ਸਬ-ਇੰਸਪੈਕਟਰ ਦੇ 4187 ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

03/26/2024 11:22:18 AM

ਨਵੀਂ ਦਿੱਲੀ- ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਦਿੱਲੀ ਪੁਲਸ, BSF, CISF, CRPF, ITBP ਅਤੇ SSB 'ਚ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਲਈ ਅਧਿਕਾਰਤ ਵੈੱਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਸਬ-ਇੰਸਪੈਕਟਰ ਦੀਆਂ 4187 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਭਰਤੀ ਲਈ ਅਰਜ਼ੀਆਂ ਵੀ ਸ਼ੁਰੂ ਹੋ ਗਈਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 28 ਮਾਰਚ 2024 ਤੱਕ ਭਰਤੀ ਲਈ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ ਵੇਖ ਸਕਦੇ ਹੋ।

ਅਰਜ਼ੀ ਫੀਸ

ਉਮੀਦਵਾਰਾਂ ਨੂੰ ਅਰਜ਼ੀ ਲਈ 100 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ ਔਰਤਾਂ ਅਤੇ ਓ.ਬੀ.ਸੀ ਨੂੰ ਛੱਡ ਕੇ ਬਾਕੀ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 100 ਰੁਪਏ ਫੀਸ ਦੇਣੀ ਪਵੇਗੀ। ਉਮੀਦਵਾਰ ਆਨਲਾਈਨ ਮੋਡ ਰਾਹੀਂ ਫੀਸ ਦਾ ਭੁਗਤਾਨ ਕਰਨ ਦੇ ਯੋਗ ਹੋਣਗੇ।

ਵਿੱਦਿਅਕ ਯੋਗਤਾ

ਭਰਤੀ ਲਈ ਸਾਰੇ ਉਮੀਦਵਾਰ ਜਿਨ੍ਹਾਂ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ। ਭਰਤੀ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਅੰਤਿਮ ਸਾਲ ਦੀ ਪ੍ਰੀਖਿਆ ਦੇਣ ਵਾਲੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।

ਉਮਰ ਹੱਦ

ਉਮੀਦਵਾਰਾਂ ਦੀ ਉਮਰ 20 ਤੋਂ 25 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੀ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News