ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

01/23/2021 8:50:11 PM

ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ
ਕਿਸਾਨਾਂ ਦੀ ਅੱਜ ਦਿੱਲੀ ਅਤੇ ਐੱਨ.ਸੀ.ਆਰ. ਦੀ ਪੁਲਸ ਨਾਲ ਬੈਠਕ ਹੋਈ। ਇਸ ਬੈਠਕ ਵਿੱਚ ਕਿਸਾਨਾਂ ਅਤੇ ਪੁਲਸ ਵਿਚਾਲੇ ਦਿੱਲੀ 'ਚ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਹੁਣ ਅਸੀਂ ਦਿੱਲੀ ਵਿੱਚ ਟ੍ਰੈਕਟਰ ਪਰੇਡ ਕੱਢਾਂਗੇ। ਪੁਲਸ ਹੁਣ ਸਾਨੂੰ ਨਹੀਂ ਰੋਕੇਗੀ। ਉਨ੍ਹਾਂ ਕਿਹਾ ਕਿ ਅਸੀਂ ਵੱਖ-ਵੱਖ ਪੰਜ ਰੂਟਾਂ ਤੋਂ ਆਪਣੀ ਪਰੇਡ ਕੱਢਾਂਗੇ। ਪਰੇਡ ਸ਼ਾਂਤੀਪੂਰਨ ਹੋਵੇਗੀ।

ਕੁੰਡਲੀ ਸਰਹੱਦ 'ਤੇ ਕਿਸਾਨਾਂ ਨੇ ਦੋ ਹੋਰ ਸ਼ੱਕੀਆਂ ਨੂੰ ਪਾਇਆ ਘੇਰਾ, ਗੱਡੀ ਛੱਡ ਕੇ ਭੱਜੇ
ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਸਾਨ ਅੰਦੋਲਨ 59ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਕੁੰਡਲੀ ਸਰਹੱਦ ’ਤੇ ਇਕ ਗੱਡੀ ਵਿਚ ਦੋ ਸ਼ੱਕੀ ਵਿਅਕਤੀ ਬਿਨਾਂ ਨੰਬਰ ਪਲੇਟ ਘੁੰਮ ਰਹੇ ਸਨ, ਜਿਨ੍ਹਾਂ ਨੂੰ ਕਿਸਾਨਾਂ ਨੇ ਘੇਰਾ ਪਾਇਆ ਪਰ ਉਹ ਦੋਵੇਂ ਵਿਅਕਤੀ ਉੱਥੋਂ ਦੌੜਨ ’ਚ ਸਫ਼ਲ ਰਹੇ।

ਕਿਸਾਨ ਅੰਦੋਲਨ 'ਚ 'ਖੂੰਡੇ ਆਲਾ ਬਾਬਾ' ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ
ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਕੜਾਕੇ ਦੀ ਠੰਡ ’ਚ ਦਿੱਲੀ ਦੀਆਂ ਬਰੂਹਾਂ ’ਤੇ ਲਗਭਗ 2 ਮਹੀਨੇ ਤੋਂ ਅੰਦੋਲਨ ਕਰ ਰਹੇ ਹਨ। ਹੁਣ ਤਕ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ 11 ਬੈਠਕਾਂ ਹੋ ਚੁੱਕੀਆਂ ਹਨ ਪਰ ਅਜੇ ਤਕ ਇਸ ਦਾ ਕੋਈ ਹੱਲ ਨਹੀਂ ਹੋ ਸਕਿਆ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਬੈਠਕ ਤੋਂ ਪਹਿਲਾਂ ਦਿੱਲੀ ਪੁਲਸ ਵਲੋਂ ਕੁਝ ਕਿਸਾਨ ਆਗੂਆਂ ਨੂੰ ਨਾਕੇ ’ਤੇ ਰੋਕਿਆ ਗਿਆ ਸੀ।

ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ
ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਵਿਵਾਦਪੂਰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸ਼ਨੀਵਾਰ ਨੂੰ ਅਪੀਲ ਕੀਤੀ ਕਿ ਉਹ ਸੂਬੇ ’ਚ ਗਣਤੰਤਰ ਦਿਵਸ ਸਮਾਰੋਹਾਂ ਦੌਰਾਨ ਮੰਤਰੀਆਂ ਅਤੇ ਨੇਤਾਵਾਂ ਦਾ ਬਾਇਕਾਟ ਨਾ ਕਰਨ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕਿਸਾਨ ਰੈਲੀਆਂ ਅਤੇ ਹੋਰ ਦਿਨਾਂ ਵਿਚ ਹੋਣ ਵਾਲੇ ਪ੍ਰੋਗਰਾਮਾਂ ’ਚ ਸੂਬੇ ਦੇ ਮੰਤਰੀਆਂ ਦਾ ਵਿਰੋਧ ਜਾਰੀ ਰੱਖਣ। 

'ਸਿੰਘੂ ਸਰਹੱਦ 'ਤੇ ਫੜੇ ਗਏ ਸ਼ੱਕੀ ਦੇ ਨਵੇਂ ਖ਼ੁਲਾਸੇ, ਹੁਣ ਕਿਸਾਨਾਂ 'ਤੇ ਮੜ੍ਹੇ ਦੋਸ਼
ਸਿੰਘੂ ਸਰਹੱਦ ਤੋਂ ਸ਼ੁੱਕਰਵਾਰ ਨੂੰ ਫੜੇ ਗਏ ਨੌਜਵਾਨ ਦਾ ਹੁਣ ਇਕ ਸਨਸਨੀਖੇਜ਼ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਕਹਿ ਰਿਹਾ ਹੈ ਕਿ ਕਿਸਾਨਾਂ ਦੇ ਦਬਾਅ 'ਚ ਹੀ ਉਸ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਸੀ। ਹਰਿਆਣਾ ਦੇ ਸੋਨੀਪਤ ਵਾਸੀ ਯੋਗੇਸ਼ ਨੇ ਕਿਹਾ ਹੈ ਕਿ ਉਹ 19 ਜਨਵਰੀ ਨੂੰ ਦਿੱਲੀ 'ਚ ਆਪਣੇ ਇਕ ਰਿਸ਼ਤੇਦਾਰ ਘਰ ਆਇਆ ਸੀ ਅਤੇ ਦਿੱਲੀ 'ਚ ਪੈਦਲ ਆਉਂਦੇ ਸਮੇਂ ਹੀ ਕੁਝ ਲੋਕਾਂ ਨੇ ਉਸ ਨੂੰ ਅਗਵਾ ਕਰ ਕੇ ਉਸ ਦੀ ਕੁੱਟਮਾਰ ਕੀਤੀ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News