ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

12/19/2020 8:57:15 PM

ਕਿਸਾਨ ਅੰਦੋਲਨ ਦੀ ਗੂੰਜ, ਬਿ੍ਰਟੇਨ ਦੇ ਸਿੱਖਾਂ ਨੇ PM ਮੋਦੀ ਦੀ ਮਾਂ ਨੂੰ ਚਿੱਠੀ ਲਿਖ ਕੇ ਕੀਤੀ ਅਹਿਮ ਅਪੀਲ
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਗੂੰਜ ਦਿੱਲੀ ਹੀ ਨਹੀਂ ਸਗੋਂ ਵਿਦੇਸ਼ਾਂ ਤੱਕ ਜਾ ਪੁੱਜੀ ਹੈ। ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਡਟੇ ਹੋਏ ਹਨ ਅਤੇ ਆਪਣੇ ਹੱਕਾਂ ਦੀ ਲੜਾਈ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਹੈ। ਵਿਦੇਸ਼ਾਂ ’ਚ ਵੱਸੇ ਪ੍ਰਵਾਸੀ ਭਾਰਤੀ ਖ਼ਾਸ ਕਰ ਕੇ ਪੰਜਾਬੀ ਭਾਈਚਾਰੇ ਆਪਣੇ ਕਿਸਾਨ ਭਰਾਵਾਂ ਨੂੰ ਲੈ ਕੇ ਚਿੰਤਾ ਵਿਚ ਹਨ। ਇਸ ਦਰਮਿਆਨ ਬਿ੍ਰਟੇਨ ਤੋਂ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। 

ਕਿਸਾਨ ਅੰਦੋਲਨ ਦੀ ਅਖ਼ਬਾਰ 'ਟਰਾਲੀ ਟਾਈਮਜ਼' 'ਤੇ ਕਿਸਾਨ ਆਗੂ ਰਜਿੰਦਰ ਸਿੰਘ ਨੇ ਚੁੱਕੇ ਸਵਾਲ
ਬੀਤੇ ਦਿਨ ਦਿੱਲੀ ਕਿਸਾਨ ਅੰਦੋਲਨ ਦੌਰਾਨ ਕੁਝ ਵਿਅਕਤੀਆਂ ਵਲੋਂ ਘੋਲ ਦੀਆਂ ਖ਼ਬਰਾਂ ਨੂੰ ਅਵਾਮ ਤੱਕ ਪਹੁੰਚਾਉਣ ਲਈ ਆਪਣਾ ਅਖ਼ਬਾਰ 'ਟਰਾਲੀ ਟਾਈਮਜ਼' ' ਕੱਢਣਾ ਸ਼ੁਰੂ ਕੀਤਾ ਗਿਆ ਜਿਸ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਕਿਹਾ ਕਿ  'ਟਰਾਲੀ ਟਾਈਮਜ਼' ਕਿਸਾਨ ਜਥੇਬੰਦੀਆ ਦਾ ਬੁਲਾਰਾ ਨਹੀਂ ਹੈ ਕਿਉਂਕਿ ਇਸਨੇ ਸੰਪਾਦਕੀ 'ਚ ਕਿਸਾਨ ਆਗੂਆਂ ਪ੍ਰਤੀ ਸੱਚ ਨਹੀਂ ਲਿਖਿਆ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en

PM ਮੋਦੀ ਨੇ ਸ਼ੇਅਰ ਕੀਤੀ ਬੁੱਕਲੇਟ, ਬੋਲੇ- ਖੇਤੀ ਕਾਨੂੰਨਾਂ ਨੂੰ ਸਮਝਣ ’ਚ ਕਿਸਾਨਾਂ ਨੂੰ ਹੋਵੇਗੀ ਆਸਾਨੀ
ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 24ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਅੰਦਲੋਨ ਲਈ ਡਟੇ ਹੋਏ ਹਨ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗਤੀਰੋਧ ਬਣਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ ਪਰ ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਉਸ ਤੋਂ ਬਾਅਦ ਹੀ ਗੱਲਬਾਤ ਮੁਮਕਿਨ ਹੈ। 

ਖੇਤੀ ਕਾਨੂੰਨਾਂ ਨੂੰ ਲੈ ਕੇ ਅਨੁਰਾਗ ਠਾਕੁਰ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਸ਼ਨੀਵਾਰ ਯਾਨੀ ਕਿ ਅੱਜ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਸਾਲ 2022 ਤੱਕ ਅੰਨਦਾਤਾ ਦੀ ਆਮਦਨ ਦੁੱਗਣੀ ਕਰਨ ਦਾ ਸਾਧਨ ਦੱਸਿਆ। ਅਨੁਰਾਗ ਨੇ ਦਾਅਵਾ ਕੀਤਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ’ਚ ਦੇਸ਼ ਦੇ ਸਿਰਫ਼ ਇਕ-ਦੋ ਫ਼ੀਸਦੀ ਕਿਸਾਨ ਸ਼ਾਮਲ ਹਨ, ਜਿਨ੍ਹਾਂ ਨੂੰ ਉਲਝਣ ’ਚ ਪਾਇਆ ਜਾ ਰਿਹਾ ਹੈ। 

ਦਿੱਲੀ ’ਚ ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ, ਹੱਕਾਂ ਲਈ ਕੜਾਕੇ ਦੀ ਠੰਡ ’ਚ ਡਟੇ ਕਿਸਾਨ
ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਦਾ ਅੰਦੋਲਨ ਅੱਜ 24ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਸਿੰਘੂ ਸਰਹੱਦ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਸਾਡੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਮਗਰੋਂ ਸਰਕਾਰ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

Inder Prajapati

This news is Content Editor Inder Prajapati