ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

1/21/2021 8:59:46 PM

ਕਿਸਾਨਾਂ ਦੇ ਹੱਕ 'ਚ ਡਟੀ 'ਸਤਵਿੰਦਰ ਬਿੱਟੀ', ਕਰਨਾਲ ਬਾਰਡਰ 'ਤੇ ਇੰਝ ਕੀਤੇ ਹੌਂਸਲੇ ਬੁਲੰਦ
ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਸਤਵਿੰਦਰ ਕੌਰ ਬਿੱਟੀ ਕਰਨਾਲ ਟੋਲ ਪਲਾਜ਼ਾ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਉਤਰ ਆਈ। ਉੱਥੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸਤਵਿੰਦਰ ਬਿੱਟੀ ਨੇ ਗੁਰੂ ਸਾਹਿਬ ਦੀਆਂ ਵਾਰਾਂ ਪੇਸ਼ ਕਰ ਕੇ ਅੰਦੋਲਨ ’ਤੇ ਡਟੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ।

ਪੁਲਸ ਨਾਲ ਬੈਠਕ ਤੋਂ ਬਾਅਦ ਕਿਸਾਨਾਂ ਦਾ ਬਿਆਨ- ਅਸੀਂ ਦਿੱਲੀ ਦੇ ਅੰਦਰ ਹੀ ਕੱਢਾਂਗੇ ਟਰੈਕਟਰ ਮਾਰਚ
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 57ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਆਊਟਰ ਰਿੰਗ ਰੋਡ 'ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉੱਥੇ ਹੀ ਕੇਂਦਰ ਸਰਕਾਰ ਅਤੇ ਦਿੱਲੀ ਪੁਲਸ ਕਿਸਾਨਾਂ ਤੋਂ ਰਾਜਧਾਨੀ ਦੇ ਬਾਹਰ ਹੀ ਪਰੇਡ ਦਾ ਆਯੋਜਨ ਕਰਨ ਲਈ ਕਹਿ ਰਹੇ ਹਨ। 

ਡੇਢ ਸਾਲ ਤੱਕ ਕਾਨੂੰਨਾਂ 'ਤੇ ਰੋਕ ਦੀ ਤਜਵੀਜ਼ ਨੂੰ ਲੈ ਕੇ ਕਿਸਾਨ ਅੱਜ ਸਿੰਘੂ ਸਰਹੱਦ 'ਤੇ ਕਰਨਗੇ ਮੰਥਨ
ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਭਗ 2 ਮਹੀਨੇ ਤੋਂ ਅੰਦੋਲਨ ਕਰ ਰਹੇ ਹਨ। ਇਸ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਇਕ ਕੋਸ਼ਿਸ਼ ਦੇ ਅਧੀਨ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਸਾਹਮਣੇ ਇਕ ਤੋਂ ਡੇਢ ਸਾਲ ਤੱਕ ਮੁਲਤਵੀ ਰੱਖਣ ਅਤੇ ਹੱਲ ਕੱਢਣ ਲਈ ਇਕ ਕਮੇਟੀ ਦੇ ਗਠਨ ਦਾ ਪ੍ਰਸਤਾਵ ਰੱਖਿਆ ਹੈ। ਹਾਲਾਂਕਿ ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਤੁਰੰਤ ਤਾਂ ਸਵੀਕਾਰ ਨਹੀਂ ਕੀਤਾ ਪਰ ਕਿਹਾ ਕਿ ਉਹ ਆਪਸੀ ਚਰਚਾ ਤੋਂ ਬਾਅਦ ਸਰਕਾਰ ਦੇ ਸਾਹਮਣੇ ਆਪਣੀ ਰਾਏ ਰੱਖਣਗੇ।

ਕੀ ਟਰੈਕਟਰ ਪਰੇਡ ਨੂੰ ਮਿਲੇਗੀ ‘ਹਰੀ ਝੰਡੀ?’, ਦਿੱਲੀ ਪੁਲਸ ਤੇ ਕਿਸਾਨਾਂ ਵਿਚਾਲੇ ਬੈਠਕ ਜਾਰੀ
26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨਾਂ ਨੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਦਿੱਲੀ ਪੁਲਸ ਦੇ ਅਧਿਕਾਰੀਆਂ ਅਤੇ ਕਿਸਾਨਾਂ ਦੀ 7 ਮੈਂਬਰੀ ਕਮੇਟੀ ਵਿਚਾਲੇ ਅੱਜ ਯਾਨੀ ਕਿ ਵੀਰਵਾਰ ਨੂੰ ਤੀਜੀ ਬੈਠਕ ਸਿੰਘ ਸਰਹੱਦ ’ਤੇ ਹੋ ਰਹੀ ਹੈ।

26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਪ੍ਰੇਡ ਕਰਨ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ : ਜੱਥੇਬੰਦੀ ਆਗੂ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ ਪਿਛਲੇ ਕਰੀਬ 2 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਦੇਸ਼ ਦੇ ਕਿਸਾਨ ਧਰਨਾ ਦੇ ਰਹੇ ਹਨ। ਕਿਸਾਨ ਜੱਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ 'ਚ ਐਲਾਨੇ ਟਰੈਕਟਰ ਪ੍ਰੇਡ ਕਰਨ ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਦੇਸ਼ ਦੇ ਕਿਸਾਨ ਦਿੱਲੀ 'ਚ ਵੱਡੀ ਗਿਣਤੀ 'ਚ ਟਰੈਕਟਰ ਲੈ ਕੇ ਪਹੁੰਚ ਰਹੇ ਹਨ।


Inder Prajapati

Content Editor Inder Prajapati