ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਕਿਸਾਨਾਂ ਦੀ ਪ੍ਰਤੀਕਿਰਿਆ ਆਈ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)
Friday, Nov 19, 2021 - 10:20 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੁਰਪੁਰਬ ਮੌਕੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਕਿਸਾਨਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਅੱਗੇ ਝੁੱਕ ਗਈ ਹੈ। ਪੂਰੀ ਸਮੂਹ ਸੰਗਤ ਨੂੰ ਬਹੁਤ ਮੁਬਾਰਕਾਂ ਨੇ। ਗੁਰੂ ਜੀ ਦੀ ਕ੍ਰਿਪਾ ਕਾਰਨ ਮੋਦੀ ਸਰਕਾਰ ਕਾਨੂੰਨ ਵਾਪਸ ਲੈਣ ਲਈ ਮੰਨ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਆਰੰਭ ਕਰਵਾ ਕੇ ਅਤੇ ਅਰਦਾਸਾਂ ਕਰ ਕੇ ਪੰਜਾਬ ਨੂੰ ਚਾਲੇ ਪਾਉਣੇ ਹਨ। ਦਿਨ ਅਤੇ ਤਾਰੀਖ਼ ਸੰਗਤਾਂ ਨੂੰ ਦੱਸ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਕਰੀਬ 1 ਸਾਲ ਤੋਂ ਜ਼ਿਆਦਾ ਸਮੇਂ ਤੋਂ ਵਿਵਾਦਾਂ ਵਿਚ ਘਿਰੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਲਈ ਸੰਸਦ ਦੇ ਆਗਾਮੀ ਸੈਸ਼ਨ ਵਿਚ ਬਿੱਲ ਲਿਆਂਦਾ ਜਾਏਗਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਨਾਮ ਸੰਬੋਧਨ ਵਿਚ ਇਸ ਸਬੰਧੀ ਐਲਾਨ ਕੀਤਾ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ