ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

Wednesday, Jan 06, 2021 - 09:00 PM (IST)

ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

‘ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ 50-50 ਲੱਖ ਰੁਪਏ ਤੇ ਨੌਕਰੀ ਦੇਵੇ ਕੇਂਦਰ ਸਰਕਾਰ’
ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣ ਅਤੇ ਕਿਸਾਨ ਅੰਦੋਲਨ ਨੂੰ ਜਲਦੀ ਖ਼ਤਮ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕਰਦੇ ਹੋਏ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦੀ ਮੰਗ ਕੀਤੀ ਹੈ। ਪਾਰਟੀ ਦੇ ਜਰਨਲ ਸਕੱਤਰ ਕੇ.ਕੇ. ਸ਼ਰਮਾ ਨੇ ਬੁੱਧਵਾਰ ਨੂੰ ਜਾਰੀ ਇਕ ਬਿਆਨ ’ਚ ਕਿਹਾ ਕਿ ਸਰਕਾਰ ਨੂੰ ਖੇਤੀ ਸੰਬੰਧੀ ਤਿੰਨਾਂ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਕੇ ਕਿਸਾਨ ਅੰਦੋਲਨ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ।

ਕਿਸਾਨਾਂ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ DSGMC ਦੀ ਅਨੋਖੀ ਪਹਿਲ, ਬੱਸਾਂ ਨੂੰ ਬਣਾਇਆ ‘ਰੈਨ ਬਸੇਰਾ’
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ’ਚ ਧਰਨਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 42ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਅੰਨਦਾਤਾ ਖੇਤੀ ਕਾਨੂੰਨਾਂ ਦੇ ਨਾਲ-ਨਾਲ ਠੰਡ ਅਤੇ ਮੀਂਹ ਖ਼ਿਲਾਫ਼ ਵੀ ਡਟ ਕੇ ਲੜ ਰਹੇ ਹਨ। ਠੰਡ ਅਤੇ ਮੀਂਹ ਨਾਲ ਰੋਜ਼ਾਨਾ ਪਰੇਸ਼ਾਨੀਆਂ ਵਧ ਰਹੀਆਂ ਹਨ ਪਰ ਕਿਸਾਨਾਂ ਦਾ ਘਰ ਵਾਪਸੀ ਦਾ ਕੋਈ ਇਰਾਦਾ ਨਹੀਂ ਹੈ। 

ਕਿਸਾਨ ਅੰਦੋਲਨ: SC ਨੇ ਕਿਹਾ- ਗੱਲਬਾਤ ਰਾਹੀਂ ਹੱਲ ਹੋਵੇ ਮਸਲਾ, 11 ਜਨਵਰੀ ਨੂੰ ਹੋਵੇਗੀ ਸੁਣਵਾਈ
ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਬੀਤੀ 4 ਜਨਵਰੀ 2021 ਨੂੰ ਹੋਈ ਗੱਲਬਾਤ ਬੇਸਿੱਟਾ ਰਹੀ। ਇਸ ਗੱਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਰ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ 11 ਜਨਵਰੀ ਨੂੰ ਨਵੇਂ ਖੇਤੀ ਕਾਨੂੰਨਾਂ ਅਤੇ ਚੱਲ ਰਹੇ ਅੰਦੋਲਨ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ' ਤੇ ਸੁਣਵਾਈ ਕਰੇਗੀ।

ਮੀਂਹ ਦਰਮਿਆਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ, ਭਲਕੇ ਕੱਢਣਗੇ ‘ਟਰੈਕਟਰ ਮਾਰਚ’
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਧਰਨਾ ਲਾ ਕੇ ਬੈਠੇ ਹਨ। ਕਿਸਾਨ ਦਾ ਪ੍ਰਦਰਸ਼ਨ ਅੱਜ 42ਵੇਂ ਦਿਨ ’ਚ ਪੁੱਜ ਗਿਆ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉੱਥੇ ਹੀ ਸਰਕਾਰ ਸਾਫ਼ ਆਖ ਚੁੱਕੀ ਹੈ ਕਿ ਇਸ ਨਾਲ ਕਿਸਾਨਾਂ ਨੂੰ ਹੀ ਫਾਇਦਾ ਹੋਵੇਗਾ, ਇਸ ਲਈ ਇਸ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ।

ਅੰਦੋਲਨ ’ਚ ਗਿਆਨ ਦਾ ਪ੍ਰਵਾਹ, ਕਿਤੇ ਚੱਲ ਰਹੀ ਲਾਇਬ੍ਰੇਰੀ ਤਾਂ ਕਿਤੇ ਬੱਚਿਆਂ ਨੂੰ ਪੜ੍ਹਾ ਰਹੇ ਵਾਲੰਟੀਅਰ
ਕੇਂਦਰ ਸਰਕਾਰ ਵਲੋਂ 2020 ਵਿਚ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਰੀਬ 40 ਦਿਨਾਂ ਤੋਂ ਮੋਰਚੇ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਨਾ ਸਿਰਫ ਇਨ੍ਹਾਂ ਖੇਤੀ ਕਾਨੂੰਨਾਂ ਦੀ ਖਿਲਾਫਤ ਕਰ ਰਹੇ ਹਨ, ਸਗੋਂ ਸਿੰਘੂ ਅਤੇ ਟਿਕਰੀ ਬਾਰਡਰ ’ਤੇ ਪ੍ਰਦਰਸ਼ਨ ਦੇ ਨਾਲ-ਨਾਲ ਇੱਕ ਵੱਖਰੀ ਧਾਰਾ ਦਾ ਪ੍ਰਵਾਹ ਵੀ ਚੱਲ ਰਿਹਾ ਹੈ। ਇਹ ਹੈ ਗਿਆਨ ਦਾ ਪ੍ਰਵਾਹ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News