ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

01/05/2021 9:03:38 PM

ਯੋਗੇਂਦਰ ਯਾਦਵ ਦਾ ਐਲਾਨ- 7 ਤਾਰੀਖ਼ ਨੂੰ ਵਿਖੇਗਾ 26 ਜਨਵਰੀ ਦਾ ਟ੍ਰੇਲਰ, ਕਿਸਾਨ ਕੱਢਣਗੇ ਟਰੈਕ‍ਟਰ ਮਾਰਚ
ਕਿਸਾਨ ਨੇਤਾ ਯੋਗੇਂਦਰ ਯਾਦਵ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਜੱਮ ਕੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ 7 ਜਨਵਰੀ ਯਾਨੀ ਕਿ ਵੀਰਵਾਰ ਨੂੰ ਸਵੇਰੇ 11 ਵਜੇ ਐਕ‍ਸਪ੍ਰੈੱਸਵੇਅ 'ਤੇ ਕਿਸਾਨ ਚਾਰ ਪਾਸਿਓ ਟਰੈਕ‍ਟਰ ਮਾਰਚ ਕਰਣਗੇ। ਇਹ ਟਰੈਕ‍ਟਰ ਮਾਰਚ ਕੁੰਡਲੀ ਬਾਰਡਰ, ਟਿਕਰੀ ਬਾਰਡਰ, ਗਾਜ਼ੀਪੁਰ ਬਾਰਡਰ ਤੋਂ ਪੱਲਵਲ ਵੱਲ, ਰੇਵਾਸਨ ਤੋਂ ਪੱਲਵਲ ਵੱਲ ਹੋਵੇਗਾ।

ਕਿਸਾਨ ਅੰਦੋਲਨ ਨੂੰ ਲੈ ਕੇ 'ਰਵਨੀਤ ਬਿੱਟੂ' ਨੇ ਫਿਰ ਆਖੀ ਵੱਡੀ ਗੱਲ, ਜਾਣੋ ਕੀ ਬੋਲੇ
ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੂੰ ਮਸ਼ਵਰਾ ਦਿੰਦਿਆਂ ਕਿਹਾ ਕਿ 7 ਵਾਰ ਮੀਟਿੰਗ ਹੋਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਨਿਕਲਿਆ।

ਕਿਸਾਨ ਜਥੇਬੰਦੀਆਂ ਦਾ ਫੈਸਲਾ, ਹੁਣ 6 ਦੀ ਜਗ੍ਹਾ 7 ਜਨਵਰੀ ਨੂੰ ਹੋਵੇਗਾ ਟਰੈਕਟਰ ਮਾਰਚ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 41ਵੇਂ ਦਿਨ ਵੀ ਜਾਰੀ ਹੈ। ਇਸ ਵਿਚ ਕਿਸਾਨਾਂ ਨੇ 6 ਜਨਵਰੀ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਟਰੈਕਟਰ ਮਾਰਚ 7 ਤਾਰੀਖ਼ ਨੂੰ ਕੱਢਿਆ ਜਾਵੇਗਾ। ਕਿਸਾਨ ਜਥੇਬੰਦੀਆਂ ਨੇ ਇਹ ਫ਼ੈਸਲਾ ਖ਼ਰਾਬ ਮੌਸਮ ਕਾਰਨ ਲਿਆ ਹੈ। ਦੱਸਣਯੋਗ ਹੈ ਕਿ ਦਿੱਲੀ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੰਦੋਲਨ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਵੇਗੀ ਕਾਂਗਰਸ : ਹੁੱਡਾ
ਹਰਿਆਣਾ ਕਾਂਗਰਸ ਵਿਧਾਇਕ ਦਲ ਕਿਸਾਨ ਅੰਦੋਲਨ 'ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਦੇਵੇਗਾ। ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਇੱਥੇ ਸਾਰੇ ਕਾਂਗਰਸ ਵਿਧਾਇਕਾਂ ਨੇ ਮਿਲ ਕੇ ਇਹ ਫ਼ੈਸਲਾ ਲਿਆ ਹੈ। ਕਾਂਗਰਸ ਵਿਧਾਇਕ ਦਲ ਨਿੱਜੀ ਫੰਡ 'ਚੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਵੇਗਾ।

’47 ਦੀ ਵੰਡ ਨੂੰ ਅੱਖੀਂ ਵੇਖਣ ਵਾਲੀ ਬਜ਼ੁਰਗ ਬੀਬੀ ਦੇ ਬੋਲ- ‘ਮੋਦੀ ਤਾਂ ਬਾਬਰ ਤੋਂ ਵੀ ਅਗਾਂਹ ਲੰਘ ਗਿਆ’
ਦਿੱਲੀ ਦੀਆਂ ਸਰਹੱਦਾਂ ’ਤੇ ਕੜਾਕੇ ਦੀ ਠੰਡ ’ਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਇਸ ਅੰਦੋਲਨ ਦਾ ਹਿੱਸਾ ਵੱਡੀ ਉਮਰ ਦੇ ਬਜ਼ੁਰਗ ਵੀ ਬਣ ਰਹੇ ਹਨ, ਜਿਨ੍ਹਾਂ ਨੇ 1947 ਦੀ ਵੰਡ ਵੀ ਅੱਖੀਂ ਵੇਖੀ ਅਤੇ 1984 ਦਾ ਕਤਲੇਆਮ ਵੀ। ਇਨ੍ਹਾਂ ਬਜ਼ੁਰਗਾਂ ’ਚ ਇਕ ਹੈ, 87 ਸਾਲਾ ਬਜ਼ੁਰਗ ਬੀਬੀ ਲਖਵਿੰਦਰ ਕੌਰ, ਜਿਨ੍ਹਾਂ ਨੇ ਦੁੱਖਾਂ-ਦਰਦਾਂ ਨੂੰ ਹੰਢਾਇਆ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿਚ ਦਿਓ ਜਵਾਬ।


Inder Prajapati

Content Editor

Related News