ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

02/13/2021 8:55:55 PM

ਟਰੈਕਟਰ ਚਲਾ ਰੈਲੀ 'ਚ ਪਹੁੰਚੇ ਰਾਹੁਲ, ਟਰਾਲੀਆਂ ਜੋੜ ਬਣਾਏ ਮੰਚ ਤੋਂ ਕੀਤਾ ਕਿਸਾਨਾਂ ਨੂੰ ਸੰਬੋਧਨ
ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਗੱਲ ਕਰਨ ਰਾਜਸਥਾਨ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਖ਼ੁਦ ਟਰੈਕਟਰ ਚਲਾਇਆ ਅਤੇ ਊਠ ਗੱਡੀ 'ਤੇ ਵੀ ਚੜ੍ਹੇ। ਅਜਮੇਰ ਕੋਲ ਰੂਪਨਗੜ੍ਹ 'ਚ ਕਿਸਾਨ ਸੰਵਾਦ ਪ੍ਰੋਗਰਾਮ ਰੱਖਿਆ ਗਿਆ ਸੀ। ਇੱਥੇ ਟਰਾਲੀਆਂ ਨੂੰ ਜੋੜ ਕੇ ਬਣਾਏ ਗਏ ਮੰਚ ਤੋਂ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਕਾਂਗਰਸ ਨੇਤਾ ਉੱਥੇ ਰੱਖੇ ਮੰਜਿਆਂ 'ਚੋਂ ਇਕ ਮੰਜੇ 'ਤੇ ਬੈਠੇ।

ਕਿਸਾਨ ਨੇਤਾ ਬੋਲੇ- ਝੂਠ ਬੋਲ ਰਹੀ ਹੈ ਸਰਕਾਰ, ਬੈਠਕਾਂ ਵਿੱਚ ਬਿੰਦੁਵਾਰ ਦੱਸ ਚੁੱਕੇ ਕਾਨੂੰਨ ਵਿੱਚ ਕੀ-ਕੀ ਕਾਲ਼ਾ
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੱਠ ਮਹੀਨੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਦੀ ਸਰਕਾਰ ਇਸ ਮੁੱਦੇ 'ਤੇ ਝੂਠ ਦਾ ਸਹਾਰਾ ਲੈ ਰਹੀ ਹੈ। ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਕਿਸਾਨ ਉਨ੍ਹਾਂ ਨੂੰ ਕਾਨੂੰਨ ਦੀਆਂ ਕਮੀਆਂ ਨਹੀਂ ਦੱਸ ਰਹੇ ਹਨ, ਸਿਰਫ ਕਹਿ ਰਹੇ ਹਨ ਕਿ ਇਹ ਕਾਨੂੰਨ ਕਾਲੇ ਹਨ। ਸਰਕਾਰ ਦੀ ਇਹ ਗੱਲ ਪੂਰੀ ਤਰ੍ਹਾਂ ਗਲਤ ਹੈ।

ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹਾ ਲੈ ਕੇ ਪਹੁੰਚੀ ਦਿੱਲੀ ਪੁਲਸ
ਦਿੱਲੀ ’ਚ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਗਿ੍ਰਫ਼ਤਾਰ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਸ ਲਾਲ ਕਿਲ੍ਹਾ ਲੈ ਕੇ ਪਹੁੰਚੀ ਹੈ, ਜਿੱਥੇ ਲਾਲ ਕਿਲ੍ਹੇ ਦੀ ਫਸੀਲ ਤੋਂ ਕੇਸਰੀ ਝੰਡਾ ਲਹਿਰਾਇਆ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੀਪ ਸਿੱਧੂ ਨਾਲ ਇਕਬਾਲ ਸਿੰਘ ਵੀ ਮੌਜੂਦ ਹੈ। ਦੋਹਾਂ ਨੂੰ ਦਿੱਲੀ ਪੁਲਸ ¬ਕ੍ਰਾਈਮ ਬਰਾਂਚ ਦੀ ਟੀਮ ਚਾਣਕਿਆਪੁਰੀ ਤੋਂ ਲਾਲ ਕਿਲ੍ਹਾ ਲੈ ਕੇ ਪਹੁੰਚੀ ਹੈ, ਜਿੱਥੇ ਗਣਤੰਤਰ ਦਿਵਸ ਵਾਲੇ ਦਿਨ ਹੋਈ ਘਟਨਾ ਦੇ ਦ੍ਰਿਸ਼ ਨੂੰ ਦੁਹਰਾਇਆ ਜਾਵੇਗਾ।

ਲਾਲ ਕਿਲਾ ਹਿੰਸਾ ਦਾ ਮਾਸਟਰਮਾਈਂਡ ਕੋਈ ਹੋਰ...? ਅਭਿਨੇਤਾ ਦੀਪ ਸਿੱਧੂ ਤੇ ਇਕਬਾਲ ਸਨ ਸਿਰਫ ਮੋਹਰਾ
ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਭੀੜ ਨੂੰ ਭੜਕਾਉਣ ਵਾਲੇ ਮੁੱਖ ਮੁਲਜ਼ਮਾਂ ਵਿਚ ਸ਼ਾਮਲ ਦੀਪ ਸਿੱਧੂ ਤੇ ਇਕਬਾਲ ਸਿੰਘ ਤੋਂ ਡੀ. ਸੀ. ਪੀ. ਦੀ ਅਗਵਾਈ ਹੇਠ ਜਾਂਚ ਅਧਿਕਾਰੀਆਂ ਨੇ 15 ਸਵਾਲਾਂ ਦੀ ਲਿਸਟ ਬਣਾ ਕੇ ਕ੍ਰਾਈਮ ਬ੍ਰਾਂਚ ਦੇ ਆਫਿਸ ਵਿਚ ਸ਼ੁੱਕਰਵਾਰ ਨੂੰ ਲਗਭਗ 4 ਘੰਟੇ ਤਕ ਪੁੱਛਗਿੱਛ ਕੀਤੀ, ਜਿਸ ਵਿਚ ਦੋਵਾਂ ਮੁਲਜ਼ਮਾਂ ਦਾ ਇਕੋ ਜਵਾਬ ਸੀ ਕਿ ਉਨ੍ਹਾਂ ਦਾ ਕੋਈ ਮਾੜਾ ਇਰਾਦਾ ਨਹੀਂ ਸੀ ਅਤੇ ਜਿਵੇਂ ਸਾਰੇ ਉੱਥੇ ਜਾ ਰਹੇ ਸਨ, ਉਹ ਵੀ ਚਲੇ ਗਏ ਸਨ। 

'ਯੂਥ ਫਾਰ ਸਵਰਾਜ' ਨੇ ਕੀਤੀ ਨੌਦੀਪ ਕੌਰ ਦੀ ਰਿਹਾਈ ਦੀ ਮੰਗ, ਚਲਾਈ ਹਸਤਾਖ਼ਰ ਮੁਹਿੰਮ
ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ‘ਯੂਥ ਫਾਰ ਸਵਰਾਜ’ ਨੇ ਮਜ਼ਦੂਰ ਆਗੂ ਨੌਦੀਪ ਕੌਰ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਹਸਤਾਖ਼ਰ ਮੁਹਿੰਮ ਚਲਾਈ ਹੈ। ਇਸ ਮੁਹਿੰਮ ਦੌਰਾਨ ਸੰਸਥਾ ਵਲੋਂ ਨਵਦੀਪ ਕੌਰ ਖਿਲਾਫ ਹੋਏ ਸ਼ੋਸ਼ਣ ਤੇ ਹਿੰਸਾ ਦੀ ਨਿਰਪੱਖ ਢੰਗ ਨਾਲ ਜਾਂਚ ਕਰ ਕੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਮੰਗ ਵੀ ਰੱਖੀ ਗਈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News