RD ਧੀਮਾਨ ਬਣੇ ਹਿਮਾਚਲ ਪ੍ਰਦੇਸ਼ ਦੇ ਨਵੇਂ ਸੂਚਨਾ ਕਮਿਸ਼ਨਰ

Saturday, Dec 31, 2022 - 04:05 PM (IST)

RD ਧੀਮਾਨ ਬਣੇ ਹਿਮਾਚਲ ਪ੍ਰਦੇਸ਼ ਦੇ ਨਵੇਂ ਸੂਚਨਾ ਕਮਿਸ਼ਨਰ

ਸ਼ਿਮਲਾ- ਹਿਮਾਚਲ ਪ੍ਰਦੇਸ਼ ਸਰਕਾਰ ਨੇ ਮੁੱਖ ਸਕੱਤਰ ਆਰ. ਡੀ. ਧੀਮਾਨ ਨੂੰ ਸੂਬੇ ਦਾ ਨਵਾਂ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਇਕ ਨੋਟੀਫ਼ਿਕੇਸ਼ਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਧੀਮਾਨ 1988 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਹਨ। ਉਨ੍ਹਾਂ ਨੇ 13 ਜੁਲਾਈ ਨੂੰ ਰਾਮ ਸੁਭਗ ਸਿੰਘ ਦੀ ਥਾਂ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ ਸੀ। ਉਹ ਸ਼ਨੀਵਾਰ ਨੂੰ ਸੇਵਾਮੁਕਤ ਹੋਣਗੇ।

ਮੁੱਖ ਸੂਚਨਾ ਕਮਿਸ਼ਨਰ ਦੇ ਰੂਪ ਵਿਚ ਧੀਮਾਨ ਦੀ ਨਿਯੁਕਤੀ ਦੇ ਸਬੰਧ 'ਚ ਨੋਟੀਫ਼ਿਕੇਸ਼ਨ ਸ਼ੁੱਕਰਵਾਰ ਸ਼ਾਮ ਨੂੰ ਜਾਰੀ ਕੀਤੀ ਗਈ। ਧੀਮਾਨ ਨੇ ਮਾਲੀਆ, ਜੰਗਲ ਅਤੇ ਸੱਭਿਆਚਾਰਕ ਵਰਗੇ ਵਿਭਾਗਾਂ ਲਈ ਵਧੀਕ ਮੁੱਖ ਸਕੱਤਰ ਸਮੇਤ ਸੂਬਾ ਸਰਕਾਰ ਵਿਚ ਕਈ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦਿਆਂ 'ਤੇ ਕੰਮ ਕੀਤਾ ਹੈ। ਉਹ ਹਿਮਾਚਲ ਪ੍ਰਦੇਸ਼ ਸੂਬਾ ਬਿਜਲੀ ਬੋਰਡ ਦੇ ਪ੍ਰਧਾਨ ਸਹਿ ਮੈਨੇਜਿੰਗ ਡਾਇਰੈਕਟਰ ਅਤੇ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਬਿਜਲੀ ਨਿਗਮ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਵੀ ਰਹਿ ਚੁੱਕੇ ਹਨ।


author

Tanu

Content Editor

Related News