ਇੰਡੀਅਨ ਬੈਂਕ ''ਚ ਨਿਕਲੀ ਭਰਤੀ, ਮਿਲੇਗੀ 85 ਹਜ਼ਾਰ ਤੋਂ ਵੱਧ ਤਨਖਾਹ

Wednesday, Aug 14, 2024 - 04:16 PM (IST)

ਨਵੀਂ ਦਿੱਲੀ- ਇੰਡੀਅਨ ਬੈਂਕ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਇੰਡੀਅਨ ਬੈਂਕ ਨੇ ਤਾਮਿਲਨਾਡੂ, ਪੁਡੂਚੇਰੀ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮਹਾਰਾਸ਼ਟਰ ਅਤੇ ਗੁਜਰਾਤ ਸੂਬਿਆਂ 'ਚ ਸਥਿਤ ਬਰਾਂਚਾਂ 'ਚ ਲੋਕਲ ਬੈਂਕ ਅਫ਼ਸਰ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 

ਅਹੁਦਿਆਂ ਦਾ ਵੇਰਵਾ

ਲੋਕਲ ਬੈਂਕ ਅਫ਼ਸਰ ਦੇ 300 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।

ਸਿੱਖਿਆ ਯੋਗਤਾ

ਉਮੀਦਵਾਰ ਕੋਲ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। 

ਉਮਰ

ਉਮੀਦਵਾਰ ਦੀ ਉਮਰ 20 ਸਾਲ ਤੋਂ ਘੱਟ ਅਤੇ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। 

ਮਹੱਤਵਪੂਰਨ ਤਾਰੀਖ਼ਾਂ

ਅਪਲਾਈ ਕਰਨ ਦੀ ਤਾਰੀਖ਼ ਸ਼ੁਰੂ- 13 ਅਗਸਤ 2024
ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 2 ਸਤੰਬਰ 2024

ਤਨਖਾਹ

ਉਮੀਦਵਾਰ ਨੂੰ ਨਿਯੁਕਤੀ ਤੋਂ ਬਾਅਦ ਸ਼ੁਰੂਆਤ 'ਚ 48,480 ਰੁਪਏ ਹਰ ਮਹੀਨੇ ਤਨਖਾਹ ਦਿੱਤੀ ਜਾਵੇਗੀ। ਬਾਅਦ 'ਚ ਇਹ ਤਨਖਾਹ 85,920 ਰੁਪਏ ਹੋ ਜਾਵੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News