ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

Wednesday, Dec 30, 2020 - 09:10 PM (IST)

ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨੇ ਚਾਰ ਪ੍ਰਸਤਾਵ ਰੱਖੇ ਸਨ, ਜਿਨ੍ਹਾਂ ਵਿੱਚੋ ਦੋ 'ਤੇ ਸਹਿਮਤੀ ਬਣ ਗਈ ਹੈ। ਵਾਤਾਵਰਣ ਸਬੰਧੀ ਆਰਡੀਨੈਂਸ 'ਤੇ ਰਜ਼ਾਮੰਦੀ ਹੋ ਗਈ ਹੈ। ਐੱਮ.ਐੱਸ.ਪੀ. 'ਤੇ ਕਾਨੂੰਨ ਨੂੰ ਲੈ ਕੇ ਚਰਚਾ ਜਾਰੀ ਹੈ। ਅਸੀਂ ਐੱਮ.ਐੱਸ.ਪੀ. 'ਤੇ ਲਿਖਤੀ ਭਰੋਸਾ ਦੇਣ ਲਈ ਤਿਆਰ ਹਾਂ। ਐੱਮ.ਐੱਸ.ਪੀ. ਜਾਰੀ ਰਹੇਗੀ। ਬਿਜਲੀ ਬਿੱਲ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ। ਪਰਾਲੀ ਦੇ ਮੁੱਦੇ 'ਤੇ ਵੀ ਰਜ਼ਾਮੰਦੀ ਹੋ ਗਈ ਹੈ।

ਕੇਂਦਰ ਤੇ ਕਿਸਾਨਾਂ ਵਿਚਾਲੇ ਬੈਠਕ ਖ਼ਤਮ, 4 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਅੱਜ ਯਾਨੀ ਕਿ ਬੁੱਧਵਾਰ ਨੂੰ ਹੋਈ। ਇਸ ਬੈਠਕ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇੱਥੇ ਵਿਗਿਆਨ ਭਵਨ ’ਚ 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਇਸ ਬੈਠਕ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੰਗਾਂ ਮੰਗੀਆਂ ਹਨ, ਜਿਸ ’ਚ ਬਿਜਲੀ ਸੋਧ ਬਿੱਲ 2020 ਸਰਕਾਰ ਨਹੀਂ ਲਿਆਵੇਗੀ। 

ਸਰਕਾਰ ਨਾਲ ਬੈਠਕ 'ਚ ਬੋਲੇ ਕਿਸਾਨ ਆਗੂ- ਅਸੀਂ ਕਾਨੂੰਨ ਰੱਦ ਕਰਵਾਉਣ ਆਏ ਹਾਂ
ਖੇਤੀ ਕਾਨੂੰਨਾਂ ਦਾ ਕਿਸਾਨ ਲਗਾਤਾਰ 35 ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਇਸ ਵਿਚ ਅੱਜ ਯਾਨੀ ਬੁੱਧਵਾਰ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਬੈਠਕ ਜਾਰੀ ਹੈ। ਇਸ ਦਰਮਿਆਨ ਸਾਹਮਣੇ ਆਇਆ ਹੈ ਕਿ ਕਿਸਾਨ ਆਗੂਆਂ ਨੇ ਕਹਿ ਦਿੱਤਾ ਕਿ ਅਸੀਂ ਕਾਨੂੰਨ ਰੱਦ ਕਰਵਾਉਣ ਆਏ ਹਾਂ। ਸਾਨੂੰ ਸਰਕਾਰ ਨੇ ਅੰਦੋਲਨ ਕਰਨ ਲਈ ਮਜ਼ਬੂਰ ਕੀਤਾ ਹੈ। ਉੱਥੇ ਹੀ ਸਰਕਾਰ ਨੇ ਕਿਹਾ ਕਿ ਅਸੀਂ ਜਾਇਜ਼ ਮੰਗਾਂ ਮੰਨਣ ਨੂੰ ਤਿਆਰ ਹਾਂ।

‘ਪਹਿਲਾਂ ਨਾਲੋਂ ਵੀ ਇਕ ਕਦਮ ਪਿਛਾਂਹ ਹਟੀ ਸਰਕਾਰ, ਫ਼ਿਲਹਾਲ ਕੋਈ ਸਕਾਰਾਤਮਕ ਜਵਾਬ ਨਹੀਂ’
ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਪਹਿਲੀਆਂ 5 ਬੈਠਕਾਂ ’ਚ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੋਹਾਂ ਧਿਰਾਂ ਵਿਚਕਾਰ ਰੇੜਕਾ ਉਸੇ ਤਰ੍ਹਾਂ ਕਾਇਮ ਹੈ। ਜਿੱਥੇ ਇਕ ਪਾਸੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਆਪਣੀਆਂ ਸੁਝਾਈਆਂ ਤਜਵੀਜ਼ਾਂ ’ਤੇ ਸਹਿਮਤ ਹੋਣ ਲਈ ਦਬਾਅ ਬਣਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨ ਆਗੂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਕਾਨੂੰਨ ਬਣਾਉਣ ਤੇ ਫ਼ਸਲ ਖਰੀਦਣ ’ਤੇ ਗਰੰਟੀ ਦੇਣ ਦੀਆਂ ਮੰਗਾਂ ’ਤੇ ਅੜੇ ਹੋਏ ਹਨ।

ਕਿਸਾਨ ਅੰਦੋਲਨ ਚ ਡਟੀਆਂ ਧੀਆਂ-ਭੈਣਾਂ, ਨੌਕਰੀਆਂ ਛੱਡ ਸੰਭਾਲੀ ਮੋਰਚੇ ਦੀ ਕਮਾਨ
ਦਿੱਲੀ ਦੀ ਸਰਹੱਦ 'ਤੇ ਚੱਲ ਰਿਹਾ ਕਿਸਾਨ ਅੰਦੋਲਨ ਅੱਜ ਕੱਲ ਸਮੁੱਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ ਚਲ ਰਿਹਾ ਹੈ। ਜੇਕਰ ਇਸ ਅੰਦੋਲਨ ਦੀਆਂ ਵਿਲੱਖਣਤਾਵਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਲੰਬੀ ਸੂਚੀ ਬਣ ਜਾਵੇਗੀ ਪਰ ਫਿਰ ਵੀ ਕੁਝ ਨਵੀਆਂ ਸਿਰਜਣਾਤਮਕ ਪਹਿਲਾਂ ਹੋਈਆਂ ਹਨ, ਜਿਨ੍ਹਾਂ ਦੀ ਜਾਣਕਾਰੀ ਦਿੱਤੇ ਬਿਨਾ ਰਿਹਾ ਨਹੀਂ ਜਾ ਸਕਦਾ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
 


author

Inder Prajapati

Content Editor

Related News