ਰੂਸ ਦੇ ਯੂਕ੍ਰੇਨ ''ਤੇ ਹਮਲੇ ਸਬੰਧੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

02/24/2022 8:49:58 PM

ਨੈਸ਼ਨਲ ਡੈਸਕ : ਰੂਸ ਵੱਲੋਂ ਯੂਕ੍ਰੇਨ ਦੇ ਕਈ ਸ਼ਹਿਰਾਂ ਵਿੱਚ ਧਮਾਕੇ ਕੀਤੇ ਗਏ ਹਨ। ਕਰੂਜ਼ ਅਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਹੁਣ ਤੱਕ ਯੂਕ੍ਰੇਨ ਦੇ 40 ਫੌਜੀ ਸ਼ਹੀਦ ਹੋ ਚੁੱਕੇ ਹਨ। ਯੂਕ੍ਰੇਨ ਨੇ ਰੂਸ ਨਾਲ ਕੂਟਨੀਤਕ ਸਬੰਧ ਤੋੜ ਦਿੱਤੇ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕਹਿਣਾ ਹੈ ਕਿ ਯੂਕ੍ਰੇਨ ਦੀ ਫੌਜ ਨੂੰ ਹਥਿਆਰ ਸੁੱਟ ਕੇ ਵਾਪਸ ਚਲੇ ਜਾਣਾ ਚਾਹੀਦਾ ਹੈ। ਰੂਸ ਵੱਲੋਂ ਯੂਕ੍ਰੇਨ 'ਤੇ ਕੀਤੇ ਜਾ ਰਹੇ ਹਮਲੇ ਸਬੰਧੀ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-

ਯੂਕ੍ਰੇਨ ਸੰਕਟ 'ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ PM ਮੋਦੀ : ਸੂਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕ੍ਰੇਨ ਸੰਕਟ 'ਤੇ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਇਸ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਮੇਤ ਕਈ ਹੋਰ ਸੀਨੀਅਰ ਅਧਿਕਾਰੀ ਮੌਜੂਦ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕ੍ਰੇਨ ਨੂੰ ਲੈ ਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ।

ਰੂਸ ਵੱਲੋਂ ਯੂਕ੍ਰੇਨ ਖ਼ਿਲਾਫ਼ ਜੰਗ ਦਾ ਆਗਾਜ਼, ਪੂਰੇ ਘਟਨਾਕ੍ਰਮ ਦੀ ਜਾਣੋ Live Updates

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂਕ੍ਰੇਨ 'ਤੇ ਬਿਨਾਂ ਭੜਕਾਹਟ ਦੇ ਹਮਲਾ ਕਰਨ ਦੇ ਰੂਸ ਦੇ ਇਰਾਦੇ ਦੀ ਨਿੰਦਾ ਕੀਤੀ ਹੈ। ਰਾਸ਼ਟਰਪਤੀ ਬਾਈਡੇਨ ਨੇ ਕਿਹਾ ਕਿ ਅਮਰੀਕਾ ਅਤੇ ਇਸ ਦੇ ਸਹਿਯੋਗੀ "ਰੂਸ ਦੀ ਜਵਾਬਦੇਹੀ ਤੈਅ ਕਰਨਗੇ।"

ਨਾਟੋ ਦੀ ਰੂਸ ਨੂੰ ਚਿਤਾਵਨੀ, ਯੂਕ੍ਰੇਨ ਤੋਂ ਤੁਰੰਤ ਹਟਾਏ ਫ਼ੌਜ, ਅੰਤਰਰਾਸ਼ਟਰੀ ਨਿਯਮਾਂ ਦਾ ਕਰੇ ਸਨਮਾਨ

ਉੱਤਰੀ ਅਟਲਾਂਟਿਕ ਸੰਧੀ ਸੰਗਠਨ (NATO) ਨੇ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਹੈ ਕਿ ਰੂਸ ਨੂੰ ਆਪਣੀ ਮਿਲਟਰੀ ਕਾਰਵਾਈ ਨੂੰ ਰੋਕਦੇ ਹੋਏ ਤੁਰੰਤ ਯੂਕ੍ਰੇਨ ਤੋਂ ਹਟ ਜਾਣਾ ਚਾਹੀਦਾ ਹੈ। ਰੂਸ ਨੂੰ ਅੰਤਰਰਾਸ਼ਟਰੀ ਨਿਯਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਰੂਸ ਦੀ ਨੀਅਤ ਦੁਨੀਆ ਦੇਖ ਰਹੀ ਹੈ।ਉਹ ਯੂਕ੍ਰੇਨ 'ਤੇ ਆਪਣੀ ਤਾਕਤ ਦੀ ਵਰਤੋਂ ਕਰ ਰਿਹਾ ਹੈ।

ਰੂਸੀ ਹਮਲੇ 'ਚ ਹੁਣ ਤੱਕ 40 ਦੇ ਕਰੀਬ ਲੋਕਾਂ ਦੀ ਮੌਤ : ਯੂਕ੍ਰੇਨ

ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਸਲਾਹਕਾਰ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ‘ਤੇ ਰੂਸੀ ਹਮਲਿਆਂ ‘ਚ ਹੁਣ ਤੱਕ ਕਰੀਬ 40 ਲੋਕ ਮਾਰੇ ਗਏ ਹਨ। ਰਾਸ਼ਟਰਪਤੀ ਦੇ ਸਲਾਹਕਾਰ ਓਲੇਕਸੀ ਏਰੇਸਟੋਵਿਚ ਨੇ ਕਿਹਾ ਕਿ ਹਮਲੇ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਉਹਨਾਂ ਨੇ ਇਹ ਨਹੀਂ ਦੱਸਿਆ ਕੀ ਮਾਰੇ ਗਏ ਲੋਕਾਂ ਵਿੱਚ ਆਮ ਨਾਗਰਿਕ ਸ਼ਾਮਲ ਹਨ ਜਾਂ ਨਹੀਂ। ਜ਼ੇਲੇਂਸਕੀ ਨੇ ਕਿਹਾ ਕਿ ਯੂਕ੍ਰੇਨੀ ਅਧਿਕਾਰੀ ਦੇਸ਼ ਦੀ ਰੱਖਿਆ ਲਈ ਤਿਆਰ ਸਾਰੇ ਲੋਕਾਂ ਨੂੰ ਹਥਿਆਰ ਸੌਂਪਣਗੇ।

ਰੂਸ-ਯੂਕ੍ਰੇਨ ਹਮਲਾ: ਕਈ ਥਾਵਾਂ ’ਤੇ ਇੰਟਰਨੈੱਟ ਬੰਦ, ਰੂਸ ’ਚ ਠੱਪ ਹੋਇਆ ਟੈਲੀਗ੍ਰਾਮ

ਯੂਕ੍ਰੇਨ ਅਤੇ ਰੂਸ ਵਿਚਾਲੇ ਜੰਗ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਲੜਾਈ ’ਚ ਸਾਈਬਰ ਵਰਲਡ ਦੀ ਵੀ ਅਹਿਮ ਭੂਮਿਕਾ ਹੈ। ਜਿੱਥੇ ਯੂਕ੍ਰੇਨ ’ਚ ਸੈਂਕੜੇ ਕੰਪਿਊਟਰਾਂ ’ਤੇ ਖ਼ਤਰਨਾਕ ਸਾਫਟਵੇਅਰ ਨਾਲ ਹਮਲਾ ਕੀਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਯਾਨੀ ਰੂਸ ’ਚ ਵੀ ਸਾਈਬਰ ਵਰਲਡ ’ਚ ਸ਼ਾਂਤੀ ਨਹੀਂ ਹੈ।

ਯੂਕ੍ਰੇਨ ਦੇ ਰਾਸ਼ਟਰਪਤੀ ਨੇ ਰੂਸੀ ਹਮਲੇ ਤੋਂ ਬਚਾਅ ਲਈ ਦੁਨੀਆ ਨੂੰ ਲਾਈ ਮਦਦ ਦੀ ਗੁਹਾਰ

ਯੂਕ੍ਰੇਨ ਦੇ ਰਾਸ਼ਟਰਪਤੀ ਬਲੋਦੀਮੀਰ ਜ਼ੇਲੇਨਸਕੀ ਨੇ ਦੁਨੀਆ ਦੇ ਹੋਰ ਨੇਤਾਵਾਂ ਨੂੰ ਦੇਸ਼ ਨੂੰ ਰੱਖਿਆ ਸਹਿਯੋਗ ਮੁਹੱਈਆ ਕਰਾਉਣ ਅਤੇ ਉਸ ਦੇ ਹਵਾਈ ਖੇਤਰ ਨੂੰ ਰੂਸ ਤੋਂ ਬਚਾਉਣ ਵਿਚ ਮਦਦ ਕਰਨ ਦੀ ਅਪੀਲ ਕੀਤੀ ਹੈ। ਯੂਕ੍ਰੇਨ 'ਤੇ ਰੂਸ ਦੇ ਹਮਲੇ ਦੇ ਵਿਚਕਾਰ ਵੀਰਵਾਰ ਸਵੇਰੇ ਜਾਰੀ ਇਕ ਬਿਆਨ 'ਚ ਜ਼ੇਲੇਨਸਕੀ ਨੇ ਕਿਹਾ ਕਿ ਰੂਸ ਨੇ ''ਯੂਕ੍ਰੇਨ ਅਤੇ ਪੂਰੀ ਲੋਕਤੰਤਰੀ ਦੁਨੀਆ ਦੇ ਖ਼ਿਲਾਫ਼ ਜੰਗ ਛੇੜੀ ਜਿੱਤੀ ਹੈ।''

ਬੰਬ-ਧਮਾਕਿਆਂ ਨਾਲ ਦਹਿਲਿਆ ਯੂਕ੍ਰੇਨ, ਵਲਾਦੀਮੀਰ ਪੁਤਿਨ ਨੇ ਦੱਸਿਆ ਕਿਉਂ ਕੀਤਾ ਹਮਲਾ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਯੂਕ੍ਰੇਨ ਵਿਚ ‘ਵਿਸ਼ੇਸ਼ ਫ਼ੌਜੀ ਕਾਰਵਾਈ’ ਸ਼ੁਰੂ ਕਰਨ ਦਾ ਫੈਸਲਾ ਉਸ ਨੂੰ ਸੈਨਾ ਅਤੇ ਨਾਜ਼ੀਆਂ ਤੋਂ ਮੁਕਤ ਕਰਾਉਣ ਦੇ ਉਦੇਸ਼ ਨਾਲ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕਦਮ ਦਾ ਉਦੇਸ਼ ਉਨ੍ਹਾਂ ਲੋਕਾਂ ਨੂੰ ਨਿਆਂ ਦੇ ਘੇਰੇ ਵਿਚ ਲਿਆਉਣਾ ਹੈ, ਜਿਨ੍ਹਾਂ ਨੇ ਰੂਸੀ ਨਾਗਰਿਕਾਂ ਸਮੇਤ ਸ਼ਾਂਤੀ ਪਸੰਦ ਲੋਕਾਂ ਦੇ ਖ਼ਿਲਾਫ਼ ਅਣਗਿਣਤ ਅਪਰਾਧ ਕੀਤੇ ਹਨ।

ਰੂਸ ਵੱਲੋਂ ਯੂਕ੍ਰੇਨ 'ਤੇ ਹਮਲਾ, ਜਾਣੋ ਹੁਣ ਤੱਕ ਦੀਆਂ 10 ਵੱਡੀਆਂ ਅਪਡੇਟਸ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਵੀਰਵਾਰ ਨੂੰ ਫੌਜੀ ਕਾਰਵਾਈ ਦੇ ਐਲਾਨ ਤੋਂ ਬਾਅਦ ਯੂਕ੍ਰੇਨ ਦੇ ਕਈ ਸ਼ਹਿਰਾਂ ਵਿਚ ਜ਼ਬਰਦਸਤ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਪੁਤਿਨ ਨੇ ਦਾਅਵਾ ਕੀਤਾ ਹੈ ਕਿ ਇਹ ਹਮਲੇ ਪੂਰਬੀ ਯੂਕ੍ਰੇਨ ਵਿਚ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਹਨ। ਹਾਲਾਂਕਿ ਯੂਕ੍ਰੇਨ ਮੁਤਾਬਕ ਇਸ 'ਚ ਨਾਗਰਿਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਾਣੋ ਰੂਸ-ਯੂਕ੍ਰੇਨ ਵਿਵਾਦ ਨੂੰ ਲੈ ਕੇ ਹੁਣ ਤੱਕ ਦੇ 10 ਵੱਡੇ ਅਪਡੇਟਸ ਕੀ ਹਨ।


Harnek Seechewal

Content Editor

Related News