ਰਵਨੀਤ ਬਿੱਟੂ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
Thursday, Sep 05, 2024 - 01:23 PM (IST)
ਨਵੀਂ ਦਿੱਲੀ- ਰਵਨੀਤ ਬਿੱਟੂ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਬਿੱਟੂ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਾਈ। ਦੱਸ ਦੇਈਏ ਕਿ ਰਵਨੀਤ ਬਿੱਟੂ ਨੂੰ ਬੀਤੀ ਦਿਨੀਂ ਬਿਨਾਂ ਕਿਸੇ ਵਿਰੋਧ ਦੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣਿਆ ਗਿਆ ਸੀ। ਰਾਜ ਸਭਾ ਜ਼ਿਮਨੀ ਚੋਣਾਂ 'ਚ ਭਾਜਪਾ ਨੇ 12 ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ਖਿਲਾਫ ਵਿਰੋਧੀ ਧਿਰ ਨੇ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ। ਭਾਜਪਾ ਨੇ ਬਿੱਟੂ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ ਸੀ।
ਇਹ ਵੀ ਪੜ੍ਹੋ- ਰਵਨੀਤ ਬਿੱਟੂ ਬਿਨਾਂ ਵਿਰੋਧ ਚੁਣੇ ਗਏ ਰਾਜ ਸਭਾ ਮੈਂਬਰ
ਦੱਸ ਦੇਈਏ ਕਿ ਬਿੱਟੂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਲੁਧਿਆਣਾ ਤੋਂ ਵਿਧਾਇਕ ਰਵਨੀਤ ਬਿੱਟੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਭਾਜਪਾ ਦੀ ਵਲੋਂ ਲੋਕ ਸਭਾ ਚੋਣ ਲੜੀ ਸੀ ਜਿਸ ਵਿਚ ਉਹ ਕਾਂਗਰਸੀ ਵਿਧਾਇਕ ਰਾਜਾ ਵਡਿੰਗ ਤੋਂ ਹਾਰ ਗਏ ਸਨ। ਲੋਕ ਸਭਾ ਚੋਣਾਂ ਵਿਚ ਭਾਵੇਂ ਹੀ ਬਿੱਟੂ ਲੁਧਿਆਣਾ ਤੋਂ ਹਾਰ ਗਏ ਪਰ ਮੋਦੀ ਸਰਕਾਰ ਵਿਚ ਉਨ੍ਹਾਂ ਨੂੰ ਕੇਂਦਰੀ ਰੇਲ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬਣਾਇਆ ਗਿਆ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਵੈਨ ਨੂੰ ਮਾਰੀ ਜ਼ਬਰਦਸਤ ਟੱਕਰ, ਕਈ ਬੱਚੇ ਜ਼ਖ਼ਮੀ
ਇਹ ਵੀ ਪੜ੍ਹੋ- ਮਸਜਿਦ 'ਚ ਨਮਾਜ਼ੀ ਆਪਸ 'ਚ ਭਿੜੇ; ਜੰਮ ਕੇ ਚੱਲੇ ਘਸੁੰਨ-ਬੈਲਟਾਂ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8