ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

01/12/2021 8:58:28 PM

ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਇਹ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਹੱਲ ਲਈ 4 ਮੈਂਬਰੀ ਕਮੇਟੀ ਵੀ ਬਣਾਈ ਹੈ। ਇਸ ਕਮੇਟੀ ’ਚ ਕੁੱਲ 4 ਲੋਕ ਸ਼ਾਮਲ ਹੋਣਗੇ, ਜਿਨ੍ਹਾਂ ’ਚ ਭਾਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ (ਖੇਤੀ ਮਾਹਰ) ਅਤੇ ਅਨਿਲ ਘਨਵੰਤ ਸ਼ਾਮਲ ਹਨ।

ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’
ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 48ਵੇਂ ਦਿਨ ’ਚ ਪੁੱਜ ਗਿਆ ਹੈ। ਇਸ ਕਿਸਾਨ ਅੰਦੋਲਨ ’ਚ 60 ਤੋਂ ਵਧੇਰੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਬਹੁਤ ਸਾਰੇ ਕਿਸਾਨ ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਦੁਨੀਆ ਨੂੰ ਅਲਵਿਦਾ ਆਖ ਗਏ, ਉੱਥੇ ਹੀ ਸੜਕ ਹਾਦਸਿਆਂ ਨੇ ਵੀ ਕਈ ਕੀਮਤੀ ਜਾਨਾਂ ਲੈ ਲਈਆਂ ਹਨ। ਸੰਘਰਸ਼ ’ਚ ਡਟੇ ਕੁਝ ਕਿਸਾਨਾਂ ਵਲੋਂ ਖ਼ੁਦਕੁਸ਼ੀਆਂ ਵੀ ਕੀਤੀਆਂ ਗਈਆਂ ਹਨ।

ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ
ਸੁਪਰੀਮ ਕੋਰਟ 'ਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਾਨੂੰਨਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਲਈ 4 ਮੈਂਬਰੀ ਕਮੇਟੀ ਬਣਾਈ ਹੈ। ਉੱਥੇ ਹੀ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਆਗੂ ਦਾ ਵੱਡਾ  ਬਿਆਨ ਸਾਹਮਣੇ ਆਇਆ ਹੈ।

SC ਦੇ ਫੈਸਲੇ ਤੋਂ ਬਾਅਦ ਕਿਸਾਨ ਆਗੂ ਬੋਲੇ- ਅੰਦੋਲਨ ਅਣਮਿੱਥੇ ਸਮੇਂ ਲਈ ਰਹੇਗਾ ਜਾਰੀ
ਖੇਤੀ ਕਾਨੂੰਨਾਂ ’ਤੇ ਰੋਕ ਲਾਉਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੰਗਲਵਾਰ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਬੁਲਾਈ। ਸਿੰਘੂ ਸਰਹੱਦ ’ਤੇ ‘ਸੰਯੁਕਤ ਕਿਸਾਨ ਮੋਰਚਾ’ ਦੀ ਪ੍ਰੈੱਸ ਕਾਨਫਰੰਸ ’ਚ ਬੋਲਦਿਆਂ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਅਜੇ ਤੱਕ ਸਾਨੂੰ ਅਦਾਲਤ ਦਾ ਕੋਈ ਫ਼ੈਸਲਾ ਲਿਖਤੀ ਰੂਪ ਵਿਚ ਨਹੀਂ ਮਿਲਿਆ ਹੈ।

ਕਿਸਾਨ ਅੰਦੋਲਨ : SC ਵਲੋਂ ਬਣਾਈ ਗਈ 4 ਮੈਂਬਰਾਂ ਦੀ ਕਮੇਟੀ, ਜਾਣੋ ਕੌਣ-ਕੌਣ ਹੈ ਸ਼ਾਮਲ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਹੋਣ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ 4 ਮੈਂਬਰਾਂ ਦੀ ਇਕ ਕਮੇਟੀ ਦਾ ਵੀ ਗਠਨ ਕੀਤਾ ਹੈ। ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ 'ਚ ਭੂਪਿੰਦਰ ਸਿੰਘ ਮਾਨ (ਬੀਕੇਯੂ ਪ੍ਰਧਾਨ), ਡਾ. ਪ੍ਰਮੋਦ ਕੁਮਾਰ ਜੋਸ਼ੀ (ਅੰਤਰਰਾਸ਼ਟਰੀ ਖਾਧ ਨੀਤੀ ਖੋਜ ਸੰਸਥਾ), ਅਸ਼ੋਕ ਗੁਲਾਟੀ (ਖੇਤੀਬਾੜੀ ਅਰਥਸ਼ਾਸਤਰੀ) ਅਤੇ ਅਨਿਲ ਘਨਵਟ (ਸ਼ਿਵਕੇਰੀ ਸੰਗਠਨ, ਮਹਾਰਾਸ਼ਟਰ) ਸ਼ਾਮਲ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News