RBI ਗਵਰਨਰ ਸ਼ਕਤੀਕਾਂਤ ਦਾਸ ਦੀ ਵਿਗੜੀ ਸਿਹਤ, ਹਸਪਤਾਲ ''ਚ ਦਾਖ਼ਲ

Tuesday, Nov 26, 2024 - 10:34 AM (IST)

RBI ਗਵਰਨਰ ਸ਼ਕਤੀਕਾਂਤ ਦਾਸ ਦੀ ਵਿਗੜੀ ਸਿਹਤ, ਹਸਪਤਾਲ ''ਚ ਦਾਖ਼ਲ

ਚੇਨਈ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ, ਜਿਸ ਕਾਰਨ ਉਹਨਾਂ ਨੂੰ ਚੇਨਈ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਆਰਬੀਆਈ ਅਧਿਕਾਰੀਆਂ ਮੁਤਾਬਕ ਸ਼ਕਤੀਕਾਂਤ ਦਾਸ ਨੂੰ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ ਅਤੇ ਚਿੰਤਾ ਕਰਨ ਵਾਲੀ ਕੋਈ ਗੱਲ ਨਹੀਂ ਹੈ।

ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ

ਆਰਬੀਆਈ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਗਵਰਨਰ ਨੂੰ ਐਸਿਡਿਟੀ ਦੀ ਸਮੱਸਿਆ ਹੋਈ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਗਰਾਨੀ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਦਾਸ ਦੀ ਹਾਲਤ ਹੁਣ ਬਿਹਤਰ ਹੈ ਅਤੇ ਅਗਲੇ 2-3 ਘੰਟਿਆਂ ਵਿੱਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਸੂਤਰ ਨੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਉਹਨਾਂ ਨੂੰ ਹਸਪਤਾਲ ਵਿਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਤੁਰੰਤ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ - Gold-Silver Price: ਸੋਨਾ ਹੋਇਆ ਸਸਤਾ, ਗਹਿਣੇ ਖਰੀਦਣ ਤੋਂ ਪਹਿਲਾਂ ਜਾਣ ਲਓ ਅੱਜ ਦੀ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News