ਪੰਜਾਬ ਨੈਸ਼ਨਲ ਬੈਂਕ ''ਚ ਨਿਕਲੀ ਭਰਤੀ, ਜਲਦ ਕਰੋ ਅਪਲਾਈ

Friday, Jul 12, 2024 - 11:46 AM (IST)

ਨਵੀਂ ਦਿੱਲੀ- ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਪੀ.ਐੱਨ.ਬੀ. ਨੇ ਅਪਰੇਂਟਿਸ ਦੇ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ। 

ਅਹੁਦਿਆਂ ਦੀ ਗਿਣਤੀ

ਇਸ ਭਰਤੀ ਦੇ ਮਾਧਿਅਮ ਨਾਲ 2700 ਅਹੁਦਿਆਂ 'ਤੇ ਬਹਾਲੀ ਕੀਤੀ ਜਾਣੀ ਹੈ। 

ਆਖ਼ਰੀ ਤਾਰੀਖ਼

ਉਮੀਦਵਾਰ 14 ਜੁਲਾਈ 2024 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ

ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ/ਕਾਲਜ/ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ 'ਚ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ। 

ਉਮਰ 

ਉਮੀਦਵਾਰ ਦੀ ਉਮਰ 20 ਤੋਂ 28 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News