ਪੰਜਾਬ ਬਿਜਲੀ ਵਿਭਾਗ ''ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

12/27/2023 11:39:20 AM

ਚੰਡੀਗੜ੍ਹ- ਪੰਜਾਬ ਬਿਜਲੀ ਵਿਭਾਗ 'ਚ ਭਰਤੀ ਨਿਕਲੀ ਹੈ। ਇਹ ਭਰਤੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਡ ਨੇ ਕੱਢੀ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 2500 ਅਹੁਦਿਆਂ 'ਤੇ ਭਰਤੀ ਕੱਢੀ ਹੈ।

ਆਖ਼ਰੀ ਤਾਰੀਖ਼

ਉਮੀਦਵਾਰ 15 ਜਨਵਰੀ 2024 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਉਸ ਕੋਲ ਲਾਈਨਮੈਨ ਟਰੇਡ 'ਚ ਨੈਸ਼ਨਲ ਅਪ੍ਰੈਂਟਿਸਸ਼ਿਪ ਸਰਟੀਫਿਕੇਟ ਹੋਣਾ ਚਾਹੀਦਾ। 

ਉਮਰ

ਉਮੀਦਵਾਰ ਦੀ ਉਮਰ 18 ਤੋਂ 37 ਸਾਲ ਤੈਅ ਕੀਤੀ ਗਈ ਹੈ।

ਐਪਲੀਕੇਸ਼ਨ ਫ਼ੀਸ

ਉਮੀਦਵਾਰ ਨੂੰ 944 ਰੁਪਏ ਫ਼ੀਸ ਦੇਣੀ ਹੋਵੇਗੀ। ਉੱਥੇ ਹੀ ਰਾਖਵਾਂਕਰਨ ਸ਼੍ਰੇਣੀ ਨੂੰ 590 ਰੁਪਏ ਫ਼ੀਸ ਦੇਣੀ ਹੋਵੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News