ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

Saturday, Jan 16, 2021 - 09:00 PM (IST)

ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

ਅੰਦੋਲਨ ਵਿਚਾਲੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ NIA ਦਾ ਸੰਮਨ, ਕੱਲ ਹੋ ਸਕਦੀ ਹੈ ਪੁੱਛਗਿੱਛ
ਰਾਸ਼ਟਰੀ ਜਾਂਚ ਏਜੰਸੀ (NIA) ਨੇ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਪੁੱਛਗਿੱਛ ਭਾਰਤ ਵਿਰੋਧੀ ਸੰਗਠਨਾਂ ਵਲੋਂ ਕਈ ਐੱਨ.ਜੀ.ਓ. ਨੂੰ ਕੀਤੀ ਗਈ ਫੰਡਿੰਗ ਦੇ ਸਿਲਸਿਲੇ ਵਿੱਚ ਹੈ। ਐੱਨ.ਆਈ.ਏ. ਸੂਤਰਾਂ ਮੁਤਾਬਕ ਐੱਨ.ਆਈ.ਏ. ਨੇ ਲੋਕ ਭਲਾਈ ਇਨਸਾਫ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੂੰ ਪੁੱਛਗਿੱਛ ਲਈ ਬੁਲਾਇਆ ਹੈ। 

ਨੌਜਵਾਨਾਂ ਦੇ ਜਜ਼ਬੇ ਨਾਲ ਨਵੇਂ ਮੁਕਾਮ ’ਤੇ ਪੁੱਜਾ ਕਿਸਾਨ ਅੰਦੋਲਨ, ਅੱਗੇ ਵਧ ਕੇ ਚੁੱਕਿਆ ‘ਕਿਸਾਨੀ ਦਾ ਝੰਡਾ’
ਦਿੱਲੀ ਦੀ ਹੱਦ ’ਤੇ 52 ਦਿਨਾਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਨੌਜਵਾਨਾਂ ਦੇ ਉਤਸ਼ਾਹ ਨੇ ਇਕ ਨਵੇਂ ਮੁਕਾਮ ਤੱਕ ਪਹੁੰਚਾ ਦਿੱਤਾ ਹੈ। ਪੰਜਾਬ-ਹਰਿਆਣਾ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਜਦੋਂ ਦਿੱਲੀ ਵੱਲ ਕੂਚ ਕੀਤਾ ਸੀ ਤਾਂ ਨੌਜਵਾਨ ਵਰਗ ਨੇ ਰਸਤੇ ਦੀਆਂ ਰੋਕਾਂ ਨੂੰ ਆਪਣੇ ਦਮ-ਖਮ ਨਾਲ ਹਟਾਉਂਦੇ ਹੋਏ ਉਨ੍ਹਾਂ ਦਾ ਰਾਹ ਆਸਾਨ ਬਣਾਇਆ ਸੀ। ਹੁਣ ਵੀ ਦਿੱਲੀ ਦੇ ਹਰਿਆਣਾ ਨਾਲ ਲੱਗਦੇ ਸਿੰਘੂ ਅਤੇ ਟਿਕਰੀ ਬਾਰਡਰ ’ਤੇ ਨੌਜਵਾਨ ਦਿਨ-ਰਾਤ ਬਜ਼ੁਰਗ ਕਿਸਾਨ ਨੇਤਾਵਾਂ ਦੀ ਅਗਵਾਈ ਵਿਚ ਅੰਦੋਲਨ ਵਿਚ ਯੋਗਦਾਨ ਪਾ ਰਹੇ ਹਨ।

ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ
ਦਿੱਲੀ ਦੀਆਂ ਸਰਹੱਦਾਂ ’ਤੇ ਕੜਾਕੇ ਦੀ ਠੰਡ ’ਚ ਕਿਸਾਨ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਅੰਦੋਲਨ ਅੱਜ 52ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 9ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਬੀਤੇ ਕੱਲ੍ਹ ਹੋਈ ਬੈਠਕ ’ਚ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਆਪਣੇ-ਆਪਣੇ ਰੁਖ਼ ’ਤੇ ਅੜੇ ਰਹੇ, ਜਿਸ ਕਾਰਨ ਕੋਈ ਸਹਿਮਤੀ ਨਹੀਂ ਬਣੀ। ਬੈਠਕ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਕਾਨੂੰਨਾਂ ’ਚ ਸੋਧ ਦਾ ਪ੍ਰਸਤਾਵ ਦਿੱਤਾ ਗਿਆ, ਜਿਸ ਨੂੰ ਕਿਸਾਨਾਂ ਵਲੋਂ ਠੁਕਰਾ ਦਿੱਤਾ ਗਿਆ।

ਕਿਸਾਨ ਅੰਦੋਲਨ : NIA ਨੇ ਕਿਸ-ਕਿਸ ਨੂੰ ਭੇਜੇ ਨੋਟਿਸ, ਸਿਰਸਾ ਨੇ ਨੋਟਿਸ ਉੱਤੇ ਚੁੱਕੇ ਕਿਹੜੇ ਸਵਾਲ
ਅੱਤਵਾਦ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਦੀ ਜਾਂਚ ਕਰਨ ਵਾਲੀ ਭਾਰਤ ਦੀ ਨੈਸ਼ਨਲ ਇੰਵੈਸਟੀਗੇਟਿੰਗ ਏਜੰਸੀ (ਐਨਆਈਏ) ਨੇ ਪੰਜਾਬ ਨਾਲ ਸਬੰਧਤ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਯੂਏਪੀਏ ਤਹਿਤ ਨੋਟਿਸ ਜਾਰੀ ਕੀਤਾ ਹੈ। ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਿਚੋਂ ਇੱਕ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਸਿਰਸਾ ਅਤੇ ਕਿਸਾਨੀ ਅੰਦੋਲਨ ਵਿਚ ਸ਼ਾਮਲ ਫਿਲਮ ਅਦਾਕਾਰ ਦੀਪ ਸਿੱਧੂ ਦਾ ਨਾਂ ਵੀ ਨੋਟਿਸ ਜਾਰੀ ਕਰਨ ਵਾਲੇ ਵਿਅਕਤੀਆਂ ਵਿਚ ਸ਼ਾਮਲ ਹੈ।

ਕਿਸਾਨੀ ਸੰਘਰਸ਼ ’ਚ ਹਿੱਸਾ ਲੈਣ ਲਈ ਇਸ ਸਮਾਜ ਸੇਵੀ ਨੇ ਸਾਈਕਲ ’ਤੇ ਦਿੱਲੀ ਵੱਲ ਕੀਤਾ ਕੂਚ
ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਲਈ ਅੱਜ ਟਾਂਡਾ ਤੋਂ ਉੱਘੇ ਸਮਾਜ ਸੇਵੀ ਚਰਨ ਸਿੰਘ ਰਜਿੰਦਰਾ ਮੈਡੀਕਲ ਸਟੋਰ ਟਾਂਡਾ ਵਾਲੇ ਟਾਂਡਾ ਵਾਲਿਆਂ ਨੇ ਅੱਜ ਸਾਈਕਲ ’ਤੇ ਹੀ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ  ਸ੍ਰੀ ਗੁਰੂ ਸਿੰਘ ਸਭਾ ਸੰਤ ਬਾਬਾ ਪ੍ਰੇਮ ਸਿੰਘ ਨਗਰ  ਟਾਂਡਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਹੋ ਦਿੱਲੀ ਕਿਸਾਨ ਅੰਦੋਲਨ ਅਤੇ  ਕਿਸਾਨਾਂ ਦੀ ਚੜ੍ਹਦੀ ਕਲਾ ਤੇ ਵਾਸਤੇ ਅਰਦਾਸ ਕੀਤੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News