ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

01/07/2021 8:53:27 PM

ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਜਿਆਣੀ ਦਾ ਵੱਡਾ ਬਿਆਨ, ਕਿਸਾਨਾਂ ਦੀ ਨੀਅਤ ’ਤੇ ਚੁੱਕੇ ਸਵਾਲ
ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਬੀਤੇ 43 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। 8 ਜਨਵਰੀ ਨੂੰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਹੋਵੇਗੀ ਪਰ ਇਸ ਤੋਂ ਪਹਿਲਾਂ ਬੀ.ਜੇ.ਪੀ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਕਿਸਾਨਾਂ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਨੀਅਤ ਸਾਫ਼ ਨਹੀਂ ਹੈ। ਉਹ ਫ਼ੈਸਲਾ ਕਰਨ ਦੀ ਨੀਅਤ ਨਾਲ ਧਰਨੇ ’ਤੇ ਨਹੀਂ ਬੈਠੀਆਂ।

ਕੀ ਸੂਬਾ ਸਰਕਾਰਾਂ ਨੂੰ ਮਿਲ ਰਿਹੈ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਹੱਕ? ਜਾਣੋ ਇਸ ਖ਼ਬਰ ਦਾ ਕੀ ਹੈ ਸੱਚ
ਪਿਛਲੇ 43 ਦਿਨਾਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡੇਰੇ ਲਾਈ ਬੈਠੇ ਕਿਸਾਨਾਂ ਦਾ ਸੰਘਰਸ਼ ਹਰ ਰੋਜ਼ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨ ਅੱਜ ਯਾਨੀ ਕਿ ਵੀਰਵਾਰ ਨੂੰ ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.) ਐਕਸਪ੍ਰੈੱਸ ਵੇਅ ’ਤੇ ਟਰੈਕਟਰ ਮਾਰਚ ਕੱਢ ਰਹੇ ਹਨ।ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿਚ ਜੇਕਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਨਹੀਂ ਬਣਦੀ ਤਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਵੀ ਕੀਤਾ ਗਿਆ ਹੈ।

ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ, ਬੋਲੇ- ਮਈ 2024 ਤੱਕ ਅੰਦੋਲਨ ਨੂੰ ਤਿਆਰ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਵੀਰਵਾਰ ਨੂੰ 43ਵਾਂ ਦਿਨ ਹੈ। ਉੱਥੇ ਹੀ ਕਿਸਾਨ ਅੱਜ ਟਰੈਕਟਰ ਮਾਰਚ ਕੱਢ ਰਹੇ ਹਨ। ਸ਼ੁੱਕਰਵਾਰ ਨੂੰ ਕਿਸਾਨ ਅਤੇ ਕੇਂਦਰ ਸਰਕਾਰ ਦਰਮਿਆਨ 9ਵੇਂ ਦੌਰ ਦੀ ਗੱਲਬਾਤ ਹੋਣ ਵਾਲੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਪਣੇ ਟਰੈਕਟਰ ਲੈ ਕੇ ਸੜਕਾਂ 'ਤੇ ਆ ਚੁਕੇ ਹਨ।

'ਪੰਜਾਬ ਯੂਥ ਫੋਰਸ' ਨੇ ਸਿੰਘੂ ਬਾਰਡਰ ’ਤੇ ਸੜਕਾਂ ਦੀ ਸਫ਼ਾਈ ਦੀ ਚਲਾਈ ਮੁਹਿੰਮ
ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ ਡੇਢ ਮਹੀਨੇ ਤੋਂ ਸਿੰਘੂ ਬਾਰਡਰ ’ਤੇ ਧਰਨਾ ਲਗਾਈ ਬੈਠੇ ਕਿਸਾਨਾਂ ਦੀਆਂ ਮੁਸ਼ਕਲਾਂ ਠੰਡ ਤੇ ਮੀਂਹ ਨੇ ਵਧਾ ਦਿੱਤੀਆਂ ਹਨ। ਇਸ ਦੇ ਬਾਵਜੂਦ ਵੀ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ ਅਤੇ ਕਿਸਾਨ ਲਗਾਤਾਰ ਧਰਨੇ ’ਤੇ ਡਟੇ ਹੋਏ ਹਨ। ਮੀਂਹ ਕਾਰਣ ਸਿੰਘੂ ਬਾਰਡਰ ਦੇ ਜੀ. ਟੀ. ਰੋਡ ਅਤੇ ਉਸ ਦੇ ਆਸ-ਪਾਸ ਸੜਕਾਂ ’ਤੇ ਬਹੁਤ ਚਿੱਕੜ ਫੈਲਿਆ ਹੋਇਆ ਹੈ, ਜੋ ਕਿਸਾਨਾਂ ਲਈ ਵੱਡੀ ਮੁਸ਼ਕਿਲ ਪੈਦਾ ਕਰ ਰਿਹਾ ਹੈ।

ਕਿਸਾਨ ਆਗੂ ਲੱਖੋਵਾਲ ਦਾ ਵੱਡਾ ਬਿਆਨ, 26 ਤਾਰੀਖ਼ ਨੂੰ ਦਿੱਲੀ 'ਚ ਦਾਖ਼ਲ ਹੋਣਗੇ ਲੱਖਾਂ 'ਟਰੈਕਟਰ'
ਕਿਸਾਨ ਸਾਂਝਾ ਮੋਰਚਾ ਵੱਲੋਂ ਅੱਜ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਸਿੰਘੂ ਬਾਰਡਰ ਤੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ’ਚ ਪੰਜਾਬ ਤੋਂ ਇਲਾਵਾ ਯੂ. ਪੀ., ਹਰਿਆਣਾ ਤੋਂ ਹਜ਼ਾਰਾਂ ਕਿਸਾਨ ਟਰੈਕਟਰ ਲੈ ਕੇ ਸੜਕਾਂ ’ਤੇ ਆ ਗਏ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News