ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

12/16/2020 8:57:59 PM

ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ
ਕੋਰੋਨਾ ਦੀ ਆੜ ਹੇਠ ਕੇਂਦਰ ਸਰਕਾਰ ਨੇ ਬੜੀ ਜਲਦੀ 'ਚ ਖੇਤੀ ਨਾਲ ਸਬੰਧਿਤ ਬਿੱਲ ਲਿਆਂਦੇ।ਸੂਝਵਾਨ ਕਿਸਾਨ ਆਗੂਆਂ ਵਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਉਦੋਂ ਹੀ ਸ਼ੁਰੂ ਹੋ ਗਿਆ ਸੀ।ਫਿਰ ਵਿਰੋਧ ਦੇ ਬਾਵਜੂਦ ਲੋਕ ਸਭਾ ਅਤੇ ਰਾਜ ਸਭਾ 'ਚ ਇਹ ਬਿੱਲ ਪਾਸ ਵੀ ਹੋ ਗਏ।

ਕਿਸਾਨ ਅੰਦੋਲਨ: ਕਿਸਾਨਾਂ ਨੂੰ ਹਟਾਉਣ ’ਤੇ ਸੁਣਵਾਈ ਦੌਰਾਨ SC ਨੇ ਨੋਟਿਸ ਜਾਰੀ ਕਰਕੇ ਦਿੱਤਾ ਇਹ ਸੁਝਾਅ
ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਯਾਨੀ ਕਿ ਬੁੱਧਵਾਰ ਨੂੰ ਸੁਣਵਾਈ ਹੋਈ। ਪਟੀਸ਼ਨਕਰਤਾ ਵਲੋਂ ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਕੇਸ ਦਾ ਹਵਾਲਾ ਦਿੱਤਾ ਗਿਆ। ਸੁਣਵਾਈ ਦੌਰਾਨ ਚੀਫ਼ ਜਸਟਿਸ ਐੱਸ. ਏ. ਬੋਬੜੇ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en

ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਵਿਧਵਾਵਾਂ ਨੇ ਵੀ ਕੀਤਾ 'ਦਿੱਲੀ ਕੂਚ', ਸੁਣਾਉਣਗੀਆਂ ਹੱਡ ਬੀਤੀ
ਪੰਜਾਬ ਤੋਂ ਕਿਸਾਨਾਂ ਦੇ ਸਮੂਹ ਦਾ 'ਦਿੱਲੀ ਚਲੋ' ਅੰਦੋਲਨ ਹਰ ਕਿਸੇ ਨੂੰ ਬਰਾਬਰ ਰੂਪ ਨਾਲ ਆਕਰਸ਼ਿਤ ਕਰ ਰਿਹਾ ਹੈ। ਦਸੰਬਰ ਦੀ ਕੰਬਾਅ ਦੇਣ ਵਾਲੀ ਠੰਡ ਅਤੇ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੌਤ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਦੱਸ ਦੇਈਏ ਕਿ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਅੱਜ ਅੰਦੋਲਨ ਦਾ 21ਵਾਂ ਦਿਨ ਹੈ।

ਦਿੱਲੀ ਧਰਨੇ 'ਤੇ ਬੈਠੀਆਂ ਕਿਸਾਨ ਬੀਬੀਆਂ ਲਈ ਡਾ. ਓਬਰਾਏ ਦਾ ਵੱਡਾ ਐਲਾਨ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦਿੱਲੀ ਦੇ ਕਿਸਾਨ ਮੋਰਚੇ 'ਚ ਡਟੇ ਕਿਸਾਨਾਂ ਨੂੰ ਵੱਡੀਆਂ ਸਹੂਲਤਾਂ ਦੇਣ ਤੋਂ ਬਾਅਦ ਹੁਣ ਉੱਥੇ ਮੌਜੂਦ ਬੀਬੀਆਂ ਲਈ ਰੈਣ-ਬਸੇਰੇ ਬਣਾਉਣ ਤੇ ਹੋਰ ਮਦਦ ਕਰਨ ਦੇ ਵੱਡੇ ਐਲਾਨ ਕੀਤੇ ਹਨ। ਡਾ . ਓਬਰਾਏ ਨੇ ਕਿਹਾ ਕਿ ਸਿੰਘੂ ਅਤੇ ਟੀਕਰੀ ਸਰਹੱਦਾਂ 'ਤੇ ਠੰਡ ਕਾਰਨ ਅੰਦੋਲਨਕਾਰੀ ਬੀਬੀਆਂ ਨੂੰ ਆ ਰਹੀ ਪ੍ਰੇਸ਼ਾਨੀ ਨੂੰ ਵੇਖਦਿਆਂ ਅਤੇ ਮੋਰਚਾ-ਆਗੂਆਂ ਦੀ ਮੰਗ ਅਨੁਸਾਰ ਸਰਬੱਤ ਦਾ ਭਲਾ ਟਰੱਸਟ ਵੱਲੋਂ ਤੁਰੰਤ 1000 ਬੀਬੀਆਂ ਦੇ ਠਹਿਰਣ ਅਤੇ ਸੌਣ ਲਈ ਸੁਰੱਖਿਅਤ ਰੈਣ-ਬਸੇਰੇ ਉਸਾਰੇ ਜਾ ਰਹੇ ਹਨ ਜੋ ਧੁੰਦ-ਮੀਂਹ ਤੋਂ ਬਚਾਅ ਕਰਨਗੇ। 

ਕਿਸਾਨੀ ਘੋਲ: 'ਸਮਝੌਤੇ' ਅਤੇ 'ਕਾਨੂੰਨ ਰੱਦ' ਕਰਨ ਦੀ ਜੱਦੋ-ਜਹਿਦ ਦੇ ਸੰਘਰਸ਼ ਵੱਲ ਵਧਿਆ ਕਿਸਾਨ ਅੰਦੋਲਨ
ਆਪਣੇ ਹੱਕਾਂ ਦੀ ਲੜਾਈ ਲਈ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਅੱਜ 21ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਖੇਤੀ ਕਾਨੂੰਨ ਨੂੰ ਵਾਪਸ ਲੈਣ ਦੀ ਜਿੱਦ 'ਤੇ ਕਿਸਾਨ ਕੜਾਕੇ ਦੀ ਠੰਡ 'ਚ ਵੀ ਸੜਕਾਂ 'ਤੇ ਹਨ। ਕਿਸਾਨ ਅੰਦੋਲਨ ਹੁਣ 'ਸਮਝੌਤੇ' ਅਤੇ 'ਸੰਘਰਸ਼' ਦੀ ਦਿਸ਼ਾ ਵੱਲ ਵਧ ਰਿਹਾ ਹੈ। ਅੰਦੋਲਨ ਨਾਲ ਜੁੜੀਆਂ ਕਈਆਂ ਜਥੇਬੰਦੀਆਂ ਨਵੇਂ ਸਿਰਿਓਂ ਗੱਲਬਾਤ ਦਾ ਮਨ ਬਣਾ ਰਹੀਆਂ ਹਨ, ਉੱਥੇ ਹੀ ਸੰਯੁਕਤ ਮੋਰਚਾ ਦੇ ਨਾਮ 'ਤੇ ਪੰਜਾਬ ਦੀਆਂ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


Inder Prajapati

Content Editor

Related News