ਭਾਰਤੀ ਰਿਜ਼ਰਵ ਬੈਂਕ ਵਿਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

08/04/2020 12:00:27 PM

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਵਿਚ ਨੌਕਰੀ ਦੀ ਚਾਹਤ ਰੱਖਣ ਵਾਲੇ ਨੌਜਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ। RBI ਵਿਚ ਡਾਟਾ ਐਨਾਲਿਸਟ, ਕੰਸਲਟੈਂਟ, ਅਕਾਊਂਟ ਸਪੈਸ਼ਲਿਸਟ ਸਮੇਤ ਕੁੱਲ 39 ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਗਈਆਂ ਗਈਆਂ ਹਨ। ਇਨ੍ਹਾਂ ਅਹੁਦਿਆਂ 'ਤੇ 3 ਅਗਸਤ ਤੋਂ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।



ਕੁੱਲ ਅਹੁਦੇ - 39
ਮਹੱਤਵਪੂਰਣ ਤਾਰੀਖ਼ਾਂ

  • ਆਨਲਾਈਨ ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼ : 03 ਅਗਸਤ 2020
  • ਆਨਲਾਈਨ ਅਰਜ਼ੀ ਜਮ੍ਹਾ ਕਰਣ ਦੀ ਆਖ਼ਰੀ ਤਾਰੀਖ਼ : 22 ਅਗਸਤ 2020 (ਸ਼ਾਮ 06 : 00 ਵਜੇ) ਤੱਕ


ਵਿਦਿਅਕ ਯੋਗਤਾ
ਭਾਰਤੀ ਰਿਜ਼ਰਵ ਬੈਂਕ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਅਹੁਦਿਆਂ ਦੇ ਅਨੁਸਾਰ ਨਿਰਧਾਰਤ ਕੀਤੀ ਗਈ ਹੈ। ਇਸ ਵਿਚ ਅਕਾਊਂਟ ਸਪੈਸ਼ਲਿਸਟ ਦੇ ਅਹੁਦੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰ ਕੋਲ ਸੀ.ਏ. ਦੀ ਡਿਗਰੀ ਹੋਣੀ ਲਾਜ਼ਮੀ ਹੈ।

ਉਮਰ ਹੱਦ
RBI ਵਿਚ ਵੱਖ-ਵੱਖ ਅਹੁਦਿਆਂ 'ਤੇ ਅਰਜ਼ੀ ਦੇਣ ਲਈ ਉਮੀਦਵਾਰਾਂ ਦੀ ਉਮਰ ਹੱਦ ਵੀ ਵੱਖ-ਵੱਖ ਤੈਅ ਕੀਤੀ ਗਈ ਹੈ, ਜਿਸ ਵਿਚ ਘੱਟ ਤੋਂ ਘੱਟ ਉਮਰ 25 ਸਾਲ ਅਤੇ ਵੱਧ ਤੋਂ ਵੱਧ ਉਮਰ 40 ਸਾਲ ਅਹੁਦਿਆਂ ਅਨੁਸਾਰ ਨਿਰਧਾਰਤ ਹੈ।

ਚੋਣ ਪ੍ਰਕਿਰਿਆ
RBI ਵਿਚ ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਇੰਟਰਵਿਊ ਅਤੇ ਸ਼ਾਰਟਲਿਸਟ (ਸਕਰੀਨਿੰਗ) ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ
RBI ਵਿੱਚ ਨੌਕਰੀ ਕਰਣ ਦੇ ਚਾਹਵਾਨ ਅਤੇ ਯੋਗ ਉਮੀਦਵਾਰ RBI ਦੀ ਅਧਿਕਾਰਤ ਵੈਬਸਾਈਟ https://www.rbi.org.in/ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

cherry

This news is Content Editor cherry