ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

01/18/2021 8:58:14 PM

ਕਿਸਾਨ ਅੰਦੋਲਨ ਦੌਰਾਨ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ ’ਤੇ ਕੈਪਟਨ ਦੀ ਕੇਂਦਰ ਨੂੰ ਚਿਤਾਵਨੀ
ਖੇਤੀ ਕਾਨੂੰਨ ਦੇ ਵਿਰੋਧ ’ਚ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐੱਨ.ਆਈ. ਏ.) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ। 

ਕਿਸਾਨੀ ਘੋਲ: 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿਚ ਚੱਲ ਰਿਹੈ ‘ਟਰਾਇਲ ਰਨ’
ਦਿੱਲੀ ਬਾਰਡਰ ’ਤੇ ਡਟੇ ਕਿਸਾਨਾਂ ਦੀ 26 ਜਨਵਰੀ ਨੂੰ ਪ੍ਰਸਤਾਵਿਤ ਟਰੈਕਟਰ ਪਰੇਡ ਤੋਂ ਪਹਿਲਾਂ ਪੰਜਾਬ ਦੇ ਪਿੰਡਾਂ ਵਿਚ ਮਾਹੌਲ ਗਰਮਾ ਗਿਆ ਹੈ। ਪੰਜਾਬ ਦੇ ਪਿੰਡਾਂ ਵਿਚ ਅੱਜ-ਕਲ੍ਹ ਟਰਾਇਲ ਦੇ ਤੌਰ ’ਤੇ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਟਰੈਕਟਰਾਂ ਸਮੇਤ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ
ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦਾ ਅੱਜ ਯਾਨੀ ਕਿ ਸੋਮਵਾਰ ਨੂੰ 54ਵਾਂ ਦਿਨ ਹੈ। ਸਰਕਾਰ ਨਾਲ ਕਿਸਾਨਾਂ ਦੀ ਅਗਲੇ ਦੌਰ ਦੀ ਗੱਲਬਾਤ ਭਲਕੇ ਹੋਣੀ ਹੈ। ਕਿਸਾਨ ਅੰਦੋਲਨ ਨਾਲ ਵਿਰੋਧੀ ਧਿਰ ਦਾ ਸਾਥ ਨਾਲ ਲੈਣ ਦੇ ਮੁੱਦੇ ’ਤੇ ਸੰਯੁਕਤ ਕਿਸਾਨ ਮੋਰਚਾ ’ਚ ਦਰਾਰ ਪੈਂਦੀ ਵੀ ਨਜ਼ਰ ਆ ਰਹੀ ਹੈ। ਇਸ ਵਿਵਾਦ ਦੀ ਸ਼ੁਰੂਆਤ ਹਰਿਆਣਾ ਦੇ ਵੱਡੇ ਕਿਸਾਨ ਨੇਤਾ ਅਤੇ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਲੈ ਕੇ ਹੋਈ। 

ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੋਮਵਾਰ ਨੂੰ ਕਿਹਾ ਕਿ ਸ਼ਾਂਤੀਪੂਰਨ ਟਰੈਕਟਰ ਪਰੇਡ ਕੱਢਣਾ ਕਿਸਾਨਾਂ ਦਾ ਸੰਵਿਧਾਨਕ ਅਧਿਕਾਰ ਹੈ।  ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਕਿਹਾ ਕਿ 26 ਜਨਵਰੀ ਨੂੰ ਇਸ ਪਰੇਡ ’ਚ ਹਜ਼ਾਰਾਂ ਲੋਕ ਹਿੱਸਾ ਲੈਣਗੇ। ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਰਾਸ਼ਟਰੀ ਰਾਜਧਾਨੀ ’ਚ ਐਂਟਰੀ ਬਾਰੇ ਫ਼ੈਸਲਾ ਕਰਨ ਦਾ ਪਹਿਲਾ ਅਧਿਕਾਰ ਦਿੱਲੀ ਪੁਲਸ ਦਾ ਹੈ।

ਕਿਸਾਨ ਸੰਗਠਨ ਦੀ ਹੇਮਾ ਮਾਲਿਨੀ ਨੂੰ ਝਾੜ, ਕਿਹਾ- ‘ਪੰਜਾਬ ਆ ਕੇ ਖੇਤੀ ਕਾਨੂੰਨਾਂ ਦੇ ਲਾਭ ਦੱਸੇ, ਖਰਚਾ ਅਸੀਂ ਚੁੱਕਾਂਗੇ’
ਕਿਸਾਨ 3 ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ 50 ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਮੰਗਲਵਾਰ ਨੂੰ ਕਿਸਾਨਾਂ ਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਇਸ ਵਿਚਾਲੇ ਪੰਜਾਬ ਦੇ ਕਿਸਾਨ ਸੰਗਠਨ ਕਾਂਢੀ ਕਿਸਾਨ ਸੰਘਰਸ਼ ਕਮੇਟੀ ਨੇ ਮਥੁਰਾ ਤੋਂ ਬੀ. ਜੇ. ਪੀ. ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਪੰਜਾਬ ’ਚ ਆਉਣ ਦਾ ਸੱਦਾ ਦਿੱਤਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News