ਪਾਵਰਗ੍ਰਿਡ ਕਾਰਪੋਰੇਸ਼ਨ ''ਚ ਨਿਕਲੀ ਭਰਤੀ, ਗ੍ਰੈਜੂਏਟ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ
Thursday, Aug 28, 2025 - 03:43 PM (IST)

ਨੈਸ਼ਨਲ ਡੈਸਕ- ਪਾਵਰ ਗ੍ਰਿਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਨੇ ਵੱਖ-ਵੱਖ ਅਹੁਦਿਆਂ 'ਤੇ ਭਰਤੀ ਲਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਫੀਲਡ ਇੰਜੀਨੀਅਰ/ਫੀਲਡ ਸੁਪਰਵਾਈਜ਼ਰ
ਕੁੱਲ ਪੋਸਟਾਂ
1543
ਆਖ਼ਰੀ ਤਾਰੀਖ਼
ਉਮੀਦਵਾਰ 17 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਨੇ ਭਾਰਤ ਦੇ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀਈ, ਬੀਟੈਕ ਅਤੇ ਬੀਐਸਸੀ ਇੰਜੀਨੀਅਰਿੰਗ ਵਿੱਚ 55 ਪ੍ਰਤੀਸ਼ਤ ਅੰਕਾਂ ਨਾਲ ਗ੍ਰੈਜੂਏਸ਼ਨ ਪੂਰੀ ਕੀਤੀ ਹੋਵੇ। ਇਸ ਤੋਂ ਇਲਾਵਾ ਉਮੀਦਵਾਰਾਂ ਕੋਲ ਹੋਰ ਨਿਰਧਾਰਤ ਯੋਗਤਾਵਾਂ ਵੀ ਹੋਣੀਆਂ ਚਾਹੀਦੀਆਂ ਹਨ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ 30,000 ਤੋਂ 1,20,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਨਾਲ ਹੀ, ਫੀਲਡ ਸੁਪਰਵਾਈਜ਼ਰ ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰਾਂ ਨੂੰ 23,000 ਤੋਂ 1,05,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।