ਪਲੇਨ ਕ੍ਰੈਸ਼ ਮਗਰੋਂ ਇੰਗਲੈਂਡ ਨੇ ਅਹਿਮਦਾਬਾਦ 'ਚ ਖੋਲ੍ਹਿਆ ਸਹਾਇਤਾ ਕੇਂਦਰ
Saturday, Jun 14, 2025 - 03:40 PM (IST)

ਨੈਸ਼ਨਲ ਡੈਸਕ- ਬ੍ਰਿਟੇਨ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਇੱਕ ਹੋਟਲ ਵਿੱਚ ਇੱਕ 'ਸਹਾਇਤਾ ਕੇਂਦਰ' ਸਥਾਪਤ ਕੀਤਾ ਹੈ ਤਾਂ ਜੋ ਏਅਰ ਇੰਡੀਆ ਪਲੇਨ ਕ੍ਰੈਸ਼ 'ਚ ਜਾਨਾਂ ਗੁਆਉਣ ਵਾਲੇ ਨਾਗਰਿਕਾਂ ਦੇ ਪਰਿਵਾਰਾਂ ਅਤੇ ਦੋਸਤਾਂ ਨੂੰ ਸਹਾਇਤਾ ਅਤੇ ਸਲਾਹ ਦਿੱਤੀ ਜਾ ਸਕੇ।
ਜ਼ਿਕਰਯੋਗ ਹੈ ਕਿ 12 ਜੂਨ ਨੂੰ ਅਹਿਮਦਾਬਾਦ ਤੋਂ ਗੈਟਵਿਕ (ਲੰਡਨ) ਜਾ ਰਹੀ ਏਅਰ ਇੰਡੀਆ ਦੀ ਉਡਾਣ ਨੰਬਰ AI-171 'ਚ 2 ਪਾਇਲਟ ਤੇ 10 ਕ੍ਰੂ ਮੈਂਬਰਾਂ ਸਣੇ ਕੁੱਲ 242 ਲੋਕ ਸਵਾਰ ਸਨ। ਇਹ ਜਹਾਜ਼ ਉਡਾਣ ਭਰਨ ਤੋਂ ਕੁਝ ਮਿੰਟ ਬਾਅਦ ਹੀ ਇੱਕ ਮੈਡੀਕਲ ਕਾਲਜ ਕੈਂਪਸ ਵਿੱਚ ਕ੍ਰੈਸ਼ ਹੋ ਕੇ ਡਿੱਗ ਗਿਆ।
ਇਹ ਵੀ ਪੜ੍ਹੋ- ਮਿਲ ਗਿਆ Black Box ! ਹੁਣ ਖੁੱਲ੍ਹਣਗੇ ਪਲੇਨ ਕ੍ਰੈਸ਼ ਦੇ ਸਾਰੇ ਭੇਤ
ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਜਹਾਜ਼ ਵਿੱਚ ਸਵਾਰ 52 ਬ੍ਰਿਟਿਸ਼ ਨਾਗਰਿਕਾਂ ਸਮੇਤ 241 ਲੋਕਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਜਹਾਜ਼ ਵਿੱਚ ਸਵਾਰ ਇੱਕ ਵਿਅਕਤੀ ਚਮਤਕਾਰੀ ਢੰਗ ਨਾਲ ਬਚ ਗਿਆ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿ ਕਿ ਬ੍ਰਿਟਿਸ਼ ਨਾਗਰਿਕ ਹੈ।
ਬ੍ਰਿਟਿਸ਼ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇੱਕ ਪੋਸਟ ਵਿੱਚ ਕਿਹਾ, "12 ਜੂਨ ਦੇ ਜਹਾਜ਼ ਹਾਦਸੇ ਤੋਂ ਬਾਅਦ ਬ੍ਰਿਟਿਸ਼ ਨਾਗਰਿਕਾਂ ਦੇ ਪਰਿਵਾਰਾਂ ਅਤੇ ਦੋਸਤਾਂ ਨੂੰ ਸਹਾਇਤਾ ਅਤੇ ਸਲਾਹ ਪ੍ਰਦਾਨ ਕਰਨ ਲਈ ਯੂ.ਕੇ. ਨੇ ਉਮੈਦ ਹੋਟਲ ਵਿੱਚ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਸਥਿਤ ਬ੍ਰਿਟਿਸ਼ ਸਹਾਇਤਾ ਕੇਂਦਰ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਖੁੱਲ੍ਹਾ ਰਹੇਗਾ।"
ਇਹ ਵੀ ਪੜ੍ਹੋ- ਨਿਊਕਲੀਅਰ ਸਾਈਟ 'ਤੇ ਰੇਡੀਏਸ਼ਨ ਲੀਕੇਜ ! ਇਨਸਾਨੀਅਤ ਲਈ ਪੈਦਾ ਹੋਇਆ ਵੱਡਾ ਖ਼ਤਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e