ਬਾਰਾਮੂਲਾ ''ਚ ਰਿਕਾਰਡ ਵੋਟਿੰਗ ਲੋਕਾਂ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ: PM ਮੋਦੀ

05/21/2024 11:25:20 AM

ਨਵੀਂ ਦਿੱਲੀ/ਸ਼੍ਰੀਨਗਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿਚ ਸੋਮਵਾਰ ਹੋਈ ਰਿਕਾਰਡ ਵੋਟਿੰਗ ਲਈ ਉੱਥੋਂ ਦੇ ਵੋਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਦੇ ਅੱਤਵਾਦ ਤੋਂ ਪ੍ਰਭਾਵਿਤ ਰਹੇ ਬਾਰਾਮੂਲਾ ਵਿਚ ਸੋਮਵਾਰ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ 'ਚ 58 ਫ਼ੀਸਦੀ ਤੋਂ ਵੱਧ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਸੰਸਦੀ ਸੀਟ 'ਤੇ ਹੋਈ ਹੁਣ ਤੱਕ ਦੀ ਸਭ ਤੋਂ ਵੱਧ ਵੋਟਿੰਗ ਹੈ। 

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਬਾਰਾਮੂਲਾ ਦੀਆਂ ਮੇਰੀਆਂ ਭੈਣਾਂ ਅਤੇ ਭਰਾਵਾਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਵਧਾਈ। ਇਸ ਤਰ੍ਹਾਂ ਦੀ ਸਰਗਰਮ ਭਾਗੀਦਾਰੀ ਇਕ ਸ਼ਾਨਦਾਰ ਰੁਝਾਨ ਹੈ। ਪ੍ਰਧਾਨ ਮੰਤਰੀ ਨੇ ਇਹ ਟਿੱਪਣੀ ਜੰਮੂ-ਕਸ਼ਮੀਰ ਦੇ ਉਪਰਾਜਪਾਲ ਦਫ਼ਤਰ ਵਲੋਂ ਕੀਤੇ ਗਏ ਇਕ ਪੋਸਟ 'ਤੇ ਪ੍ਰਤਿਕਿਰਿਆ ਦਿੰਦੇ ਹੋਏ ਆਖੀ। ਇਸ ਪੋਸਟ 'ਚ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਸੀ ਕਿ ਬਾਰਾਮੂਲਾ ਸੰਸਦੀ ਖੇਤਰ ਵਿਚ 58 ਫ਼ੀਸਦੀ ਤੋਂ ਵੱਧ ਵੋਟਾਂ ਬਹੁਤ ਉਤਸ਼ਾਹਜਨਕ ਹਨ ਅਤੇ ਅਤੇ ਲੋਕਤੰਤਰ ਵਿਚ ਲੋਕਾਂ ਦੇ ਮਜ਼ਬੂਤ ਸੰਕਲਪ ਅਤੇ ਅਟੁੱਟ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵੱਡੀ ਗਿਣਤੀ ਵਿਚ ਲੋਕਤੰਤਰ ਦੇ ਮਹਾਕੁੰਭ ਵਿਚ ਲੋਕਾਂ ਦੇ ਸ਼ਾਮਲ ਹੋਣ ਲਈ ਵਧਾਈ ਦਿੱਤੀ। ਜੰਮੂ-ਕਸ਼ਮੀਰ ਵਿਚ ਧਾਰਾ-370 ਨੂੰ ਖਤਮ ਕੀਤੇ ਜਾਣ ਬਾਅਦ ਇਹ ਚੋਣਾਂ ਹੋ ਰਹੀਆਂ ਹਨ।


Tanu

Content Editor

Related News