ਕਾਂਸਟੇਬਲ ਦੇ 6 ਹਜ਼ਾਰ ਅਹੁਦਿਆਂ ''ਤੇ ਨਿਕਲੀ ਭਰਤੀ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
Monday, Feb 19, 2024 - 11:37 AM (IST)
 
            
            ਹਰਿਆਣਾ- ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਰਿਆਣਾ ਪੁਲਸ 'ਚ ਕਾਂਸਟੇਬਲ ਦੇ 6 ਹਜ਼ਾਰ ਅਹੁਦਿਆਂ 'ਤੇ ਭਰਤੀ ਕੀਤੀ ਜਾ ਰਹੀ ਹੈ। ਭਰਤੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚ 5 ਹਜ਼ਾਰ ਅਹੁਦੇ ਪੁਰਸ਼ਾਂ ਲਈ, ਜਦੋਂ ਕਿ ਇਕ ਹਜ਼ਾਰ ਅਹੁਦੇ ਔਰਤਾਂ ਲਈ ਹਨ।
ਮਹੱਤਵਪੂਰਨ ਤਾਰੀਖ਼ਾਂ
ਨੋਟੀਫਿਕੇਸ਼ਨ ਅਨੁਸਾਰ ਭਰਤੀ ਲਈ ਆਨਲਾਈਨ ਅਪਲਾਈ 20 ਫਰਵਰੀ ਤੋਂ ਸ਼ੁਰੂ ਹੋਣਗੇ। 
ਉੱਥੇ ਹੀ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 21 ਮਾਰਚ 2024 ਹੈ। 
ਸਿੱਖਿਆ ਯੋਗਤਾ
ਇਸ ਭਰਤੀ ਲਈ 12ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ ਹੈ। ਭਰਤੀ 'ਚ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਛੋਟ ਵੀ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            