ਇਸਰੋ ''ਚ 12ਵੀਂ ਪਾਸ ਲਈ ਨਿਕਲੀ ਭਰਤੀ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

12/30/2023 11:07:04 AM

ਨਵੀਂ ਦਿੱਲੀ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਇਸ ਲਈ ਇਸਰੋ ਨੇ ਤਕਨੀਸ਼ੀਅਨ-ਬੀ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। 

ਅਹੁਦਿਆਂ ਦਾ ਵੇਰਵਾ

ਭਰਤੀ ਪ੍ਰਕਿਰਿਆ ਦੇ ਮਾਧਿਅਮ ਨਾਲ ਕੁੱਲ 54 ਅਹੁਦੇ ਭਰੇ ਜਾਣਗੇ। 

ਆਖ਼ਰੀ ਤਾਰੀਖ਼

ਉਮੀਦਵਾਰ 31 ਦਸੰਬਰ 2023 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 18 ਸਾਲ ਤੋਂ 35 ਸਾਲ ਦਰਮਿਆਨ ਹੋਣੀ ਚਾਹੀਦੀ ਹੈ। 

ਸਿੱਖਿਆ ਯੋਗਤਾ

ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਜਮਾਤ 12ਵੀਂ ਪਾਸ ਹੋਣ ਦੇ ਨਾਲ ਆਈ.ਟੀ.ਆਈ. ਦਾ ਸਰਟੀਫਿਕੇਟ ਹੋਣਾ ਚਾਹੀਦਾ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha