ਰਿਆਸੀ ਅੱਤਵਾਦੀ ਹਮਲਾ : NIA ਨੇ ਰਾਜੌਰੀ ''ਚ ਕਈ ਥਾਵਾਂ ''ਤੇ ਕੀਤੀ ਛਾਪੇਮਾਰੀ
Sunday, Jun 30, 2024 - 06:22 PM (IST)
ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਰਿਆਸੀ ਅੱਤਵਾਦੀ ਹਮਲਾ ਮਾਮਲੇ 'ਚ ਐਤਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਐੱਨ.ਆਈ.ਏ. ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਛਾਪੇਮਾਰੀ ਦੌਰਾਨ ਵੱਖ-ਵੱਖ ਵਸਤੂਆਂ ਜ਼ਬਤ ਕੀਤੀਆਂ ਗਈਆਂ, ਜਿਨ੍ਹਆਂ ਨਾਲ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਚਾਲੇ ਸੰਬੰਧਾਂ ਦਾ ਪਤਾ ਲੱਗਦਾ ਹੈ। ਅੱਤਵਾਦੀਆਂ ਨੇ 9 ਜੂਨ ਦੀ ਸ਼ਾਮ ਰਿਆਸੀ ਜ਼ਿਲ੍ਹੇ ਦੇ ਪੌਨੀ ਇਲਾਕੇ 'ਚ ਸ਼ਿਵ ਖੋੜੀ ਤੋਂ ਕੱਟੜਾ ਜਾ ਰਹੀ ਯਾਤਰੀਆਂ ਦੀ ਇਕ ਬੱਸ 'ਤੇ ਗੋਲੀਬਾਰੀ ਕੀਤੀ ਸੀ, ਜਿਸ ਨਾਲ ਕੋਲ ਇਕ ਖੱਡ 'ਚ ਡਿੱਗ ਗਈ ਸੀ ਅਤੇ ਇਕ ਬੱਚੇ ਸਮੇਤ 9 ਲੋਕਾਂ ਦੀ ਮੌਤ ਹੋ ਗਈ ਸੀ।
ਐੱਨ.ਆਈ.ਏ. ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲਾ ਦੇ ਆਦੇਸ਼ 'ਤੇ 15 ਜੂਨ ਨੂੰ ਜਾਂਚ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਐੱਨ.ਆਈ.ਏ. ਨੇ 'ਹਾਈਬ੍ਰਿਡ' ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਜੁੜੇ 5 ਸਥਾਨਾਂ 'ਤੇ ਤਲਾਸ਼ੀ ਲਈ। ਇਸ ਨੇ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਹਾਕਮ ਖਾਨ ਉਰਫ਼ ਹਾਕਿਨ ਦੀਨ ਨੇ ਇਨ੍ਹਾਂ ਸਥਾਨਾਂ ਬਾਰੇ ਜਾਣਕਾਰੀ ਦਿੱਤੀ ਸੀ। ਐੱਨ.ਆਈ.ਏ. ਦੀ ਜਾਂਚ ਅਨੁਸਾਰ ਹਾਕਮ ਨੇ ਅੱਤਵਾਦੀਆਂ ਨੂੰ ਸੁਰੱਖਿਅਤ ਆਸਰਾ, ਰਸਦ ਅਤੇ ਭੋਜਨ ਉਪਲੱਬਧ ਕਰਵਾਇਆ ਸੀ। ਜਾਂਚ ਏਜੰਸੀ ਨੇ ਅੱਤਵਾਦੀ ਸਾਜਿਸ਼ ਦਾ ਪਤਾ ਲਗਾਉਣ ਲਈ ਜ਼ਬਤ ਸਮੱਗਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e