Petrol-Diesel Price: ਕੀ ਤੁਹਾਡੇ ਸ਼ਹਿਰ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ! ਜਾਣੋ ਅੱਜ ਦਾ ਰੇਟ
Friday, Jan 05, 2024 - 04:25 PM (IST)
ਬਿਜ਼ਨੈੱਸ ਡੈਸਕ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰੋਜ਼ਾਨਾ ਬਦਲਾਅ ਹੁੰਦਾ ਹੈ। ਕਈ ਵਾਰ ਕੀਮਤਾਂ ਵੱਧ ਜਾਂਦੀਆਂ ਹਨ ਅਤੇ ਕਈ ਵਾਰ ਘੱਟ ਹੁੰਦੀਆਂ ਹਨ। ਵੱਖ-ਵੱਖ ਰਾਸ਼ਟਰੀ ਤੇਲ ਕੰਪਨੀਆਂ ਹਰ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਸਾਂਝੀਆਂ ਕਰਦੀਆਂ ਹਨ। ਅੱਜ ਦੇ ਦਿਨ ਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਭਾਰਤ ਵਿੱਚ ਈਂਧਨ ਦੀ ਕੀਮਤ ਕੱਚੇ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਦੇ ਹਿਸਾਬ ਨਾਲ ਤੈਅ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ - UPI ਦਾ ਇਸਤੇਮਾਲ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਨਿਯਮਾਂ 'ਚ ਕੀਤਾ ਗਿਆ ਇਹ ਬਦਲਾਅ
ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਇਸ ਦੌਰਾਨ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। IOCL ਮੁਤਾਬਕ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ-ਡੀਜ਼ਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ 94.24 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ ਪੈਟਰੋਲ-ਡੀਜ਼ਲ 106.03 ਰੁਪਏ ਪ੍ਰਤੀ ਲੀਟਰ ਅਤੇ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...
ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਕੀਮਤ
ਇਸ ਦੌਰਾਨ ਜੇਕਰ ਗੱਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ, ਅੰਮ੍ਰਿਤਸਰ 'ਚ ਪੈਟਰੋਲ 98.47 ਰੁਪਏ ਅਤੇ ਡੀਜ਼ਲ 88.79 ਰੁਪਏ ਮਿਲ ਰਿਹਾ ਹੈ। ਜਲੰਧਰ ਵਿੱਚ ਪੈਟਰੋਲ 98.01 ਰੁਪਏ ਅਤੇ ਡੀਜ਼ਲ 88.34 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇਹ ਵੀ ਪੜ੍ਹੋ - ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਹੋ ਸਕਦੈ 450 ਕਰੋੜ ਦਾ ਨੁਕਸਾਨ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8