RBI ਨੇ ਦੇਸ਼ ਦੇ ਇਨ੍ਹਾਂ 3 ਵੱਡੇ ਬੈਂਕਾਂ ''ਤੇ ਠੋਕਿਆ 10.34 ਕਰੋੜ ਜੁਰਮਾਨਾ, ਜਾਣੋ ਕਿਉਂ ਕੀਤੀ ਕਾਰਵਾਈ

Saturday, Nov 25, 2023 - 12:20 AM (IST)

ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਸਿਟੀ ਬੈਂਕ, ਬੈਂਕ ਆਫ਼ ਬੜੌਦਾ ਅਤੇ ਇੰਡੀਅਨ ਓਵਰਸੀਜ਼ ਬੈਂਕ 'ਤੇ ਵੱਖ-ਵੱਖ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਲਈ ਕੁਲ 10.34 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।

PunjabKesari

ਰਿਜ਼ਰਵ ਬੈਂਕ ਨੇ ਇਕ ਬਿਆਨ ਵਿੱਚ ਕਿਹਾ ਕਿ ਡਿਪਾਜ਼ਿਟਰ ਐਜੂਕੇਸ਼ਨ ਅਤੇ ਜਾਗਰੂਕਤਾ ਫੰਡ ਯੋਜਨਾ ਅਤੇ ਵਿੱਤੀ ਸੇਵਾਵਾਂ ਦੀ ਆਊਟਸੋਰਸਿੰਗ 'ਤੇ ਆਚਾਰ ਸੰਹਿਤਾ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਸਿਟੀਬੈਂਕ ਐੱਨਏ 'ਤੇ 5 ਕਰੋੜ ਰੁਪਏ ਦਾ ਵੱਧ ਤੋਂ ਵੱਧ ਜੁਰਮਾਨਾ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ: 34 ਲੱਖ ਤੋਂ ਵੱਧ ਰਿਸ਼ਵਤ ਲੈਣ ਦੇ ਮਾਮਲੇ 'ਚ ਪਟਵਾਰੀ ਸਣੇ 4 ਖ਼ਿਲਾਫ਼ ਕੇਸ ਦਰਜ

PunjabKesari

ਇਕ ਹੋਰ ਰਿਲੀਜ਼ 'ਚ ਕਿਹਾ ਗਿਆ ਹੈ ਕਿ ਜਨਤਕ ਖੇਤਰ ਦੇ ਬੈਂਕ ਆਫ਼ ਬੜੌਦਾ 'ਤੇ 'ਸੈਂਟਰਲ ਰਿਪੋਜ਼ਟਰੀ' ਦੇ ਗਠਨ ਅਤੇ ਕਰਜ਼ਿਆਂ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਕੁਝ ਹਦਾਇਤਾਂ ਦੀ ਉਲੰਘਣਾ ਲਈ 4.34 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

PunjabKesari

ਇਸ ਤੋਂ ਇਲਾਵਾ ਚੇਨਈ ਸਥਿਤ ਜਨਤਕ ਖੇਤਰ ਦੇ ਇੰਡੀਅਨ ਓਵਰਸੀਜ਼ ਬੈਂਕ 'ਤੇ ਕਰਜ਼ੇ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਤਿੰਨਾਂ ਮਾਮਲਿਆਂ ਬਾਰੇ ਰਿਜ਼ਰਵ ਬੈਂਕ ਨੇ ਕਿਹਾ ਕਿ ਇਹ ਜੁਰਮਾਨਾ ਰੈਗੂਲੇਟਰੀ ਪਾਲਣਾ ਵਿੱਚ ਕਮੀਆਂ 'ਤੇ ਆਧਾਰਿਤ ਹੈ। ਇਸ ਦਾ ਉਦੇਸ਼ ਬੈਂਕਾਂ ਦੁਆਰਾ ਆਪਣੇ ਗਾਹਕਾਂ ਨਾਲ ਕੀਤੇ ਗਏ ਕਿਸੇ ਵੀ ਲੈਣ-ਦੇਣ ਜਾਂ ਸਮਝੌਤੇ ਦੀ ਵੈਧਤਾ ਨੂੰ ਪ੍ਰਭਾਵਿਤ ਕਰਨਾ ਨਹੀਂ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News