IGI ਐਵੀਏਸ਼ਨ 'ਚ ਨਿਕਲੀ ਭਰਤੀ, 10ਵੀਂ ਤੇ 12ਵੀਂ ਪਾਸ ਨੌਜਵਾਨਾਂ ਲਈ ਸੁਨਿਹਰੀ ਮੌਕਾ
Thursday, Jul 10, 2025 - 02:34 PM (IST)

ਨਵੀਂ ਦਿੱਲੀ- ਇੰਦਰਾ ਗਾਂਧੀ ਇੰਟਰਨੈਸ਼ਨਲ ਏਵੀਏਸ਼ਨ ਸਰਵਿਸਿਜ਼ ਨੇ ਏਅਰਪੋਰਟ ਗਰਾਊਂਡ ਸਟਾਫ ਅਤੇ ਲੋਡਰਾਂ ਦੀਆਂ ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਏਅਰਪੋਰਟ ਗਰਾਊਂਡ ਸਟਾਫ ਤੇ ਲੋਡਰ
ਪੋਸਟ ਦੀ ਗਿਣਤੀ
1446
ਆਖ਼ਰੀ ਤਾਰੀਖ਼
ਉਮੀਦਵਾਰ 21 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਗਰਾਊਂਡ ਸਟਾਫ ਦੇ ਅਹੁਦੇ ਲਈ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ।
ਲੋਡਰ ਦੇ ਅਹੁਦੇ ਲਈ ਅਰਜ਼ੀ ਦੇਣ ਲਈ 10ਵੀਂ ਪਾਸ ਹੋਣਾ ਲਾਜ਼ਮੀ ਹੈ।
ਤਨਖਾਹ
Airport Ground Staff- Rs. 25000/- to Rs. 35000/-
Loader- Rs. 15000 to Rs. 25000
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।