ਸੰਪਰਕ ਕਰਨ ਤੇ ਰੂਸ-ਯੂਕ੍ਰੇਨ ਜੰਗ ’ਚ ਵਿਚੋਲਗੀ ’ਤੇ ਵਿਚਾਰ ਕਰਨ ਲਈ ਤਿਆਰ : ਜੈਸ਼ੰਕਰ
Thursday, Feb 22, 2024 - 10:33 AM (IST)
ਨਵੀਂ ਦਿੱਲੀ (ਭਾਸ਼ਾ) - ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਕੇਤ ਦਿੱਤਾ ਕਿ ਜੇਕਰ ਭਾਰਤ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਹ ਰੂਸ-ਯੂਕ੍ਰੇਨ ਜੰਗ ਨੂੰ ਖਤਮ ਕਰਨ ਲਈ ਵਿਚੋਲੇ ਦੀ ਭੂਮਿਕਾ ਨਿਭਾਉਣ ’ਤੇ ਵਿਚਾਰ ਕਰਨ ਲਈ ਤਿਆਰ ਹੈ।
ਇਹ ਖ਼ਬਰ ਵੀ ਪੜ੍ਹੋ : ਦੂਜੀ ਵਾਰ ਮਾਤਾ-ਪਿਤਾ ਬਣੇ ਵਿਰਾਟ-ਅਨੁਸ਼ਕਾ, ਅਦਾਕਾਰਾ ਨੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ
ਜੈਸ਼ੰਕਰ ਨੇ ਜਰਮਨ ਦੇ ਆਰਥਿਕ ਅਖਬਾਰ 'ਹੈਂਡਲਸਬਲਾਟ' ਨਾਲ ਇੰਟਰਵਿਊ ’ਚ ਕਿਹਾ ਕਿ ਭਾਰਤ ਜੰਗ ਨੂੰ ਖਤਮ ਕਰਨ ਲਈ ਜਨਤਕ ਤੌਰ ’ਤੇ ਵਚਨਬੱਧ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਇਹੀ ਕਾਰਨ ਹੈ ਕਿ ਭਾਰਤ ਵਿਚੋਲਾ ਕਿਉਂ ਬਣ ਸਕਦਾ ਹੈ, ਜੈਸ਼ੰਕਰ ਨੇ ਕਿਹਾ, ‘ਸਿਧਾਂਤਕ ਤੌਰ ’ਤੇ, ਹਾਂ। ਅਸੀਂ ਪਹਿਲਾਂ ਹੀ ਬਹੁਤ ਖਾਸ ਮੁੱਦਿਆਂ ਵਿੱਚ ਮਦਦ ਕੀਤੀ ਹੈ। ਜਿੱਥੇ ਵੀ ਅਸੀਂ ਮਦਦ ਕਰ ਸਕਦੇ ਹਾਂ, ਅਸੀਂ ਅਜਿਹਾ ਕਰਕੇ ਖੁਸ਼ ਹਾਂ। ਜਦੋਂ ਵੀ ਸਾਡੇ ਨਾਲ ਸੰਪਰਕ ਕੀਤਾ ਜਾਂਦਾ ਹੈ, ਅਸੀਂ ਖੁੱਲ੍ਹੇ ਦਿਲ ਨਾਲ ਮਦਦ ਕਰਦੇ ਹਾਂ। ਹਾਲਾਂਕਿ, ਅਸੀਂ ਇਹ ਨਹੀਂ ਮੰਨਦੇ ਕਿ ਸਾਨੂੰ ਇਸ ਦਿਸ਼ਾ ਵਿਚ ਆਪਣੇ ਆਪ ਕੁਝ ਵੀ ਸ਼ੁਰੂ ਕਰਨਾ ਚਾਹੀਦਾ ਹੈ।’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।