ਵਿਕਟਰੀ ਪਰੇਡ ਦੌਰਾਨ ਹੋਈ 11 ਲੋਕਾਂ ਦੀ ਮੌਤ ਦੇ ਮਾਮਲੇ ''ਚ RCB ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
Monday, Jun 09, 2025 - 02:03 PM (IST)

ਨੈਸ਼ਨਲ ਡੈਸਕ- ਆਈ.ਪੀ.ਐੱਲ. 2025 ਦੀ ਚੈਂਪੀਅਨ ਟੀਮ ਰਾਇਲ ਚੈਲੇਂਜਰਜ਼ ਬੰਗਲੁਰੂ (ਆਰ.ਸੀ.ਬੀ.) ਨੇ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ਵਿਕਟਰੀ ਪਰੇਡ ਦੌਰਾਨ ਹੋਈ ਭਾਜੜ ਦੇ ਮਾਮਲੇ ਵਿੱਚ ਆਪਣੇ ਵਿਰੁੱਧ ਅਪਰਾਧਿਕ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ।
ਡੀ.ਐੱਨ.ਏ. ਐਂਟਰਟੇਨਮੈਂਟ ਨੈੱਟਵਰਕਸ ਪ੍ਰਾਈਵੇਟ ਲਿਮਟਿਡ, ਕੰਪਨੀ ਜਿਸ ਨੇ ਆਰ.ਸੀ.ਬੀ. ਦੇ ਆਈ.ਪੀ.ਐੱਲ. ਫਾਈਨਲ ਦਾ ਜਸ਼ਨ ਮਨਾਉਣ ਲਈ ਸਟੇਡੀਅਮ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ, ਨੇ ਵੀ ਆਪਣੇ ਵਿਰੁੱਧ ਦਰਜ ਐੱਫ.ਆਈ.ਆਰ. ਨੂੰ ਚੁਣੌਤੀ ਦੇਣ ਲਈ ਇੱਕ ਵੱਖਰੀ ਪਟੀਸ਼ਨ ਦਾਇਰ ਕੀਤੀ ਹੈ। ਆਰ.ਸੀ.ਬੀ. ਦੇ ਮਾਲਕ ਰਾਇਲ ਚੈਲੇਂਜਰਜ਼ ਸਪੋਰਟਸ ਲਿਮਟਿਡ (ਆਰ.ਸੀ.ਐੱਸ.ਐੱਲ.) ਨੇ ਦਲੀਲ ਦਿੱਤੀ ਹੈ ਕਿ ਉਸ ਨੂੰ ਇਸ ਮਾਮਲੇ ਵਿੱਚ ਗਲਤ ਢੰਗ ਨਾਲ ਫਸਾਇਆ ਗਿਆ ਹੈ।
ਇਹ ਵੀ ਪੜ੍ਹੋ- 5 ਜ਼ਿਲ੍ਹਿਆਂ 'ਚ ਕਰਫ਼ਿਊ ! ਇੰਟਰਨੈੱਟ ਵੀ ਹੋ ਗਿਆ ਬੰਦ, ਲੱਗ ਗਈਆਂ ਸਖ਼ਤ ਪਾਬੰਦੀਆਂ
ਪਟੀਸ਼ਨ ਦੇ ਅਨੁਸਾਰ, ਆਰ.ਸੀ.ਐੱਸ.ਐੱਲ. ਨੇ ਦਾਅਵਾ ਕੀਤਾ ਕਿ ਉਸ ਨੇ ਸੋਸ਼ਲ ਮੀਡੀਆ 'ਤੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਸਿਰਫ ਸੀਮਤ ਪਾਸ ਉਪਲਬਧ ਸਨ। ਇਸ ਨੇ ਇਹ ਵੀ ਕਿਹਾ ਕਿ ਮੁਫਤ ਪਾਸ ਨਾਲ ਦਾਖਲੇ ਲਈ ਵੀ ਪ੍ਰੀ-ਰਜਿਸਟ੍ਰੇਸ਼ਨ ਲਾਜ਼ਮੀ ਸੀ। ਇਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸਟੇਡੀਅਮ ਦੇ ਗੇਟ, ਜੋ ਦੁਪਹਿਰ 1.45 ਵਜੇ ਖੁੱਲ੍ਹਣੇ ਸਨ, ਅਸਲ ਵਿੱਚ ਦੁਪਹਿਰ 3 ਵਜੇ ਖੋਲ੍ਹੇ ਗਏ, ਜਿਸ ਕਾਰਨ ਭੀੜ ਵਧ ਗਈ। ਕੰਪਨੀ ਦੇ ਅਨੁਸਾਰ, ਇਹ ਘਟਨਾ ਭੀੜ ਨੂੰ ਕਾਬੂ ਕਰਨ ਵਿੱਚ ਪੁਲਸ ਦੀ ਅਸਫਲਤਾ ਕਾਰਨ ਵਾਪਰੀ।
ਇਹ ਵੀ ਪੜ੍ਹੋ- ਤੁਰੇ ਜਾਂਦੇ ਪਰਿਵਾਰ 'ਤੇ ਹੋ ਗਿਆ ਹਮਲਾ ! ਬਾਈਕ ਸਵਾਰ ਨੌਜਵਾਨਾਂ ਨੇ ਚਲਾ'ਤੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e