ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

Thursday, Feb 11, 2021 - 09:21 PM (IST)

ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

PM ਮੋਦੀ ਦੇ ਬਿਆਨ ਨੇ ਕੀਤਾ ਸਾਬਤ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਮੰਗ ਨਹੀਂ : ਸੰਯੁਕਤ ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚਾ-ਐੱਸ.ਕੇ.ਐੱਮ ਪ੍ਰਧਾਨ ਮੰਤਰੀ ਦੇ ਕਿਸਾਨ ਵਿਰੋਧੀ ਬਿਆਨਾਂ ਦੀ ਨਿਖੇਧੀ ਕਰਦਾ ਹੈ। ਇਹ ਕਹਿੰਦੇ ਹੋਏ ਕਿ ਲੋਕਾਂ ਦੁਆਰਾ ਮੰਗ ਕੀਤੇ ਬਿਨਾਂ ਇਸ ਦੇਸ਼ ਵਿੱਚ ਬਹੁਤ ਸਾਰੇ ਕਾਨੂੰਨ ਬਣਾਏ ਗਏ ਹਨ, ਪ੍ਰਧਾਨ ਮੰਤਰੀ ਨੇ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਕਿਸਾਨਾਂ ਦੁਆਰਾ ਮੰਗ ਨਹੀਂ ਕੀਤੀ ਗਈ ਹੈ। ਇਸਦੇ ਉਲਟ, ਸਰਕਾਰ ਕਰਜ਼ਾ ਮੁਕਤ ਅਤੇ ਪੁਰੀ ਕੀਮਤ ਦੀ ਕਿਸਾਨਾਂ ਦੀ ਮੰਗ 'ਤੇ ਬਿਲਕੁਲ ਗੰਭੀਰ ਨਹੀਂ ਹੈ।

ਨਵਰੀਤ ਸਿੰਘ ਮੌਤ ਮਾਮਲਾ: ਹਾਈ ਕੋਰਟ ਨੇ ਦਿੱਲੀ ਪੁਲਸ ਨੂੰ ਭੇਜਿਆ ਨੋਟਿਸ
ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ‘ਟਰੈਕਟਰ ਪਰੇਡ’ ਦੌਰਾਨ ਟਰੈਕਟਰ ਪਲਟਣ ਕਾਰਨ 25 ਸਾਲਾ ਇਕ ਕਿਸਾਨ ਨਵਰੀਤ ਸਿੰਘ ਦੀ ਮੌਤ ਹੋਣ ਦੀ ਘਟਨਾ ਨੂੰ ਆਪਣੇ ਧਿਆਨ ’ਚ ਲਿਆ ਹੈ। ਅਦਾਲਤ ਨੇ ਇਸ ਘਟਨਾ ਦੇ ਸਬੰਧ ਵਿਚ ਅਦਾਲਤ ਦੀ ਨਿਗਰਾਨੀ ’ਚ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਦਿੱਲੀ ਪੁਲਸ ਤੋਂ ਜਵਾਬ ਮੰਗਿਆ। 

ਦੀਪ ਸਿੱਧੂ ਤੋਂ ਬਾਅਦ ਹੁਣ ਲੱਖਾ ਸਿਧਾਣਾ ਤੇ ਜੁਗਰਾਜ ਦੀ ਭਾਲ, ਮਿਲੇ ਅਹਿਮ ਸੁਰਾਗ
ਲਾਲ ਕਿਲ੍ਹਾ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਤੋਂ ਬਾਅਦ ਹੁਣ ਦਿੱਲੀ ਪੁਲਸ ਨੂੰ ਹਿੰਸਾ ਦੀ ਸਾਜ਼ਿਸ਼ ਰਚਣ ਵਾਲੇ ਦੂਜੇ ਮੁੱਖ ਦੋਸ਼ੀ ਲੱਖਾ ਸਿਧਾਣਾ ਦੀ ਭਾਲ ਹੈ। ਦੱਸਿਆ ਜਾ ਰਿਹਾ ਹੈ ਕਿ ਦੀਪ ਨੇ ਪੁੱਛਗਿੱਛ ’ਚ ਕਈ ਅਹਿਮ ਸੁਰਾਗ ਦਿੱਤੇ ਹਨ, ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਹਰਿਆਣਾ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਹਾਲਾਂਕਿ ਜਾਂਚ ’ਚ ਇਹ ਵੀ ਸਾਫ਼ ਹੈ ਕਿ ਜੁਗਰਾਜ ਸਿੰਘ, ਲੱਖਾ ਸਿਧਾਣਾ, ਦੀਪ ਸਿੱਧੂ ਅਤੇ ਬੁੱਧਵਾਰ ਨੂੰ ਫੜੇ ਗਏ ਇਕਬਾਲ ਵਿਚਾਲੇ ਸਬੰਧ ਨਹੀਂ ਸਨ ਪਰ ਦੀਪ ਅਤੇ ਲੱਖਾ ਸਿਧਾਣਾ ਇਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਸਨ। 

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, ਹਰਪਾਲ ਸਿੰਘ ਸੰਘਾ ਨੂੰ ਕੀਤਾ ਬਹਾਲ
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲ੍ਹੇਵਾਲ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਇਸ ਗੱਲ ਦੀ ਹਾਮੀ ਭਰੀ ਹੈ ਕਿ ਹਰਪਾਲ ਸਿੰਘ ਸੰਘਾ ਦੀ ਜਥੇਬੰਦੀ ਦੀ ਬਹਾਲੀ ਦੀ ਰਿਪੋਰਟ ਆ ਚੁੱਕੀ ਹੈ।

ਐਮਨੈਸਟੀ ਇੰਟਰਨੈਸ਼ਨਲ ਨੇ ਕਿਸਾਨਾਂ ਦੀ ਹਮਾਇਤ 'ਚ ਚੁੱਕੀ ਆਵਾਜ਼
ਨਵੀਂ ਦਿੱਲੀ ਵਿਖੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਦਾ ਅੱਜ 78ਵਾਂ ਦਿਨ ਹੈ। ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਅਤੇ ਕਈ ਬੈਠਕਾਂ ਦੇ ਦੌਰ ਦੇ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ ਨਹੀਂ ਬਣ ਪਾਈ ਹੈ। ਇਸ ਦੌਰਾਨ ਕਿਸਾਨ ਅੰਦੋਲਨ ਨੂੰ ਅੰਤਰਰਾਸ਼ਟਰੀ ਭਾਈਚਾਰੇ ਦੇ ਕਈ ਮੈਂਬਰਾਂ ਅਤੇ ਸੰਸਥਾਵਾਂ ਨੇ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ।

ਨੋਟ- ਇਸ ਖ਼ਬਰ ਬਾਰ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


author

Inder Prajapati

Content Editor

Related News