ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

Thursday, Dec 24, 2020 - 08:45 PM (IST)

ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਜਾਣੋ ਨਿੱਜੀ ਮੰਡੀਆਂ ਆਉਣ ਨਾਲ ਕਿਵੇਂ ਬਰਬਾਦ ਹੋਵੇਗੀ 'ਕਿਸਾਨੀ'
ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਸੂਬਿਆਂ ਦੇ ਕਿਸਾਨ ਦਿੱਲੀ ਧਰਨੇ ’ਤੇ ਬੈਠੇ ਹਨ। ਕੇਂਦਰ ਅਤੇ ਕਿਸਾਨਾਂ ਵਿਚਕਾਰ 5 ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ। ਅੱਜ ਮੁੜ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਖ਼ਦਸ਼ਿਆਂ ਸਮੇਤ ਖੁੱਲ੍ਹੀ ਗੱਲਬਾਤ ਕਰਨ ਦਾ ਸੱਦਾ ਦਿੱਤਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕਿਸਾਨ ਜਥੇਬੰਦੀਆਂ ਕੇਂਦਰ ਦੇ ਇਸ ਸੱਦੇ ਨੂੰ ਪ੍ਰਵਾਨ ਕਰਦੀਆਂ ਹਨ ਜਾਂ ਆਪਣੀ ਮੰਗ ਅਨੁਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਬਾਜ਼ਿੱਦ ਰਹਿੰਦੀਆਂ ਹਨ। 

ਕਿਸਾਨੀ ਘੋਲ ’ਚ ਸ਼ਾਮਲ ਹੋਣ ਕੈਨੇਡਾ ਤੋਂ ਆਇਆ ਇਕ ਸ਼ਖ਼ਸ, ਕਿਹਾ-ਬਿੱਲ ਰੱਦ ਹੋਣ ਤੱਕ ਨਹੀਂ ਜਾਵਾਂਗਾ ਵਾਪਸ
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਜਾਰੀ ਅੰਦੋਲਨ ਵਿੱਚ 1 ਹਫ਼ਤਾ ਪਹਿਲਾਂ ਕੈਨੇਡਾ ਤੋਂ ਭਾਰਤ ਆਇਆ ਇੱਕ ਸ਼ਖ਼ਸ ਲੰਬੇ ਸਮੇਂ ਤੱਕ ਇੱਥੇ ਰਹਿਣਾ ਚਾਹੁੰਦਾ ਹੈ ਅਤੇ ਉਸ ਦਾ ਕਹਿਣਾ ਹੈ ਕਿ ਬਿੱਲ ਰੱਦ ਹੋਣ ਤੱਕ ਵਾਪਸ ਨਹੀਂ ਜਾਵਾਂਗਾ, ਕਿਉਂਕਿ ਉਸ ਨੂੰ ਲੱਗਦਾ ਹੈ ਕਿ ਪ੍ਰਦਰਸ਼ਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ।

ਕਿਸਾਨ ਅੰਦੋਲਨ: ਨਹੀਂ ਲੱਭਣਾ ਅਜਿਹਾ ਫ਼ੌਲਾਦੀ ਹੌਂਸਲਾ, ‘200 ਏਕੜ ਜ਼ਮੀਨ, ਫੁੱਟਪਾਥ ’ਤੇ ਕੱਟ ਰਹੇ ਰਾਤਾਂ’
200 ਏਕੜ ਖੇਤੀ। 2 ਏਕੜ ਵਿਚ ਕੋਠੀ। ਘਰ ਵਿਚ ਇਨੋਵਾ, ਫਾਰਚੂਨਰ ਤੋਂ ਲੈ ਕੇ ਸਕਾਰਪੀਓ ਵਰਗੀਆਂ ਕਈ ਗੱਡੀਆਂ ਹਨ ਪਰ ਐਸ਼ੋ-ਆਰਾਮ ਦੀ ਜ਼ਿੰਦਗੀ ਤੋਂ ਪਰ੍ਹੇ ਅੱਜ ਕੱਲ੍ਹ ਰਾਤਾਂ ਫੁੱਟਪਾਥ ’ਤੇ ਲੱਗੀਆਂ ਦੋ ਗਰਿੱਲਾਂ ’ਤੇ ਟੰਗੀ ਇਕ ਤ੍ਰਿਪਾਲ ਵਿਚ ਕੱਟ ਰਹੇ ਹਨ। ਇਹ ਹਕੀਕਤ ਹੈ ਫਿਰੋਜ਼ਪੁਰ ਦੇ ਪਿੰਡ ਸੋਢੀਵਾਲਾ ਨਿਵਾਸੀ 65 ਸਾਲਾ ਕਿਸਾਨ ਕਿਰਨਪਾਲ ਦੀ।

ਕਿਸਾਨ ਏਕਤਾ ਮੋਰਚਾ ਦਾ ਵੈਬੀਨਾਰ, ਜਥੇਬੰਦੀਆਂ ਦੇ ਆਗੂਆਂ ਨੇ ਲੋਕਾਂ ਦੇ ‘ਖ਼ਦਸ਼ਿਆਂ’ ਨੂੰ ਕੀਤਾ ਦੂਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਏਕਤਾ ਮੋਰਚਾ ਵਲੋਂ ਅੱਜ ਡਿਜ਼ੀਟਲ ਪਲੇਟਫਾਰਮ ’ਤੇ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ’ਚ ਕਿਸਾਨ ਅੰਦੋਲਨ ਅਤੇ ਕਿਸਾਨ ਦੀਆਂ ਮੰਗਾਂ ਨੂੰ ਲੈ ਕੇ ਸਵਾਲ-ਜਵਾਬ ਕੀਤੇ ਗਏ। ਕਿਸਾਨ ਆਗੂਆਂ ਨੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਸਿਰਫ਼ ਐੱਮ. ਐਸ. ਪੀ. ਕਿਸਾਨਾਂ ਦਾ ਮੁੱਦਾ ਨਹੀਂ ਹੈ। 

ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ
ਖੇਤੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਅੱਜ ਯਾਨੀ ਵੀਰਵਾਰ ਨੂੰ 29ਵਾਂ ਦਿਨ ਹੈ। ਇਸ ਵਿਚ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਚਿੱਠੀ ਲਿਖੀ ਗਈ ਹੈ। ਖੇਤੀਬਾੜੀ ਮੰਤਰਾਲੇ ਵਲੋਂ ਲਿਖੀ ਗਈ ਚਿੱਠੀ 'ਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀ ਹਰ ਮੰਗ 'ਤੇ ਚਰਚਾ ਕਰਨ ਲਈ ਤਿਆਰ ਹੈ। ਸਰਕਾਰ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਹਾਲੇ ਵੀ ਗੱਲਬਾਤ ਦੇ ਰਸਤੇ ਖੁੱਲ੍ਹੇ ਹੋਏ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
 


author

Inder Prajapati

Content Editor

Related News