ਕਿਸਾਨੀ ਮੁੱਦੇ ’ਤੇ ਰਵਨੀਤ ਬਿੱਟੂ ਨੇ ਲੋਕ ਸਭਾ ਸਪੀਕਰ ਨੂੰ ਕੀਤੀ ਵੱਡੀ ਅਪੀਲ

Wednesday, Mar 17, 2021 - 04:22 PM (IST)

ਕਿਸਾਨੀ ਮੁੱਦੇ ’ਤੇ ਰਵਨੀਤ ਬਿੱਟੂ ਨੇ ਲੋਕ ਸਭਾ ਸਪੀਕਰ ਨੂੰ ਕੀਤੀ ਵੱਡੀ ਅਪੀਲ

ਨਵੀਂ ਦਿੱਲੀ— ਕਾਂਗਰਸ ਨੇਤਾ ਰਵਨੀਤ ਬਿੱਟੂ ਨੇ ਬੁੱਧਵਾਰ ਯਾਨੀ ਕਿ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਕਿਸਾਨੀ ਮੁੱਦੇ ਨੂੰ ਲੈ ਕੇ ਅਪੀਲ ਕੀਤੀ ਹੈ। ਬਿੱਟੂ ਨੇ ਓਮ ਬਿਰਲਾ ਨੂੰ ਕਿਹਾ ਕਿ ਹੁਣ ਤੁਸੀਂ ਹੀ ਕਿਸਾਨਾਂ ਦੇ ਅੰਦੋਲਨ ਨਾਲ ਜੁੜੇ ਵਿਵਾਦ ਨੂੰ ਖ਼ਤਮ ਕਰਨ ਲਈ ਪਹਿਲ ਕਰੋ ਅਤੇ ਸਾਰੇ ਸਿਆਸੀ ਦਲਾਂ ਦੇ ਨੇਤਾਵਾਂ ਦੀ ਬੈਠਕ ਬੁਲਾ ਕੇ ਗੱਲ ਕਰੋ। ਉਨ੍ਹਾਂ ਨੇ ਸਦਨ ਵਿਚ ਇਹ ਦਾਅਵਾ ਵੀ ਕੀਤਾ ਕਿ ਜੇਕਰ ਪੰਜਾਬ ਵਿਚ ਮੁੜ ਸਥਿਤੀ ਖਰਾਬ ਹੋ ਗਈ ਤਾਂ ਇਹ ਦੇਸ਼ ਲਈ ਨੁਕਸਾਨਦੇਹ ਹੋਵੇਗਾ। ਉਸ ਦੀ ਜ਼ਿੰਮੇਵਾਰ ਸਰਕਾਰ ਦੀ ਹੋਵੇਗੀ। ਇਸ ਨਾਲ ਦੇਸ਼ ਬਰਬਾਦ ਹੋਵੇਗਾ, ਤੁਸੀਂ ਪਹਿਲ ਕਰੋ।

 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਤੇ ਮੁੜ ਬੋਲੇ ਰੱਖਿਆ ਮੰਤਰੀ ਰਾਜਨਾਥ ਸਿੰਘ, ਜਤਾਈ ਇਹ ਉਮੀਦ

ਮੌਜੂਦਾ ਬਜਟ ਸੈਸ਼ਨ ਲਈ ਲੋਕ ਸਭਾ ’ਚ ਕਾਂਗਰਸ ਦੇ ਨੇਤਾ ਬਣਾਏ ਗਏ ਬਿੱਟੂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਾ ਹਵਾਲਾ ਦਿੱਤਾ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਤੁਸੀਂ ਹੀ ਸਾਰਿਆਂ ਨੂੰ ਬੁਲਾ ਕੇ ਇਸ ਮਾਮਲੇ ਵਿਚ ਪਹਿਲ ਕਰ ਸਕਦੇ ਹੋ। ਤੁਸੀਂ ਸਾਰੇ ਦਲਾਂ ਦੇ ਨੇਤਾਵਾਂ ਨੂੰ ਬੁਲਾਓ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਕਿਸਾਨਾਂ ਨੇ ਦੇਸ਼ ਲਈ ਕੋਈ ਕਮੀ ਨਹੀਂ ਛੱਡੀ, ਉਹ ਦੇਸ਼ ਦਾ ਅੰਨਦਾਤਾ ਹੈ। ਕ੍ਰਿਪਾ ਕਰ ਕੇ ਕਿਸਾਨਾਂ ਦੀ ਗੱਲ ਸੁਣੀ ਜਾਵੇ। ਕਾਂਗਰਸ ਸੰਸਦ ਮੈਂਬਰ ਬਿੱਟੂ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਪਾਕਿਸਤਾਨ ਵੱਲ ਭਾਰਤੀ ਸਰਹੱਦ ’ਚ ਵਾਰ-ਵਾਰ ਡਰੋਨ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਜੇਕਰ ਇੱਥੇ ਸਥਿਤੀ ਖਰਾਬ ਹੋ ਗਈ ਤਾਂ ਦੇਸ਼ ਲਈ ਨੁਕਸਾਨਦੇਹ ਹੋਵੇਗਾ। 

ਇਹ ਵੀ ਪੜ੍ਹੋ: ਕਿਸਾਨਾਂ ਦੇ ਪੱਛਮੀ ਬੰਗਾਲ ਜਾਣ ’ਤੇ ਭੜਕੇ ਖੇਤੀਬਾੜੀ ਮੰਤਰੀ, ਆਖ ਦਿੱਤੀ ਇਹ ਗੱਲ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਪਿਛਲੇ 3 ਮਹੀਨਿਆਂ ਤੋਂ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਤ ਵਿਚ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਹੀ ਹੋਣਗੇ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਮੰਡੀਆਂ ਖ਼ਤਮ ਹੋ ਜਾਣਗੀਆਂ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਰਹਿ ਜਾਣਗੇ। ਹਾਲਾਂਕਿ ਸਰਕਾਰ ਕਾਨੂੰਨਾਂ ਵਿਚ ਸੋਧ ਲਈ ਤਿਆਰ ਹੈ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। 

ਇਹ ਵੀ ਪੜ੍ਹੋ:  ਲੋਕ ਸਭਾ 'ਚ ਕਾਂਗਰਸ ਦੇ ਨੇਤਾ ਦੀ ਅਸਥਾਈ ਜ਼ਿੰਮੇਵਾਰੀ ਸੰਭਾਲਣਗੇ ਰਵਨੀਤ ਬਿੱਟੂ


author

Tanu

Content Editor

Related News