CRPF ''ਚ ਨਿਕਲੀ ਭਰਤੀ; ਆਖ਼ਰੀ ਮੌਕਾ, ਜਲਦ ਕਰੋ ਅਪਲਾਈ
Sunday, Jun 23, 2024 - 10:41 AM (IST)
 
            
            ਨਵੀਂ ਦਿੱਲੀ- ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਵਿਚ ਨੌਕਰੀ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ CRPF ਨੇ ਫਿਜ਼ੀਓਥੈਰੇਪਿਸਟ ਦੀਆਂ ਅਸਾਮੀਆਂ ਤੇ ਭਰਤੀ ਦਾ ਐਲਾਨ ਕੀਤਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਸੀਂ ਅਧਿਕਾਰਤ ਵੈੱਬਸਾਈਟ ਰਾਹੀਂ ਅਪਲਾਈ ਕਰ ਸਕਦੇ ਹੋ।
ਆਖ਼ਰੀ ਤਾਰੀਖ਼
ਇਸ CRPF ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹੋ, ਤਾਂ ਤੁਸੀਂ 24 ਜੂਨ 2024 ਤੱਕ ਅਪਲਾਈ ਕਰ ਸਕਦੇ ਹੋ।
ਸਿੱਖਿਆ ਯੋਗਤਾ
ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਸ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਫਿਜ਼ੀਓਥੈਰੇਪੀ ਵਿਚ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ ਉਮੀਦਵਾਰਾਂ ਨੂੰ ਸਬੰਧਤ ਖੇਤਰ ਵਿਚ ਤਜਰਬਾ ਵੀ ਹੋਣਾ ਚਾਹੀਦਾ ਹੈ। ਇਸ ਭਰਤੀ ਰਾਹੀਂ CRPF ਵਿਚ ਫਿਜ਼ੀਓਥੈਰੇਪਿਸਟ ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ।
ਉਮਰ
ਇਸ CRPF ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਹੱਦ 40 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ, ਤਾਂ ਹੀ ਉਹ ਅਪਲਾਈ ਕਰਨ ਦੇ ਯੋਗ ਹੋਣਗੇ।
ਤਨਖਾਹ
ਇਨ੍ਹਾਂ ਅਸਾਮੀਆਂ ਲਈ ਜੋ ਵੀ ਉਮੀਦਵਾਰ ਚੁਣਿਆ ਜਾਂਦਾ ਹੈ, ਉਨ੍ਹਾਂ ਨੂੰ 55,000 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਇੰਝ ਹੋਵੇਗੀ ਚੋਣ
ਇਸ CRPF ਭਰਤੀ ਲਈ ਅਪਲਾਈ ਕਰਨ ਵਾਲੇ ਸਾਰੇ ਉਮੀਦਵਾਰਾਂ ਦੀ ਚੋਣ ਵਾਕ-ਇਨ ਇੰਟਰਵਿਊ ਰਾਹੀਂ ਕੀਤੀ ਜਾਵੇਗੀ। ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਵਿਚ ਭਾਗ ਲੈਣ ਲਈ ਕੋਈ ਟੀਏ/ਡੀਏ ਪ੍ਰਾਪਤ ਨਹੀਂ ਹੋਵੇਗਾ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            