ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

Tuesday, Dec 29, 2020 - 09:11 PM (IST)

ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

ਦੁਖਦਾਇਕ ਖ਼ਬਰ: ਦਿੱਲੀ ਮੋਰਚੇ ’ਚ ਬੈਠੇ ਇਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨੀ ਅੰਦੋਲਨ ’ਚ ਹਿੱਸਾ ਲੈਣ ਸਮੇਂ ਟਿਕਰੀ ਬਾਰਡਰ ’ਤੇ ਪਿੰਡ ਧਰਮਪੁਰਾ ਦੇ ਇੱਕ ਕਿਸਾਨ ਦੀ ਠੰਡ ਲੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਪਿਆਰਾ ਸਿੰਘ (75) ਪੁੱਤਰ ਜੱਗਾ ਸਿੰਘ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੇ ਜੱਥੇ ਨਾਲ ਇੱਕ ਮਹੀਨੇ ਤੋਂ ਟਿੱਕਰੀ ਬਾਰਡਰ ਤੇ ਡਟਿਆ ਹੋਇਆ ਸੀ।

ਕਿਸਾਨ ਅੰਦੋਲਨ: ਭਗਵੰਤ ਮਾਨ ਦੇ PM ਮੋਦੀ 'ਤੇ ਤਿੱਖੇ ਨਿਸ਼ਾਨੇ, ਕਿਹਾ-ਹੁਣ ਕਿਸਾਨਾਂ ਦੇ ‘ਮਨ ਕੀ ਬਾਤ’ ਸੁਣ ਲਓ
ਕਿਸਾਨਾਂ ਦੇ ਹੱਕ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਯਾਨੀ ਕਿ ਮੰਗਲਵਾਰ ਨੂੰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਉੱਤਰਾਖੰਡ ਦੇ ਦੌਰੇ ’ਤੇ ਪੁੱਜੇ ਹਨ। ਇੱਥੇ ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਮਹੀਨੇ ਤੋਂ ਡਟੇ ਹੋਏ ਹਨ।

ਕਿਸਾਨੀ ਘੋਲ: ਕੇਂਦਰ ਨਾਲ ਗੱਲਬਾਤ ਨੂੰ ਲੈ ਕੇ ਕਿਸਾਨਾਂ ਨੇ ਬਦਲਿਆ ਆਪਣਾ ਸ਼ੈਡਿਊਲ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਯਾਨੀ ਕਿ 30 ਦਸੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਗੱਲਬਾਤ ਦੇ ਮੱਦੇਨਜ਼ਰ ਆਪਣਾ ਪ੍ਰਸਤਾਵਿਤ ‘ਟਰੈਕਟਰ ਮਾਰਚ’ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਅਗਲੇ ਦੌਰ ਦੀ ਗੱਲਬਾਤ ਲਈ ਸਹਿਮਤੀ ਜਤਾਈ।

ਸ਼ਬਦ ਚਿੱਤਰ: ਇਹ ਸਿਰਫ਼ ਤਸਵੀਰ ਨਹੀਂ ਹੈ ਜਨਾਬ, ਜਜ਼ਬਾਤ ਨੇ, ਪੜ੍ਹੋ ਕੀ ਕਹਿ ਰਹੀ ਏ ਤਸਵੀਰ
ਕੰਮ ਕਰਦਿਆਂ ਕਦੋਂ ਹਨੇਰਾ ਹੋ ਗਿਆ ਪਤਾ ਈ ਨਹੀਂ ਚੱਲਿਆ।ਧੁੰਦਾਂ ਦੇ ਦਿਨ।ਫਟਾ ਫਟ ਬੱਸ ਚ ਬੈਠਿਆ ਤਾਂ ਥੋੜ੍ਹਾ ਸਕੂਨ ਮਿਲਿਆ ਕਿ ਚਲੋ ਹੁਣ ਘਰ ਵੱਲ ਰਵਾਨਾ ਤਾਂ ਹੋਏ।ਸੀਟ ਤੇ ਬੈਠਾ ਫੇਸਬੁੱਕ ਚਲਾ ਰਿਹਾ ਸੀ।ਚਾਨਚੱਕ ਇਕ ਤਸਵੀਰ ਸਾਹਮਣੇ ਆਈ। ਉਂਗਲਾਂ ਰੁਕ ਗਈਆਂ।ਨੀਝ ਲਾ ਕੇ ਵੇਖੀ ਇਹ ਤਸਵੀਰ।ਬੜਾ ਕੁਝ ਕਹਿ ਰਹੀ ਆ।ਪਲਾਂ ਚ ਹੀ ਕਿੰਨਾ ਕੁਝ ਜ਼ਹਿਨ ਦੀਆਂ ਬਰੂਹਾਂ ਤੇ ਆ ਪੁੱਜਿਆ।

ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਨੂੰ ਲੈ ਕੇ ਫਸਿਆ ਨਵਾਂ ਪੇਚ, ਇਕ ਜਥੇਬੰਦੀ ਨੇ ਰੱਦ ਕੀਤਾ ਸੱਦਾ
ਭਲਕੇ ਯਾਨੀ ਕਿ 30 ਦਸੰਬਰ 2020 ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਹੋਵੇਗੀ। ਸਰਕਾਰ ਨੇ ਗੱਲਬਾਤ ਲਈ 40 ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਹੈ। ਇਸ ਗੱਲਬਾਤ ਤੋਂ ਪਹਿਲਾਂ ਹੀ ਕੇਂਦਰ ਅਤੇ ਸਰਕਾਰ ਵਿਚਾਲੇ ਨਵਾਂ ਪੇਚ ਫਸ ਗਿਆ ਹੈ। 40 ਕਿਸਾਨ ਜਥੇਬੰਦੀਆਂ ’ਚੋਂ ਇਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
 


author

Inder Prajapati

Content Editor

Related News