ਭਾਰਤੀ ਰਿਜ਼ਰਵ ਬੈਂਕ ''ਚ ਨੌਕਰੀ ਦਾ ਆਖ਼ਰੀ ਮੌਕਾ, ਜਲਦ ਕਰੋ ਅਪਲਾਈ

08/30/2020 12:11:40 PM

ਨਵੀਂ ਦਿੱਲੀ : ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ (RBI) ਵਿਚ ਡਾਟਾ ਐਨਾਲਿਸਟ, ਕੰਸਲਟੈਂਟ, ਅਕਾਊਂਟ ਸਪੈਸ਼ਲਿਸ ਸਮੇਤ ਕੁੱਲ 39 ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਹੁਦਿਆਂ 'ਤੇ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਵਧਾ ਕੇ 5 ਸਤੰਬਰ ਕੀਤੀ ਗਈ ਹੈ। ਯੋਗ ਉਮੀਦਵਾਰ RBI ਦੀ ਅਧਿਕਾਰਤ ਵੈਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ - 39 ਅਹੁਦੇ

ਵਿਦਿਅਕ ਯੋਗਤਾ
ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਅਹੁਦਿਆਂ ਅਨੁਸਾਰ ਵੱਖ-ਵੱਖ ਨਿਰਧਾਰਤ ਕੀਤੀ ਗਈ ਹੈ। ਇਸ ਵਿਚ ਅਕਾਊਂਟ ਸਪੈਸ਼ਲਿਸਟ ਦੇ ਅਹੁਦੇ ਲਈ ਅਪਲਾਈ ਕਰਣ ਲਈ ਉਮੀਦਵਾਰ ਕੋਲ ਸੀ.ਏ. ਦੀ ਡਿਗਰੀ ਹੋਣੀ ਚਾਹੀਦੀ ਹੈ।

ਉਮਰ ਹੱਦ
ਇਨ੍ਹਾਂ ਅਹੁਦਿਆਂ ਲਈ ਘੱਟ ਤੋਂ ਘੱਟ ਉਮਰ 25 ਸਾਲ ਅਤੇ ਵੱਧ ਤੋਂ ਵੱਧ ਉਮਰ 40 ਸਾਲ ਨਿਰਧਾਰਤ ਕੀਤੀ ਗਈ ਹੈ।

ਮਹੱਤਵਪੂਰਨ ਤਾਰੀਖ਼
ਇਨ੍ਹਾਂ ਅਹੁਦਿਆਂ ਲਈ ਯੋਗ ਲਾਇਕ ਅਤੇ ਇਛੁੱਕ ਉਮੀਦਵਾਰ ਹੁਣ 5 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ। ਪਹਿਲਾਂ ਇਸ ਦੀ ਅਪਲਾਈ ਕਰਨ ਦੀ ਤਾਰੀਖ਼ 22 ਅਗਸਤ ਨਿਰਧਾਰਤ ਕੀਤੀ ਗਈ ਸੀ।

ਚੋਣ ਪ੍ਰਕਿਰਿਆ
RBI ਵਿਚ ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦਾ ਚੋਣ ਇੰਟਰਵਿਊ ਅਤੇ ਸ਼ਾਰਟਲਿਸਟ (ਸਕਰੀਨਿੰਗ) ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ
ਇਛੁੱਕ ਅਤੇ ਯੋਗ ਉਮੀਦਵਾਰ RBI ਦੀ ਅਧਿਕਾਰਤ ਵੈਬਸਾਈਟ https://www.rbi.org.in/ 'ਤੇ ਜਾ ਕੇ 05 ਸਤੰਬਰ ਨੂੰ ਸ਼ਾਮ 6 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।


cherry

Content Editor

Related News