ਪੁਲਸ ਵਿਭਾਗ ''ਚ 12ਵੀਂ ਪਾਸ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ
Friday, Apr 12, 2024 - 10:50 AM (IST)

ਨਵੀਂ ਦਿੱਲੀ- ਪੁਲਸ ਵਿਭਾਗ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇਸ ਲਈ ਗੁਜਰਾਤ ਪੁਲਸ ਭਰਤੀ ਬੋਰਡ ਨੇ ਕਾਂਸਟੇਬਲ, ਸਬ ਇੰਸਪੈਕਟਰ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ।
ਅਹੁਦਿਆਂ ਦਾ ਵੇਰਵਾ
ਕੁੱਲ 12,472 ਅਹੁਦਿਆਂ 'ਤੇ ਬਹਾਲੀ ਕੀਤੀ ਜਾਵੇਗੀ।
ਆਖ਼ਰੀ ਤਾਰੀਖ਼
ਉਮੀਦਵਾਰ 30 ਅਪ੍ਰੈਲ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਾਂਸਟੇਬਲ : ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਜਮਾਤ 12ਵੀਂ ਪਾਸ ਹੋਣਾ ਚਾਹੀਦਾ।
ਸਬ ਇੰਸਪੈਕਟਰ : ਉਮੀਦਵਾਰ ਜੋ ਵੀ ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰ ਰਹੇ ਹਨ, ਉਨ੍ਹਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ ਗੈਰਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ 33 ਸਾਲ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।