ਕਾਂਸਟੇਬਲ ਦੇ 6 ਹਜ਼ਾਰ ਅਹੁਦਿਆਂ ''ਤੇ ਨਿਕਲੀ ਭਰਤੀ, 12ਵੀਂ ਪਾਸ ਕਰ ਸਕਦੇ ਹਨ ਅਪਲਾਈ

03/25/2024 11:07:34 AM

ਹਰਿਆਣਾ- ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਰਿਆਣਾ ਪੁਲਸ 'ਚ ਕਾਂਸਟੇਬਲ ਦੇ 6 ਹਜ਼ਾਰ ਅਹੁਦਿਆਂ 'ਤੇ ਭਰਤੀ ਕੀਤੀ ਜਾ ਰਹੀ ਹੈ। ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵਲੋਂ ਭਰਤੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਹੁਣ ਉਮੀਦਵਾਰ 28 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਪਹਿਲਾਂ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 21 ਮਾਰਚ 2024 ਸੀ। ਕਮਿਸ਼ਨ ਵਲੋਂ ਤਾਰੀਖ਼ ਵਧਾ ਦਿੱਤੀ ਗਈ ਹੈ। ਜਿਨ੍ਹਾਂ 'ਚ 5 ਹਜ਼ਾਰ ਅਹੁਦੇ ਪੁਰਸ਼ਾਂ ਲਈ, ਜਦੋਂ ਕਿ ਇਕ ਹਜ਼ਾਰ ਅਹੁਦੇ ਔਰਤਾਂ ਲਈ ਹਨ। 

ਆਖ਼ਰੀ ਤਾਰੀਖ਼

ਉਮੀਦਵਾਰ 28 ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ। 

ਸਿੱਖਿਆ ਯੋਗਤਾ

ਇਸ ਭਰਤੀ ਲਈ 12ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਉਮਰ

ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ ਹੈ। ਭਰਤੀ 'ਚ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਛੋਟ ਵੀ ਦਿੱਤੀ ਜਾਵੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha