RCB ਦੀ ਵਿਕਟਰੀ ਪਰੇਡ ਦੌਰਾਨ ਮਚੀ ਭਾਜੜ, 7 ਲੋਕਾਂ ਦੀ ਮੌਤ, ਕਈ ਜ਼ਖ਼ਮੀ

Wednesday, Jun 04, 2025 - 05:55 PM (IST)

RCB ਦੀ ਵਿਕਟਰੀ ਪਰੇਡ ਦੌਰਾਨ ਮਚੀ ਭਾਜੜ, 7 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਸਪੋਰਟਸ ਡੈਸਕ- ਆਈਪੀਐੱਲ 'ਚ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਬੁੱਧਵਾਰ ਨੂੰ ਇਕ ਦੁਖਦ ਹਾਦਸੇ 'ਚ ਤਬਦੀਲ ਹੋ ਗਿਆ। ਕਾਰਨ, ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ 'ਚ RCB ਦੀ ਵਿਕਟਰੀ ਪਰੇਡ ਦੌਰਾਨ ਭਾਜੜ ਮਚ ਗਈ। ਜਾਣਕਾਰੀ ਮੁਤਾਬਕ, ਸਟੇਡੀਅਮ ਦੇ ਬਾਹਰ ਭਾਰੀ ਭੀੜ ਵਿਚਾਲੇ ਮਚੀ ਭਾਜੜ 'ਚ 7 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਜ਼ਾਰਾਂ ਲੋਕ 18 ਸਾਲਾਂ ਬਾਅਦ ਆਰਸੀਬੀ ਦੇ ਆਈਪੀਐਲ ਟਰਾਫੀ ਜਿੱਤਣ ਦਾ ਜਸ਼ਨ ਮਨਾਉਣ ਲਈ ਸਟੇਡੀਅਮ ਜਾਣ ਲਈ ਇਕੱਠੇ ਹੋਏ ਸਨ। ਚਸ਼ਮਦੀਦਾਂ ਦੇ ਅਨੁਸਾਰ, ਜਸ਼ਨ ਦੌਰਾਨ, ਭੀੜ ਅਚਾਨਕ ਸਟੇਡੀਅਮ ਦੇ ਅੰਦਰ ਅਤੇ ਬਾਹਰ ਬੇਕਾਬੂ ਹੋ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਕਈ ਲੋਕ ਕੁਚਲੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ- LPG ਸਿਲੰਡਰ ਹੋਇਆ ਸਸਤਾ, ਜਾਣੋ ਕਿੰਨੀ ਘਟੀ ਕੀਮਤ

 

ਐਮਰਜੈਂਸੀ ਸੇਵਾਵਾਂ ਮੌਕੇ 'ਤੇ ਮੌਜੂਦ ਹਨ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਬੰਧਕਾਂ ਦੀ ਲਾਪਰਵਾਹੀ ਅਤੇ ਭੀੜ ਨੂੰ ਕੰਟਰੋਲ ਕਰਨ ਵਿੱਚ ਅਣਗਹਿਲੀ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਹਨ੍ਹੇਰੀ-ਤੂਫਾਨ ਦੇ ਨਾਲ ਪਵੇਗਾ ਭਾਰੀ ਮੀਂਹ! 16 ਸੂਬਿਆਂ ਲਈ ਅਲਰਟ ਜਾਰੀ


author

Rakesh

Content Editor

Related News