ITBP 'ਚ 10ਵੀਂ ਪਾਸ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ

Wednesday, Sep 04, 2024 - 09:23 AM (IST)

ਨਵੀਂ ਦਿੱਲੀ- ਇੰਡੋ-ਤਿੱਬਤੀ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਨੇ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਕਾਂਸਟੇਬਲ ਦੇ ਕੁੱਲ 819 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਇਹ ਅਹੁਦੇ ਕੁੱਕ, ਵੇਟਰ ਕੈਰੀਅਰ, ਵੇਟਰ (ਕਿਚਨ ਸਰਵਿਸੇਜ਼) ਦੇ ਹਨ। 

ਆਖ਼ਰੀ ਤਾਰੀਖ਼

ਉਮੀਦਵਾਰ 1 ਅਕਤੂਬਰ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੱਕ ਤੈਅ ਕੀਤੀ ਗਈ ਹੈ।

ਸਿੱਖਿਆ ਯੋਗਤਾ

ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਸ ਨੇ ਫੂਡ ਪ੍ਰੋਡਕਸ਼ਨ ਜਾਂ ਕਿਚਨ 'ਚ ਐੱਨ.ਐੱਸ.ਐੱਫ.ਕਿਊ ਲੇਵਲ-2 ਦਾ ਡਿਪਲੋਮਾ ਲਿਆ ਹੋਵੇ।

ਤਨਖਾਹ

ਉਮੀਦਵਾਰ ਨੂੰ 21,700 ਰੁਪਏ ਤੋਂ ਲੈਕੇ 69,100 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News