ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

Friday, Feb 05, 2021 - 08:53 PM (IST)

ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਦਿੱਲੀ ਤੋਂ ਇਲਾਵਾ ਪੂਰੇ ਦੇਸ਼ 'ਚ ਹੋਵੇਗਾ ਚੱਕਾ ਜਾਮ : ਰਾਕੇਸ਼ ਟਿਕੈਤ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 72 ਦਿਨਾਂ ਤੋਂ ਜਾਰੀ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ ਪਰ ਸਾਰੀਆਂ ਬੇਸਿੱਟਾ ਰਹੀਆਂ। ਅਜਿਹੇ 'ਚ ਹੁਣ ਕਿਸਾਨਾਂ ਨੇ ਕੱਲ ਯਾਨੀ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਦੇਸ਼ ਭਰ 'ਚ ਕਿਸਾਨ ਹਾਈਵੇਅ ਜਾਮ ਕਰ ਕੇ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਵਿਚ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਦਿੱਲੀ 'ਚ ਇਹ ਚੱਕਾ ਜਾਮ ਨਹੀਂ ਹੋਵੇਗਾ। ਟਿਕੈਤ ਨੇ ਇਕ ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਦੱਸਿਆ ਕਿ 6 ਫਰਵਰੀ ਨੂੰ ਦਿੱਲੀ 'ਚ ਚੱਕਾ ਜਾਮ ਨਹੀਂ ਹੋਵੇਗਾ

ਗ੍ਰੇਟਾ ਥਨਬਰਗ 'ਤੇ ਨਹੀਂ ਸਗੋਂ ਟੂਲਕਿੱਟ ਬਣਾਉਣ ਵਾਲਿਆਂ ਵਿਰੁੱਧ ਹੋਈ FIR, ਜਾਣੋ ਕੀ ਹੈ ਟੂਲਕਿੱਟ
ਦੇਸ਼ ਭਰ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੰਦੋਲਨ 'ਤੇ ਕੌਮਾਂਤਰੀ ਪੱਧਰ 'ਤੇ ਬਹਿਸ ਛਿੜ ਗਈ ਹੈ। ਕੌਮਾਂਤਰੀ ਪੱਧਰ 'ਤੇ ਕਈ ਮਸ਼ਹੂਰ ਹਸਤੀਆਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀਆਂ ਹਨ। ਇਸ ਵਿਚ ਟੂਲਕਿੱਟ 'ਤੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਟੂਲਕਿੱਟ ਨੂੰ ਲੈ ਕੇ ਬਹਿਸ ਜਾਰੀ ਹੈ ਕਿ ਇਹ ਸਭ ਭਾਰਤ ਦੇ ਲੋਕਤੰਤਰ ਨੂੰ ਕਮਜ਼ੋਰ ਕਰਨ ਲਈ ਕੀਤਾ ਜਾ ਰਿਹਾ ਹੈ। 

ਮੋਦੀ ਦੇ ਇਕ ਫੋਨ ਕਾਲ ਦੀ ਦੂਰੀ ਵਾਲੇ ਬਿਆਨ ’ਤੇ ਟਿਕੈਤ ਦਾ ਪਲਟਵਾਰ, PM ਦਾ ਫੋਨ ਨੰਬਰ ਕੀ ਹੈ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਗੱਲਬਾਤ ਦੀ ਪੇਸ਼ਕਸ਼ ਦੁਹਰਾਉਂਦੇ ਹੋਏ ਬੀਤੇ ਸ਼ਨੀਵਾਰ ਕਿਹਾ ਸੀ ਕਿ ਸਰਕਾਰ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਮੁੱਦੇ ’ਤੇ ਆਪਣੇ 22 ਜਨਵਰੀ ਦੇ ਪ੍ਰਸਤਾਵ ’ਤੇ ਅਜੇ ਵੀ ਕਾਇਮ ਹੈ ਅਤੇ ਇਕ ਫੋਨ ਕਾਲ ਕਰਕੇ ਗੱਲਬਾਤ ਨੂੰ ਵਧਾਇਆ ਜਾ ਸਕਦਾ ਹੈ। ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ। 

PM ਮੋਦੀ ਕਿਸਾਨਾਂ ਨੂੰ ਸਨਮਾਨਜਨਕ ਤਰੀਕੇ ਨਾਲ ਸੁਣਨ, ਇਹੀ ਵਿਵਾਦ ਖ਼ਤਮ ਕਰਨ ਦਾ ਇੱਕੋ-ਇਕ ਤਰੀਕਾ : ਢੀਂਡਸਾ
ਬਜਟ ਸੈਸ਼ਨ ਦੌਰਾਨ ਲੋਕ ਸਭਾ ਅਤੇ ਰਾਜ ਸਭਾ 'ਚ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ,''ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਲਾਭ ਲਈ ਹਨ ਪਰ ਉਹ ਇਨ੍ਹਾਂ ਕਾਨੂੰਨਾਂ ਨੂੰ ਨਹੀਂ ਚਾਹੁੰਦੇ ਹਨ। ਗਣਤੰਤਰ ਦਿਵਸ ਦੀ ਹਿੰਸਾ 'ਚ ਜੋ ਲੋਕ ਘਟਨਾ ਦੇ ਪਿੱਛੇ ਸਨ, ਉਨ੍ਹਾਂ ਫੜ੍ਹਿਆ ਨਹੀਂ ਗਿਆ ਪਰ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। 

ਰਾਜ ਸਭਾ 'ਚ ਉੱਠਿਆ ਰਾਸ਼ਟਰਵਾਦ ਦਾ ਮੁੱਦਾ, ਪ੍ਰਤਾਪ ਬਾਜਵਾ ਨੇ ਕਿਹਾ- ਤਿਰੰਗੇ 'ਚ ਲਿਪਟ ਪਿੰਡ ਪਹੁੰਚਦੇ ਨੇ ਪੰਜਾਬੀ ਬੱਚੇ
ਰਾਜ ਸਭਾ 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਗਿਆ ਹੈ। ਇਸ ਦੌਰਾਨ ਕਾਂਗਰਸ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਹੇ ਜਾਣ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਤੁਸੀਂ ਸਾਨੂੰ ਰਾਸ਼ਟਰਵਾਦ ਨਾ ਸਿਖਾਓ। ਸਾਡੇ ਪੰਜਾਬ 'ਚ ਹਰ ਮਹੀਨੇ ਇਕ ਬੱਚਾ ਤਿਰੰਗੇ 'ਚ ਲਿਪਟ ਕੇ ਪਿੰਡ ਪਹੁੰਚਦਾ ਹੈ। ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕੀਤਾ ਕਿ ਕੋਰੋਨਾ ਕਾਲ 'ਚ ਚੋਰ ਦਰਵਾਜ਼ੇ ਨਾਲ ਖੇਤੀ ਕਾਨੂੰਨਾਂ ਨੂੰ ਆਰਡੀਨੈਂਸ ਦੇ ਤੌਰ 'ਤੇ ਲਿਆਉਣ ਦੀ ਕੀ ਜ਼ਰੂਰਤ ਸੀ। ਜਦੋਂ ਇੰਨੇ ਸਾਲ ਇੰਤਜ਼ਾਰ ਕੀਤਾ ਤਾਂ 6 ਮਹੀਨੇ ਹੋਰ ਇੰਤਜ਼ਾਰ ਕਿਉਂ ਨਹੀਂ ਕੀਤਾ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਭਾਸ਼ਣ ਪੰਜਾਬੀ 'ਚ ਦਿੱਤਾ।

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News