ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

Monday, Jan 04, 2021 - 09:03 PM (IST)

ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਦੱਸਿਆ ਆਖ਼ਰ ਕਿਉਂ ਬੇਨਤੀਜਾ ਰਹੀ ਬੈਠਕ
ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਅੱਜ ਯਾਨੀ ਸੋਮਵਾਰ ਨੂੰ ਹੋਈ ਬੈਠਕ ਬਿਨਾਂ ਕਿਸੇ ਨਤੀਜੇ 'ਤੇ ਪਹੁੰਚੇ ਖ਼ਤਮ ਹੋ ਗਈ। ਹੁਣ ਅਗਲੇ ਦੌਰ ਦੀ ਗੱਲਬਾਤ 8 ਜਨਵਰੀ ਨੂੰ ਹੋਣੀ ਤੈਅ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੋਈ 6ਵੇਂ ਦੌਰ ਦੀ ਗੱਲਬਾਤ 'ਚ 2 ਮੁੱਦਿਆਂ 'ਤੇ ਸਹਿਮਤੀ ਬਣੀ ਸੀ। ਨਵੀਂ ਦਿੱਲੀ ਦੇ ਵਿਗਿਆਨ ਭਵਨ 'ਚ ਅੱਜ ਦੁਪਹਿਰ 2 ਵਜੇ ਅੰਦੋਲਨਕਾਰੀ 40 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀ ਅਤੇ ਖੇਤੀਬਾੜੀ ਮੰਤਰੀ ਤੋਮਰ ਦਰਮਿਆਨ ਗੱਲਬਾਤ ਸ਼ੁਰੂ ਹੋਈ। ਇਹ 7ਵੇਂ ਦੌਰ ਦੀ ਗੱਲਬਾਤ ਸੀ। ਜੋ ਬੇਨਤੀਜਾ ਰਹੀ। 

ਸਰਕਾਰ ਤੇ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ,ਕੇਂਦਰ ਨੇ ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ
ਵੀਂ ਦਿੱਲੀ ਸਥਿਤ ਵਿਗਿਆਨ ਭਵਨ ’ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲ ਰਹੀ ਬੈਠਕ ਅੱਜ ਬੇਨਤੀਜਾ ਖ਼ਤਮ ਹੋ ਗਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ। ਇਸ ਦੌਰਾਨ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਮਸਲੇ ’ਤੇ ਵਿਚਾਰ-ਚਰਚਾ ਕਰਨ ਲਈ ਤਿਆਰ ਹੈ ਪਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ।

ਕਿਸਾਨ ਅੰਦੋਲਨ ਦੇ ਮਸਲੇ ’ਤੇ ਕੇਜਰੀਵਾਲ ਨੇ ਟਵੀਟ ਕਰ ਕੇਂਦਰ ਨੂੰ ਕੀਤੀ ਅਪੀਲ
ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 40 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਐੱਮ. ਐੱਸ. ਪੀ. ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨੇਗੀ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਅੱਗੇ ਦੀ ਰਣਨੀਤੀ ਵੀ ਤੈਅ ਕਰ ਲਈ ਗਈ ਹੈ।

ਕਿਸਾਨਾਂ 'ਤੇ ਗੋਲ਼ੀਬਾਰੀ ਨੂੰ ਲੈ ਕੇ 'ਆਪ' ਨੇਤਾ ਨੇ CM ਮਨੋਹਰ ਖੱਟੜ ਨੂੰ ਕਿਹਾ ਜਨਰਲ ਡਾਇਰ
ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਜ਼ਿਆਦਾਤਰ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ 40ਵੇਂ ਦਿਨ ਵੀ ਜਾਰੀ ਹੈ। ਮੀਂਹ ਅਤੇ ਠੰਡ ਦੇ ਬਾਵਜੂਦ ਵੀ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ। ਇਸ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ਹੈ।

ਕਿਸਾਨੀ ਘੋਲ: ਸਿੰਘੂ ਸਰਹੱਦ 'ਤੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ‘ਗੱਤਕਾ ਪ੍ਰਦਰਸ਼ਨ’
ਸਿੰਘੂ ਸਰਹੱਦ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਜਿਥੇ ਨਵੇਂ ਸਾਲ ਦਾ ਆਗਾਜ਼ ਨਗਰ ਕੀਰਤਨ ਕੱਢ ਕੇ ਕੀਤਾ, ਉਥੇ ਹੀ ਹੁਣ ਗੱਤਕੇ ਦੇ ਕਰਤੱਬ ਦਿਖਾ ਕੇ ਵੀ ਕਿਸਾਨਾਂ ਵਿਚ ਜੋਸ਼ ਪੈਦਾ ਕੀਤਾ ਜਾ ਰਿਹਾ ਹੈ। ਗੱਤਕਾ ਖੇਡਣ ਵਾਲਿਆਂ ਨੇ ਦੱਸਿਆ ਕਿ ਨਵੇਂ ਸਾਲ ਦੇ ਦਿਨ ਸਿੰਘੂ ਸਰਹੱਦ ਤੋਂ ਪਾਨੀਪਤ ਵੱਲ ਕਰੀਬ 10 ਕਿਲੋਮੀਟਰ ਤੱਕ ਨਗਰ ਕੀਰਤਨ ਕੱਢਿਆ ਗਿਆ ਅਤੇ ਹੁਣ ਹਰ ਰੋਜ਼ ਗੱਤਕਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ?  ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


author

Inder Prajapati

Content Editor

Related News