ਏਅਰਪੋਰਟ ਅਥਾਰਟੀ ਆਫ਼ ਇੰਡੀਆ ''ਚ ਨਿਕਲੀ ਭਰਤੀ, ਨੌਜਵਾਨਾਂ ਲਈ ਸੁਨਿਹਰੀ ਮੌਕਾ
Tuesday, Jul 22, 2025 - 02:42 PM (IST)

ਨਵੀਂ ਦਿੱਲੀ- ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਨੇ ਆਈਟੀਆਈ ਅਪ੍ਰੈਂਟਿਸ, ਗ੍ਰੈਜੂਏਟ ਅਪ੍ਰੈਂਟਿਸ ਅਤੇ ਡਿਪਲੋਮਾ ਅਪ੍ਰੈਂਟਿਸ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 197 ਅਸਾਮੀਆਂ ਭਰੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 10 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਸਬੰਧਤ ਖੇਤਰ ਵਿੱਚ 4 ਸਾਲਾਂ ਦੀ ਫੁੱਲ-ਟਾਈਮ ਡਿਗਰੀ ਜਾਂ ਇੰਜੀਨੀਅਰਿੰਗ ਵਿੱਚ ਤਿੰਨ ਸਾਲਾਂ ਦਾ ਡਿਪਲੋਮਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ITI ਅਪ੍ਰੈਂਟਿਸ ਅਸਾਮੀਆਂ ਲਈ ਅਰਜ਼ੀ ਦੇਣ ਲਈ, ਸਬੰਧਤ ਟ੍ਰੇਡ ਵਿੱਚ ITI / NCVT ਸਰਟੀਫਿਕੇਟ ਪ੍ਰਾਪਤ ਹੋਣਾ ਚਾਹੀਦਾ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।