ਲਾਲ ਕਿਲ੍ਹੇ ’ਚ ਝੰਡਾ ਲਹਿਰਾਉਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਰਾਕੇਸ਼ ਟਿਕੈਤ
Wednesday, Jan 27, 2021 - 01:53 PM (IST)
ਨਵੀਂ ਦਿਲੀ (ਵਾਰਤਾ) : ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਲਾਲ ਕਿਲ੍ਹਾ ਕੰਪਲੈਕਸ ’ਚ 26 ਜਨਵਰੀ ਨੂੰ ਲੋਕਾਂ ਦੇ ਪ੍ਰਵੇਸ਼ ਕਰਣ ਅਤੇ ਧਾਰਮਿਕ ਝੰਡਾ ਲਹਿਰਾਏ ਜਾਣ ਦੀ ਘਟਨਾ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਟਿਕੈਤ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲ ਕਿਲ੍ਹੇ ’ਚ ਦਾਖ਼ਲ ਹੋਣ ਅਤੇ ਉਥੇ ਝੰਡਾ ਲਹਿਰਾਉਣ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਣ ਵਾਲੇ ਲੋਕਾਂ ਦਾ ਕਿਹੜੇ ਰਾਜਨੀਤਕ ਦਲਾਂ ਅਤੇ ਵਿਅਕਤੀਆਂ ਨਾਲ ਸਬੰਧ ਸੀ ਇਸ ਦੀ ਜਾਂਚ ਕਰਾਈ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਦਿੱਲੀ ਹਿੰਸਾ : ਟਰੈਕਟਰ ਪਰੇਡ ਦੌਰਾਨ ਹੋਏ ਬਖੇੜੇ ਮਗਰੋਂ 22 ਪ੍ਰਦਰਸ਼ਨਕਾਰੀਆਂ 'ਤੇ FIR ਦਰਜ
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਨੂੰ ਲਾਲ ਕਿਲ੍ਹਾ ਜਾਣ ਲਈ ਨਹੀਂ ਕਿਹਾ ਸੀ, ਉਹ ਪਹਿਲਾਂ ਤੋਂ ਨਿਰਧਾਰਤ ਮਾਰਗ ’ਤੇ ਅੱਗੇ ਵੱਧ ਰਹੇ ਸਨ। ਉਨ੍ਹਾਂ ਕਿਹਾ ਕਿ ਪਰੇਡ ਲਈ ਪਹਿਲਾਂ ਤੋਂ ਨਿਰਧਾਰਤ ਕੁੱਝ ਮਾਰਗਾਂ ਦੀ ਘੇਰਾਬੰਦੀ ਕੀਤੀ ਗਈ ਸੀ, ਇਸ ਦੀ ਵੀ ਜਾਂਚ ਕਰਾਈ ਜਾਣੀ ਚਾਹੀਦੀ ਹੈ। ਕਿਸਾਨ ਨੇਤਾ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਪੁਲਸ ਮੁਲਾਜ਼ਮਾਂ ’ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਿਸਾਨ ਸੰਗਠਨਾਂ ਅਤੇ ਪੁਲਸ ਵਿਚਾਲੇ ਸਮਝੌਤੇ ਦੇ ਬਾਅਦ ਗਣਤੰਤਰ ਦੇ ਮੌਕੇ ’ਤੇ ਰਾਜਧਾਨੀ ਵਿਚ ਕਿਸਾਨ ਪਰੇਡ ਕੱਢਣ ’ਤੇ ਸਹਿਮਤੀ ਬਣੀ ਸੀ।
ਇਹ ਵੀ ਪੜ੍ਹੋ: ਲਾਲ ਕਿਲ੍ਹੇ ’ਤੇ ਹੋਈ ਹਿੰਸਾ ਲਈ ਸਰਵਣ ਸਿੰਘ ਪੰਧੇਰ ਨੇ ਦੀਪ ਸਿੱਧੂ ਨੂੰ ਠਹਿਰਾਇਆ ਜ਼ਿੰਮੇਵਾਰ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।