RBI ਨੇ Hero FinCorp ''ਤੇ ਲਗਾਇਆ 3.1 ਲੱਖ ਦਾ ਜੁਰਮਾਨਾ, ਜਾਣੋ ਵਜ੍ਹਾ

05/25/2024 5:57:38 PM

ਨਵੀਂ ਦਿੱਲੀ — ਭਾਰਤੀ ਰਿਜ਼ਰਵ ਬੈਂਕ ਨੇ ਹੀਰੋ ਗਰੁੱਪ ਦੀ ਗੈਰ-ਬੈਂਕਿੰਗ ਵਿੱਤੀ ਕੰਪਨੀ ਹੀਰੋ ਫਿਨਕਾਰਪ 'ਤੇ ਲੱਖਾਂ ਰੁਪਏ ਦਾ ਜੁਰਮਾਨਾ ਲਗਾਇਆ ਹੈ। RBI ਨੇ ਇਸ NBFC 'ਤੇ ਕੁੱਲ 3.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਆਰਬੀਆਈ ਨੇ ਕੰਪਨੀ 'ਤੇ ਇਹ ਜੁਰਮਾਨਾ ਫੇਅਰ ਪ੍ਰੈਕਟਿਸ ਕੋਡ ਨਾਲ ਸਬੰਧਤ ਕੁਝ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਲਗਾਇਆ ਹੈ। ਰਿਜ਼ਰਵ ਬੈਂਕ ਨੇ ਇਸ ਸਬੰਧ 'ਚ ਕਿਹਾ ਕਿ ਰੈਗੂਲੇਟਰੀ ਕਾਰਨਾਂ ਕਰਕੇ ਕੰਪਨੀ ਖਿਲਾਫ ਕਾਰਵਾਈ ਕੀਤੀ ਗਈ ਹੈ। ਇਸ ਜੁਰਮਾਨੇ ਦਾ ਗਾਹਕਾਂ 'ਤੇ ਕੋਈ ਅਸਰ ਨਹੀਂ ਪਵੇਗਾ।

ਇਹ ਵੀ ਪੜ੍ਹੋ :     1 ਜੂਨ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗਾ ਗੈਸ ਕੁਨੈਕਸ਼ਨ ਤੇ ਨਹੀਂ ਮਿਲੇਗੀ ਸਬਸਿਡੀ

ਕਰਜ਼ੇ ਦੀਆਂ ਸ਼ਰਤਾਂ ਨੂੰ ਸਹੀ ਢੰਗ ਨਾਲ ਨਾ ਦੱਸਣ ਦਾ ਹੈ ਦੋਸ਼ 

ਰਿਜ਼ਰਵ ਬੈਂਕ ਨੇ ਬਿਆਨ 'ਚ ਕਿਹਾ ਕਿ ਹੀਰੋ ਫਿਨਕਾਰਪ ਨੇ ਆਪਣੇ ਗਾਹਕਾਂ ਨੂੰ ਉਨ੍ਹਾਂ ਦੀ ਸਥਾਨਕ ਭਾਸ਼ਾ 'ਚ ਲਿਖਤੀ ਰੂਪ 'ਚ ਲੋਨ ਦੇ ਨਿਯਮਾਂ ਅਤੇ ਸ਼ਰਤਾਂ ਦੀ ਵਿਆਖਿਆ ਨਹੀਂ ਕੀਤੀ। ਆਰਬੀਆਈ ਦੇ ਨਿਯਮਾਂ ਅਨੁਸਾਰ, ਕਿਸੇ ਵੀ ਬੈਂਕ ਅਤੇ NBFC ਨੂੰ ਕਿਸੇ ਵੀ ਗਾਹਕ ਨੂੰ ਕਰਜ਼ਾ ਦੇਣ ਲਈ ਸਥਾਨਕ ਭਾਸ਼ਾ ਵਿੱਚ ਲਿਖਤੀ ਰੂਪ ਵਿੱਚ ਸਾਰੇ ਨਿਯਮਾਂ ਦੀ ਵਿਆਖਿਆ ਕਰਨੀ ਪੈਂਦੀ ਹੈ। ਕੰਪਨੀ ਦੇ ਖਿਲਾਫ ਸ਼ਿਕਾਇਤ ਮਿਲਣ ਤੋਂ ਬਾਅਦ, ਆਰਬੀਆਈ ਨੇ 31 ਮਾਰਚ, 2023 ਨੂੰ ਕੰਪਨੀ ਦੀ ਜਾਂਚ ਕੀਤੀ ਸੀ।

ਕੰਪਨੀ ਖਿਲਾਫ ਸ਼ਿਕਾਇਤ ਮਿਲਣ ਤੋਂ ਬਾਅਦ ਰਿਜ਼ਰਵ ਬੈਂਕ ਨੇ ਪਹਿਲਾਂ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਪਰ ਆਰਬੀਆਈ ਕੰਪਨੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਸੀ। ਇਸ ਤੋਂ ਬਾਅਦ ਸੈਂਟਰਲ ਬੈਂਕ ਨੇ ਇਸ NBFC 'ਤੇ 3.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ।

ਇਹ ਵੀ ਪੜ੍ਹੋ :     ਹੁਣ ਰੀਲਾਂ ਬਣਾਉਣ 'ਤੇ ਕੱਟੇਗਾ ਚਲਾਨ... ਕੇਦਾਰਨਾਥ 'ਚ ਵੀਡੀਓ ਬਣਾਉਣ ਵਾਲਿਆਂ ਤੋਂ ਵਸੂਲਿਆ ਮੋਟਾ ਜੁਰਮਾਨਾ

ਹੀਰੋ ਫਿਨਕਾਰਪ ਕੀ ਕਰਦੀ ਹੈ?

ਹੀਰੋ ਫਿਨਕਾਰਪ ਦੋ ਪਹੀਆ ਵਾਹਨ ਕੰਪਨੀ ਹੀਰੋ ਮੋਟੋਕਾਰਪ ਦੀ ਵਿੱਤ ਕੰਪਨੀ ਹੈ, ਜੋ ਗਾਹਕਾਂ ਨੂੰ ਕਈ ਤਰ੍ਹਾਂ ਦੀਆਂ ਵਿੱਤੀ ਸੇਵਾਵਾਂ ਪ੍ਰਦਾਨ ਕਰਦੀ ਹੈ। ਕੰਪਨੀ ਟੂ-ਵ੍ਹੀਲਰ ਫਾਈਨਾਂਸ ਤੋਂ ਲੈ ਕੇ ਘਰ ਖਰੀਦਣ, ਸਿੱਖਿਆ ਲੋਨ ਅਤੇ SMEs ਲਈ ਕਰਜ਼ੇ ਤੱਕ ਹਰ ਚੀਜ਼ ਦੀ ਪੇਸ਼ਕਸ਼ ਕਰਦੀ ਹੈ। ਕੰਪਨੀ ਦੀਆਂ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਜ਼ਾਰਾਂ ਸ਼ਾਖਾਵਾਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਜਲਦ ਹੀ 4000 ਕਰੋੜ ਰੁਪਏ ਤੋਂ ਜ਼ਿਆਦਾ ਦਾ ਆਪਣਾ IPO ਲਾਂਚ ਕਰ ਸਕਦੀ ਹੈ।

ਇਹ ਵੀ ਪੜ੍ਹੋ :      ਪੇਕੇ ਘਰ ਰਹਿ ਰਹੀ ਭੈਣ ਦਾ ਭਰਾ ਨੇ ਕੀਤਾ ਕਤਲ, ਮ੍ਰਿਤਕਾ ਦੇ ਪਤੀ ਨੂੰ ਫਸਾਉਣ ਦੀ ਕੋਸ਼ਿਸ਼ ਹੋਈ ਅਸਫ਼ਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News