ਮੌਸਮ ਵਿਭਾਗ ਨੇ ਇਨ੍ਹਾਂ 4 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ, ਭਲਕੇ ਮੋਹਲੇਧਾਰ ਮੀਂਹ ਦੀ ਸੰਭਾਵਨਾ

Sunday, Dec 01, 2024 - 06:40 PM (IST)

ਤਿਰੂਵਨੰਤਪੁਰਮ (ਏਜੰਸੀ)- ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਐਤਵਾਰ ਨੂੰ ਰਾਜ ਦੇ 4 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਅਤੇ 2 ਦਸੰਬਰ ਨੂੰ ਕੁਝ ਥਾਵਾਂ 'ਤੇ ਮੋਹਲੇਧਾਰ ਮੀਂਹ ਦੀ ਭਵਿੱਖਬਾਣੀ ਕੀਤੀ। ਆਈ.ਐੱਮ.ਡੀ. ਦੁਆਰਾ ਦਿੱਤੀ ਗਈ ਤਾਜ਼ਾ ਜਾਣਕਾਰੀ ਦੇ ਅਨੁਸਾਰ, ਮਲਪੁਰਮ, ਕੋਝੀਕੋਡ, ਵਾਇਨਾਡ ਅਤੇ ਕੰਨੂਰ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਮੋਹਲੇਧਾਰ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ: BSF ਨੇ ਪਾਕਿਸਤਾਨ ਤੋਂ ਘੁਸਪੈਠ ਰੋਕਣ ਲਈ ਜੰਮੂ 'ਚ 2 ਹੋਰ ਬਟਾਲੀਅਨਾਂ ਨੂੰ ਕੀਤਾ ਤਾਇਨਾਤ

ਮੌਸਮ ਵਿਭਾਗ ਨੇ ਕੋਟਾਯਮ, ਏਰਨਾਕੁਲਮ, ਇਡੁੱਕੀ ਅਤੇ ਤ੍ਰਿਸ਼ੂਰ ਜ਼ਿਲ੍ਹਿਆਂ ਨੂੰ "ਆਰੇਂਜ ਅਲਰਟ" ਦੇ ਤਹਿਤ ਰੱਖਿਆ ਹੈ, ਜਦੋਂ ਕਿ ਪਠਾਨਮਥਿੱਟਾ, ਅਲਾਪੁਝਾ, ਪਲੱਕੜ, ਮਲਪੁਰਮ, ਕੋਜ਼ੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੋਹਲੇਧਾਰ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ, ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਅਤੇ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਕ੍ਰਿਕਟਰ ਸ਼ੁਭਮਨ ਗਿੱਲ ਨੂੰ ਡੇਟ ਕਰਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ

ਐੱਸ.ਡੀ.ਐੱਮ.ਏ. ਨੇ ਕਿਹਾ ਕਿ ਨਦੀ ਦੇ ਕਿਨਾਰੇ ਅਤੇ ਡੈਮ ਦੇ ਜਲ ਗ੍ਰਹਿਣ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਅਧਿਕਾਰਤ ਹਦਾਇਤਾਂ ਅਨੁਸਾਰ ਸਥਾਨ ਖਾਲ੍ਹੀ ਕਰ ਦੇਣਾ ਚਾਹੀਦਾ ਹੈ। ਅਥਾਰਟੀ ਨੇ ਟ੍ਰੈਫਿਕ ਨੂੰ ਕੰਟਰੋਲ ਕਰਨ ਅਤੇ ਲੋਕਾਂ ਦੀ ਗੈਰ-ਜ਼ਰੂਰੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ। ਨਾਲ ਹੀ ਚੇਤਾਵਨੀ ਦਿੱਤੀ ਕਿ ਮੁੱਖ ਸੜਕਾਂ 'ਤੇ ਪਾਣੀ ਭਰਨ ਅਤੇ ਖਰਾਬ ਦਿੱਖ ਕਾਰਨ ਟ੍ਰੈਫਿਕ ਜਾਮ ਹੋ ਸਕਦਾ ਹੈ।

ਇਹ ਵੀ ਪੜ੍ਹੋ: ਮਸ਼ਹੂਰ ਮਾਡਲ ਨੇ ਪਤੀ ਨੂੰ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖੁਦ ਦੀ ਲਈ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News