ਬੋਲਿਆ ਵਿਦੇਸ਼ ਮੰਤਰਾਲਾ, ਪਾਕਿ ਦੇ ਬਿਆਨਾ ਦਾ ਜਵਾਬ ਦੇਣ ਦੀ ਲੋੜ ਨਹੀਂ

12/12/2019 6:01:44 PM

ਨਵੀਂ ਦਿੱਲੀ—ਨਾਗਰਿਕਤਾ ਸੋਧ ਬਿੱਲ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਦੇਸ਼ ਮੰਤਰਾਲੇ ਨੇ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਟਿੱਪਣੀ 'ਤੇ ਕਿਹਾ, ''ਸਾਨੂੰ ਨਹੀਂ ਲੱਗਦਾ ਹੈ ਕਿ ਪਾਕਿਸਤਾਨੀ ਪੀ.ਐੱਮ. ਦੇ ਹਰ ਬਿਆਨ ਦਾ ਜਵਾਬ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਦੇ ਸਾਰੇ ਬਿਆਨ ਬੇਬੁਨਿਆਦ ਹਨ, ਉਨ੍ਹਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਤੇ ਟਿੱਪਣੀ ਕਰਨ ਦੀ ਬਜਾਏ ਪਾਕਿਸਤਾਨ 'ਚ ਘੱਟ ਗਿਣਤੀ ਭਾਈਚਾਰਿਆਂ ਦੀ ਸਥਿਤੀ 'ਤੇ ਧਿਆਨ ਦੇਣਾ ਚਾਹੀਦਾ ਹੈ।''

PunjabKesari

ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਾਗਰਿਕਤਾ ਸੋਧ ਬਿੱਲ 2019 ਦਾ ਵਿਰੋਧ ਕੀਤਾ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਸੀ, ''ਮੈਂ ਸਖਤ ਸ਼ਬਦਾਂ 'ਚ ਭਾਰਤੀ ਲੋਕ ਸਭਾ 'ਚ ਨਾਗਰਿਕ ਸੋਧ ਬਿੱਲ ਦੀ ਨਿੰਦਾ ਕਰਦਾ ਹਾਂ। ਇਹ ਨਾ ਸਿਰਫ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦਾ ਬਲਕਿ ਪਾਕਿਸਤਾਨ ਦੇ ਨਾਲ ਹੋਏ ਦੋ-ਪੱਖੀ ਸਮਝੌਤੇ ਦਾ ਵੀ ਉਲੰਘਣ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਸੰਸਦ ਵਲੋਂ ਧਾਰਾ 370 ਨੂੰ ਹਟਾਏ ਜਾਣ 'ਤੇ ਬਿਆਨਬਾਜ਼ੀ ਕਰ ਚੁੱਕਾ ਹੈ। ਖਾਨ ਨੇ ਆਪਣੇ ਟਵੀਟ ਰਾਹੀਂ ਮੋਦੀ ਸਰਕਾਰ ਤੇ ਰਾਸ਼ਟਰੀ ਸਵੈ-ਸੇਵਕ ਸੰਘ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਹ ਬਿੱਲ ਦੋਵਾਂ ਦੇਸ਼ਾਂ ਦੇ ਵਿਚਾਲੇ ਹੋਏ ਸਮਝੌਤੇ ਦੇ ਖਿਲਾਫ ਹੈ।

ਬੰਗਲਾਦੇਸ਼ੀ ਵਿਦੇਸ਼ ਮੰਤਰੀ ਦੀ ਭਾਰਤ ਫੇਰੀ 'ਤੇ ਬੋਲੇ ਰਵੀਸ਼-
ਇਸ ਦੇ ਨਾਲ ਹੀ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਵਲੋਂ ਭਾਰਤ ਦੌਰਾ ਰੱਦ ਕਰਨ 'ਤੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀ ਯਾਤਰਾ ਰੱਦ ਕਰਨ 'ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਸਾਡਾ ਰਿਸ਼ਤਾ ਮਜ਼ਬੂਤ ਹੈ। ਇਸ ਘਟਨਾਕ੍ਰਮ ਦੇ ਬਾਵਜੂਦ ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਕਿਹਾ ਹੈ ਕਿ ਇਹ ਸਾਡੇ ਸੰਬੰਧਾਂ ਦਾ ਸੁਨਹਿਰੀ ਯੁੱਗ ਹੈ।

PunjabKesari

ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਵੱਲੋਂ ਨਾਗਰਿਕਤਾ ਸੋਧ ਬਿੱਲ 'ਤੇ ਕੀਤੀ ਗਈ ਟਿੱਪਣੀ 'ਤੇ ਕਿਹਾ, '' ਕੁਝ ਉਲਝਣ ਵਾਲੀ ਸਥਿਤੀ ਹੈ। ਅਸੀਂ ਉਨ੍ਹਾਂ ਨੂੰ ਸਮਝਾਇਆ ਕਿ ਮੌਜੂਦਾ ਸਰਕਾਰ 'ਚ ਕੋਈ ਵੀ ਧਾਰਮਿਕ ਅੱਤਿਆਚਾਰ ਨਹੀਂ ਹੋ ਰਿਹਾ ਹੈ। ਬੰਗਲਾਦੇਸ਼ ਤੋਂ ਆਏ ਜਿਨ੍ਹਾਂ ਸ਼ਰਨਾਰਥੀਆਂ ਨੇ ਭਾਰਤ 'ਚ ਸ਼ਰਨ ਮੰਗੀ ਹੈ, ਉਨ੍ਹਾਂ ਨੇ ਧਾਰਮਿਕ ਆਧਾਰ 'ਤੇ ਤਸ਼ੱਦਦ ਫੌਜੀ ਸ਼ਾਸਨ ਦੌਰਾਨ ਅਤੇ ਬੰਗਲਾਦੇਸ਼ ਦੀ ਪਿਛਲੀ ਸਰਕਾਰਾਂ ਦੇ ਸ਼ਾਸਨ ਦੌਰਾਨ ਵੀ ਝੱਲਣੀ ਪਈ ਸੀ। ਅਸੀਂ ਜਾਣਦੇ ਹਾਂ ਅਤੇ ਸਵੀਕਾਰ ਕਰਦੇ ਹਾਂ ਕਿ ਬੰਗਲਾਦੇਸ਼ ਦੀ ਮੌਜੂਦਾ ਸਰਕਾਰ ਨੇ ਘੱਟ ਗਿਣਤੀਆਂ ਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਕਈ ਕਦਮ ਚੁੱਕੇ ਹਨ।''


Iqbalkaur

Content Editor

Related News